ਝੋਨੇ ਦੀ ਨਾੜ੍ਹ ਸਾੜਣ 'ਤੇ ਰੋਕ ਲਈ ਸੀਨੀਅਰ ਅਧਿਕਾਰੀਆਂ ਨੂੰ ਕੀਤੇ ਜਾਣਗੇ ਜ਼ਿਲ੍ਹਾ ਅਲਾਟ
Published : Oct 1, 2018, 8:25 pm IST
Updated : Oct 1, 2018, 8:25 pm IST
SHARE ARTICLE
Burning Paddy
Burning Paddy

ਪੰਜਾਬ ਸਰਕਾਰ ਸੂਬੇ ਵਿਚ ਝੋਨਾ ਨਾੜ੍ਹ ਨੂੰ ਸਾੜਣ ਦੀਆਂ ਗਤਿਵਿਧੀਆਂ ਨੂੰ ਸਖ਼ਤੀ ਨਾਲ ਰੋਕਣ ਲਈ  ਵਚਨਬੱਧ ਹੈ। ਇਸ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਅੱਜ ਮੁੱਖ ਸ...

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚ ਝੋਨਾ ਨਾੜ੍ਹ ਨੂੰ ਸਾੜਣ ਦੀਆਂ ਗਤਿਵਿਧੀਆਂ ਨੂੰ ਸਖ਼ਤੀ ਨਾਲ ਰੋਕਣ ਲਈ  ਵਚਨਬੱਧ ਹੈ। ਇਸ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਅੱਜ ਮੁੱਖ ਸਕੱਤਰ, ਪੰਜਾਬ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਸਕੱਤਰਾਂ ਨੂੰ ਨਜ਼ਰਸਾਨੀ ਕਰਨ ਲਈ  ਜ਼ਿਲ੍ਹਾ ਅਲਾਟ ਕੀਤੇ ਜਾਣਗੇ ਤਾਂ ਜੋ ਉਹ ਝੋਨੇ ਦੀ ਰਹਿੰਦ-ਖੂਹੰਦ ਨੂੰ ਸਾੜੇ ਜਾਣ 'ਤੇ  ਲਗਾਈ ਗਈ ਰੋਕ ਨੂੰ ਅਮਲੀ ਰੂਪ ਵਿਚ ਯਕੀਨੀ ਬਣਾ ਸਕਣ। 

ਪੰਜਾਬ ਦੇ ਮੁੱਖ ਸਕੱਤਰ ਨੇ ਸਾਰੇ ਅਧਿਕਾਰੀਆਂ ਨੂੰ ਸੂਬੇ ਵਿੱਚ ਝੋਨਾ-ਨਾੜ੍ਹ ਨੂੰ ਸਾੜੇ ਜਾਣ ਤੋਂ ਰੋਕਣ ਲਈ ਹਰ ਸੰਭਵ ਉਪਰਾਲਾ ਕਰਨ ਲਈ ਕਿਹਾ। ਇਸ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੂੰ ਸੂਬੇ ਵਿੱਚ ਸੈਟੇਲਾਈਟ ਰਾਹੀ ਰਹਿੰਦ-ਖੂਹੰਦ ਨੂੰ ਫੂਕਣ ਦੀਆਂ ਘਟਨਾਵਾਂ ਨੂੰ ਰਿਕਾਰਡ ਕਰਨ ਅਤੇ ਇਨ੍ਹਾਂ ਮਾਮਲਿਆਂ ਸਬੰਧੀ, ਸਬੰਧਿਤ ਪ੍ਰਸ਼ਾਸਨਿਕ ਸਕੱਤਰਾਂ, ਡੀ.ਸੀ ਅਤੇ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਲਈ ਕਿਹਾ ਹੈ। ਇਸ ਉਪਰਾਲੇ ਨੂੰ ਹੋਰ ਕਾਰਗਰ ਬਨਾਉਣ ਲਈ ਰਹਿੰਦ-ਖੂਹੰਦ  ਨੂੰ ਸਾੜਣ ਨਾਲ ਸਬੰਧਿਤ ਮਾਮਲਿਆਂ ਵਿੱਚ ਲੋਕਾਂ ਨੂੰ 24 ਘੰਟੇ ਸ਼ਿਕਾਇਤਾਂ ਦਰਜ ਕਰਵਾਉਣ ਦੀ ਸੁਵਿਧਾ ਵੀ ਦਿੱਤੀ ਗਈ ਹੈ। 

ਇਸ ਦੌਰਾਨ ਨਾੜ੍ਹ ਨੂੰ ਫੂਕਣ ਦੇ ਮਾਰੂ ਪ੍ਰਭਾਵਾਂ ਤੋਂ ਕਿਸਾਨਾਂ ਨੂੰ ਜਾਗਰੁਕ ਕਰਵਾਉਣ ਲਈ ਸੂਬੇ ਦੇ ਸਾਰੇ ਯੂਥ ਕਲੱਬਾਂ ਨੂੰ ਹਰਕਤ ਵਿੱਚ ਲਿਆਂਦਾ ਜਾਵੇਗਾ ਅਤੇ ਸਕੂਲਾਂ ਵਿੱਚ ਵੀ ਪੈਂਫਲੈਟ ਵੰਡਕੇ ਬੱਚਿਆਂ ਨੂੰ ਇਸ ਤੋਂ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਤੇ ਬਿਮਾਰੀਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਅੱਗੇ ਇਸ ਮਾਮਲੇ ਸਬੰਧੀ ਉਹਨਾਂ ਦੇ ਮਾਪਿਆਂ ਨੂੰ  ਵੀ ਜਾਗਰੂਕ ਕੀਤਾ ਜਾਵੇਗਾ। ਜਿੰਨਾਂ ਕਿਸਾਨਾਂ ਨੇ ਪਿਛਲੇ ਸਾਲਾਂ ਦੌਰਾਨ ਨਾੜ੍ਹ ਨਹੀਂ ਸਾੜੀ ਉਹਨਾਂ ਨੂੰ ਹੋਰਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਨਾੜ੍ਹ ਨਾ ਸਾੜੇ ਜਾਣ ਸਬੰਧੀ ਪ੍ਰੇਰਿਤ ਕੀਤੇ ਜਾਣ ਲਈ ਕਿਹਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪਿਛਲੇ 3 ਮਹੀਨਿਆਂ 'ਚ Punjab ਦੀਆਂ Jail 'ਚੋਂ ਮਿਲੇ 1274 ਫੋਨ, High Court ਹੋਇਆ ਸਖ਼ਤ, ਪੰਜਾਬ ਤੋਂ ਕਾਰਵਾਈ ਦੀ...

16 Apr 2024 2:27 PM

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM
Advertisement