ਪੋਸਟ-ਮੈਟ੍ਰਿਕ ਸਕਾਰਲਰਸ਼ਿਪ ਲਈ ਐਸ.ਸੀ./ਬੀ.ਸੀ. ਵਿਦਿਆਰਥੀਆਂ ਤੋਂ ਆਨਲਾਈਨ ਦਰਖਾਸਤਾਂ ਮੰਗੀਆਂ
Published : Oct 1, 2018, 6:15 pm IST
Updated : Oct 1, 2018, 6:15 pm IST
SHARE ARTICLE
Sadhu Singh Dharamsot
Sadhu Singh Dharamsot

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੂਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਪੜ੍ਹ ਰਹੇ ਅਨੁਸੂ...

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੂਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਪੜ੍ਹ ਰਹੇ ਅਨੁਸੂਚਿਤ ਜਾਤੀ ਅਤੇ ਪੱਛੜੀ ਜਾਤੀ ਵਰਗ ਦੇ ਵਿਦਿਆਰਥੀਆਂ ਕੋਲ ਵਜੀਫਾ ਸਕੀਮਾਂ ਦਾ ਲਾਭ ਲੈ ਕੇ ਜੀਵਨ 'ਚ ਅੱਗੇ ਵਧਣ ਦਾ ਮੌਕਾ ਹੈ, ਜਿਸ ਰਾਹੀਂ ਉਹ ਆਪਣੀ ਮਿੱਥੀ ਮੰਜ਼ਿਲ ਨੂੰ ਪ੍ਰਾਪਤ ਕਰ ਸਕਦੇ ਹਨ। ਸ. ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਭਾਗ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਜ਼ੀਫਾ ਲੈਣ ਲਈ ਸੂਬੇ ਦੇ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਤੋਂ ਆਨ-ਲਾਈਨ ਦਰਖਾਸਤਾਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਗ ਵਿਦਿਆਰਥੀ ਵਿੱਦਿਅਕ ਸ਼ੈਸ਼ਨ 2018-19 ਲਈ 1 ਅਕਤੂਬਰ ਤੋਂ 15 ਅਕਤੂਬਰ, 2018 ਤੱਕ ਨਵੀਂਆਂ ਤੇ ਰੀਨਿਊਅਲ ਦਰਖਾਸਤਾਂ ਲਈ www.scholarships.gov.in ਵੈਬਸਾਈਟ 'ਤੇ  4r.1mbedkar Scholarship ਪੋਰਟਲ ਰਾਹੀਂ ਆਨ ਲਾਈਨ ਅਪਲਾਈ ਕਰ ਸਕਦੇ ਹਨ। ਸ. ਧਰਮਸੋਤ ਨੇ ਦੱਸਿਆ ਕਿ ਸਿੱਖਿਆ ਸੰਸਥਾਵਾਂ ਅਪਲਾਈ ਦਰਖਾਸਤਾਂ ਨੂੰ 31 ਅਕਤੂਬਰ ਤੱਕ ਆਪੋ-ਆਪਣੀਆਂ ਸੈਕਸ਼ਨਿੰਗ ਅਥਾਰਟੀਆਂ ਨੂੰ ਭੇਜਗੀਆਂ।

