
ਹੜ੍ਹਾਂ 'ਚ ਕਹਿੰਦੇ ਪਾਣੀ ਤੁਸੀਂ ਸਾਂਭ ਲਓ"
ਬਠਿੰਡਾ: ਪੰਜਾਬ ਵਿੱਚ ਹੜ੍ਹਾਂ ਕਾਰਨ ਵੱਡਾ ਰਕਬਾ ਪ੍ਰਭਾਵਿਤ ਹੋਇਆ ਹੈ। ਹੜ੍ਹਾਂ ਕਾਰਨ ਫ਼ਸਲਾਂ ਤਬਾਹ, ਘਰ, ਪਸ਼ੂ ਤੇ ਆਮ ਜਨ ਜੀਵਨ ਪ੍ਰਭਾਵਿਤ ਹੋ ਚੁੱਕਿਆ ਹੈ। ਇਸ ਦੌਰਾਨ ਇਕ ਬਹਿਸ ਤੁਰੀ ਹੈ ਕਿ ਸੋਕੇ ਵੇਲੇ ਹਰ ਕੋਈ ਪਾਣੀ ਮੰਗਦਾ ਹੈ ਪਰ ਹੜ੍ਹ ਵੇਲੇ ਕੋਈ ਵੀ ਪਾਣੀ ਨਹੀਂ ਲੈਂਦਾ। ਇਸ ਨੂੰ ਲੈ ਕੇ ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਬਠਿੰਡਾ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਜਤਿੰਦਰ ਭੱਲਾ ਨਾਲ ਖਾਸ ਗੱਲਬਾਤ ਕੀਤੀ ਗਈ।
ਸਪੋਕਸਮੈਨ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਜਤਿੰਦਰ ਸਿੰਘ ਭੱਲਾ ਨੇ ਕਿਹਾ ਹੈ ਕਿ ਜਦੋਂ ਸੋਕਾ ਪੈਂਦਾ ਹੈ ਤਾਂ ਉਦੋਂ ਹਰ ਕੋਈ ਸੂਬਾ ਪੰਜਾਬ ਦਾ ਪਾਣੀ ਖੋਹਣ ਨੂੰ ਫਿਰਦਾ ਹੈ। ਜਦੋਂ ਪੰਜਾਬ ਵਿੱਚ ਹੜ੍ਹ ਆ ਜਾਂਦੇ ਹਨ ਫਿਰ ਕੋਈ ਵੀ ਪਾਣੀ ਲੈਣ ਨੂੰ ਤਿਆਰ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣੇ ਨੇ ਪਾਣੀ ਲੈਣ ਤੋਂ ਇਨਕਾਰ ਕੀਤਾ ਜੋ ਬੜਾ ਮੰਦਭਾਗਾ ਹੈ ਪਰ ਹਰਿਆਣਾ ਸਾਡਾ ਭਰਾ ਹੈ। ਹੜ੍ਹਾਂ ਵੇਲੇ ਸਾਡਾ ਦੁੱਖ ਵੰਡਾਉਣ ਦੀ ਬਜਾਏ ਇਨਕਾਰ ਕੀਤਾ ਜਾਂਦਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਅਸੀਂ ਭਾਈ ਕਨ੍ਹਈਆ ਦੇ ਵਾਰਸ ਹਾਂ। ਅਸੀਂ ਸੋਕੇ ਵੇਲੇ ਵੀ ਰਾਜਸਥਾਨ ਦੀ ਮਦਦ ਕਰਦੇ ਹਾਂ। ਹਰਿਆਣਾ ਤੇ ਰਾਜਸਥਾਨ ਨੂੰ ਚਾਹੀਦਾ ਸੀ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹਾਂ ਅੰਤਰਰਾਸ਼ਟਰੀ ਲਾਅ ਅਨੁਸਾਰ ਹੀ ਪਾਣੀ ਲਈ ਖਾਸ ਗੱਲਬਾਤ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਲੀਡਰ ਤੇ ਵਰਕਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾ ਕਰ ਰਹੀ ਹੈ।
ਜਤਿੰਦਰ ਸਿੰਘ ਭੱਲਾ ਨੇ ਕਿਹਾ ਹੈ ਕਿ ਜਦੋਂ ਸੋਕਾ ਹੁੰਦਾ ਹੈ ਉਦੋਂ ਵੀ ਪੰਜਾਬ ਵੱਡਾ ਜਿਗਰਾ ਕਰਕੇ ਹਰਿਆਣੇ ਤੇ ਰਾਜਸਥਾਨ ਨੂੰ ਪਾਣੀ ਦਿੰਦਾ ਹੈ ਪਰ ਹੁਣ ਹਰਿਆਣੇ ਨੂੰ ਪੰਜਾਬ ਦੀ ਮਦਦ ਕਰਨੀ ਚਾਹੀਦੀ ਸੀ ਪਰ ਉਨ੍ਹਾਂ ਨੇ ਪਾਣੀ ਲੈਣ ਤੋਂ ਹੀ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਰਾਜਸਥਾਨ ਵੀ ਚੁੱਪ ਕਰੀ ਬੈਠਾ ਹੈ।
ਜਤਿੰਦਰ ਭੱਲਾ ਨੇ ਕਿਹਾ ਹੈ ਕਿ ਦੇਸ਼ ਵਾਸਤੇ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਇਸ ਦੁੱਖ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਕੋਈ ਵੱਡਾ ਐਲਾਨ ਨਹੀ ਹੋਇਆ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਚੁੱਪ ਕਰ ਕੇ ਬੈਠੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰ ਪੰਜਾਬੀ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ ਅਤੇ ਪਰਮਾਤਮਾ ਤੇ ਕੁਦਰਤ ਉੱਤੇ ਸਾਡਾ ਵਿਸ਼ਵਾਸ਼ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਹੜ੍ਹ ਪੀੜਤਾਂ ਦੀ ਸੰਭਵ ਮਦਦ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਸੰਕਟ ਦੀ ਘੜੀ ਵਿਚ ਪੰਜਾਬ ਦੀ ਮਦਦ ਲਈ ਕੋਈ ਅੱਗੇ ਨਹੀਂ ਆਇਆ। ਸਿੱਖ ਫੌਜੀ ਹਮੇਸ਼ਾ ਦੇਸ਼ ਲਈ ਲੜਦੇ ਹਨ ਪਰ ਪੰਜਾਬ ਦੇ ਨਾਲ ਕੇਂਦਰ ਸਰਕਾਰ ਵਿਤਕਰਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ, ਰਾਜਸਥਾਨ ਤੇ ਕੇਂਦਰ ਸਰਕਾਰ ਚੁੱਪ ਕਰਕੇ ਬੈਠੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਹੈ ਕਿ ਦਿੱਲੀ ਦੇ ਤਖਤ ਉੱਤੇ ਨੇਕ ਇਨਸਾਨ ਬੈਠਾਉਣਾ ਹੈ ਜੋ ਸਾਰੇ ਸੂਬਿਆਂ ਨੂੰ ਬਰਾਬਰ ਰੱਖੇ।