
ਦਲਿਤ ਪਰਿਵਾਰ ਨੇ ਲੰਬੀ ਦੀ ਪੁਲਿਸ ‘ਤੇ ਲਾਏ ਗੰਭੀਰ ਆਰੋਪ
ਮੁਕਤਸਰ: ਪੰਜਾਬ ਪੁਲਿਸ ਆਪਣੇ ਕਿਸੇ ਨਾ ਕਿਸੇ ਕਾਰਨਾਮੇ ਕਰਕੇ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੀ ਹੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਲੰਬੀ ਦੇ ਪਿੰਡ ਕਖਾਵਾਲੀ ਤੋਂ ਜਿੱਥੇ ਦਰਅਸਲ ਇਕ ਗਰੀਬ ਦਲਿਤ ਪਰਿਵਾਰ ਨੇ ਲੰਬੀ ਦੀ ਪੁਲਿਸ 'ਤੇ ਉਨ੍ਹਾਂ ਦੇ ਪੁੱਤਰ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਆਰੋਪ ਲਗਾਏ ਹਨ। ਉੱਥੇ ਹੀ ਪੀੜਤ ਨੌਜਵਾਨ ਤੇਜਵਿੰਦਰ ਸਿੰਘ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਕਿਸੇ ਦੇ ਘਰ ਚੋਰੀ ਹੋਈ ਸੀ,
Boy
ਜਿਸ ਦੇ ਸਬੰਧ 'ਚ ਲੰਬੀ ਦੀ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਥਾਣੇ 'ਚ ਬੰਦ ਕਰਨ ਤੋਂ ਬਾਅਦ ਪੁੱਛਗਿੱਛ ਦੌਰਾਨ ਬਹੁਤ ਹੀ ਬੇਰਹਿਮੀ ਨਾਲ ਉਹਨਾਂ ਦੀ ਕੁੱਟਮਾਰ ਕੀਤੀ ਗਈ ਜਦਕਿ ਉਕਤ ਨੌਜਵਾਨਾਂ ਦਾ ਇਸ ਚੋਰੀ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਜਿਸ ਦੇ ਬਾਵਜੂਦ ਪੁਲਿਸ ਵੱਲੋਂ ਉਨ੍ਹਾਂ 'ਤੇ ਕਹਿਰ ਢਾਹਿਆ ਗਿਆ। ਇਸ ਮਾਮਲੇ ‘ਚ ਡੀਐੱਸਪੀ ਮਨਮੋਹਨ ਸਿੰਘ ਨੇ ਪੁਲਿਸ ‘ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ।
Police officer
ਉਹਨਾਂ ਕਿਹਾ ਕਿ ਨੌਜਵਾਨ ਕੋਲੋਂ ਪੁੱਛਗਿੱਛ ਤੋਂ ਇਲਾਵਾ ਕੋਈ ਵੀ ਕੁੱਟਮਾਰ ਨਹੀਂ ਕੀਤੀ ਗਈ। ਦੱਸ ਦੇਈਏ ਕਿ ਦੂਜੇ ਪਾਸੇ ਪੀੜਤ ਦੇ ਪਿਤਾ ਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲਿਸ ਨੇ ਬਿਨਾਂ ਕਿਸੇ ਸਬੂਤ ਅਤੇ ਗਲਤੀ ਤੋਂ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪਰਿਵਾਰ ਨੇ ਡੀ.ਐੱਸ.ਪੀ. ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਤੋਂ ਇਨਸਾਫ ਦੀ ਮੰਗ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।