ਸਿੱਖਿਆ ਸੰਸਥਾਵਾਂ ਸਮੁੱਚੀਆਂ ਦਰਖਾਸਤਾਂ ਨੂੰ 30 ਨਵੰਬਰ, 2018 ਤੱਕ ਦਰੁਸਤ ਕਰਕੇ ਮੁੜ ਸੈਕਸ਼ਨਿੰਗ ਅਥਾਰਟੀਆਂ ਨੂੰ ਆਨਲਾਈਨ ਭੇਜਣਗੀਆਂ। ਇਸੇ ਤਰ੍ਹਾਂ 10 ਦਸੰਬਰ ਤੱਕ ਸੈਕਸ਼ਨਿੰਗ ਅਥਾਰਟੀਆਂ ਸਮੁੱਚੇ ਕੇਸ ਆਪੋ-ਆਪਣੇ ਵਿਭਾਗਾਂ ਨੂੰ ਅੱਗੇ ਫਾਰਵਡ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗ ਵਜੀਫੇ ਦੇ ਸਮੂਹ ਕੇਸ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਕੋਲ 20 ਦਸੰਬਰ ਤੱਕ ਭੇਜ ਸਕਣਗੇ ਅਤੇ 20 ਦਸੰਬਰ, 2018 ਨੂੰ ਰਾਤ 10 ਵਜੇ ਪੋਰਟਲ ਬੰਦ ਕਰ ਦਿੱਤਾ ਜਾਵੇਗਾ।

ਸ. ਧਰਮਸੋਤ ਨੇ ਦੱਸਿਆ ਕਿ ਪੋਸਟ-ਮੈਟ੍ਰਿਕ ਸਕਾਲਰਸਿਪ ਐਸ.ਸੀਜ਼ ਅਧੀਨ ਉਹ ਅਨੁਸੂਚਿਤ ਜਾਤੀ ਵਿਦਿਆਰਥੀ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਆਮਦਨ 2.50 ਲੱਖ ਰੁਪਏ ਸਲਾਨਾ ਤੋਂ ਘੱਟ ਹੋਵੇ। ਇਸੇ ਤਰ੍ਹਾਂ ਪੋਸਟ-ਮੈਟ੍ਰਿਕ ਸਕਾਲਰਸਿਪ ਬੀ.ਸੀਜ਼ ਅਧੀਨ ਵਿਦਿਆਰਥੀਆਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਆਮਦਨ 1 ਲੱਖ ਰੁਪਏ ਸਲਾਨਾ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਵਰਗਾਂ ਦੇ ਵਿਦਿਆਰਥੀ ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਭਾਰਤ ਵਿੱਚ ਉਚੇਰੀ ਸਿੱਖਿਆ ਦੇ ਯੋਗ ਹਨ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ 'ਤੇ ਰਜਿਸਟਰ ਕਰਨ ਲਈ ਉਸ ਦਾ ਆਧਾਰ ਨੰਬਰ ਹੋਣਾ ਜ਼ਰੂਰੀ ਹੈ ਅਤੇ ਵਿਦਿਆਰਥੀ ਇੱਕ ਤੋਂ ਵੱਧ ਸੰਸਥਾਵਾਂ ਵਿੱਚ ਰਜਿਸਟਰ/ਅਪਲਾਈ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਵਲੋਂ ਅਪਲਾਈ ਕਰਨ ਸਮੇਂ ਹਸਤਾਖਰਸ਼ੁਦਾ ਨਿਰਧਾਰਤ ਅੰਡਰਟੇਕਿੰਗ, ਫੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵਲੋਂ ਜਾਰੀ ਆਮਦਨ ਸਰਟੀਫਿਕੇਟ ਅਪਲੋਡ ਕੀਤੇ ਜਾਣੇ ਲੋੜੀਂਦੇ ਹਨ।

ਉਨਾਂ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈਨ ਅਪਲਾਈ ਕਰਨ ਵਿੱਚ ਮੁਸ਼ਕਿਲ ਆਉਂਦੀ ਹੈ ਤਾਂ ਉਹ ਵਿਦਿਆਰਥੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ, ਖੋਜ ਤੇ ਮੈਡੀਕਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫ਼ਸਰ, ਜਿਨ੍ਹਾਂ ਦੇ ਸੰਪਰਕ ਨੰਬਰ ਪੋਰਟਲ ਦੀ ਹੈਲਪ ਡੈਸਕ 'ਤੇ ਡਿਸਪਲੇਅ ਕੀਤੇ ਗਏ ਹਨ, ਨਾਲ ਸੰਪਰਕ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement