
ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਭਾਜਪਾ ਨੇ ਕੈਪਟਨ ਦੇ ਬਿਆਨ ਨੂੰ ਕਰੜੇ ਹੱਥੀਂ ਲਿਆ
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਵਿਚ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਹੋ ਗਈ ਹੈ। ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅੱਠ ਸਿੱਖ ਕੈਦੀਆਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ।
Photo
ਰਾਜੋਆਣਾ ਦੇ ਮੁੱਦੇ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਵਲੋਂ ਇਕ-ਦੂਜੇ 'ਤੇ ਦੋਸ਼ਾਂ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਹੋਣ 'ਤੇ ਵੱਡਾ ਬਿਆਨ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ।
Capt. Amrinder Singh
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਚੀ ਮੰਗੀ ਗਈ ਸੀ, ਜਿਸ 'ਚ ਰਾਜੋਆਣਾ ਦਾ ਨਾਂ ਜ਼ਰੂਰ ਸ਼ਾਮਲ ਸੀ ਅਤੇ 17 ਬੰਦੀ ਸਿੱਖਾਂ ਦੀ ਸੂਚੀ ਕੇਂਦਰ ਨੂੰ ਸੌਂਪੀ ਗਈ ਸੀ, ਜਿਸ 'ਚ ਹਵਾਰਾ ਤੇ ਭੁੱਲਰ ਦਾ ਨਾਂ ਵੀ ਸ਼ਾਮਲ ਸੀ ਪਰ ਨਾਲ ਹੀ ਕੈਪਟਨ ਨੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਵੀ ਸੂਰਤ 'ਚ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਭਾਜਪਾ ਨੇ ਕੈਪਟਨ ਦੇ ਬਿਆਨ ਨੂੰ ਕਰੜੇ ਹੱਥੀਂ ਲਿਆ,
Photo
ਅੰਮ੍ਰਿਤਸਰ ਸਾਹਿਬ ਤੋਂ ਭਾਜਪਾ ਨੇਤਾ ਤਰੁਣ ਚੁੱਘ ਦਾ ਕਹਿਣਾ ਕਿ ਹੁਣ ਕੇਪਟਨ ਅਮਰਿੰਦਰ ਸਿੰਘ ਕ੍ਰੈਡਿਟ ਵਾਰ ਲੈਣਾ ਚਾਹੁੰਦੇ ਨੇ, ਉਹ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਣ ਜਿਸ ਨੇ ਕਮਲ ਨਾਥ ਵਰਗੇ ਅਪਰਾਧੀਆਂ ਨੂੰ ਮੁੱਖ ਮੰਤਰੀ ਬਣਾਇਆ ਜਿਹਨਾਂ ਦੇ ਹੱਥ ਨਿਰਦੋਸ਼ ਸਿੱਖਾਂ ਦੇ ਖੂਨ ਨਾਲ ਲਿੱਬੜੇ ਹਨ। ਉਹਨਾਂ ਨੇ ਕਿਹਾ ਕਿ ਪਹਿਲਾਂ ਕੇਂਦਰ ਅਤੇ ਪੰਜਾਬ ;ਚ ਜਦ ਕਾਂਗਰਸ ਦੀ ਸਰਕਾਰ ਸੀ ਤਾਂ ਉਸ ਵਕਤ ਅਜਿਹਾ ਉਪਰਾਲਾ ਕਿਉਂ ਨਹੀਂ ਕੀਤਾ ਗਿਆ।
ਹੋਰਨਾਂ ਕੇਸਾਂ ਵਿੱਚ ਉਮਰ ਕੈਦ ਤੇ ਹੋਰ ਸਜ਼ਾਵਾਂ ਤਹਿਤ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਸਜ਼ਾ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਵਿਸ਼ੇਸ਼ ਮੁਆਫ਼ੀ ਤਹਿਤ ਰਿਹਾਅ ਕੀਤਾ ਜਾਵੇਗਾ। ਇਨ੍ਹਾਂ ਸਿੱਖ ਕੈਦੀਆਂ ਨੂੰ ਵੱਖ ਵੱਖ ਅਦਾਲਤਾਂ ਨੇ ਪੰਜਾਬ ਵਿੱਚ ਅਤਿਵਾਦ ਦੇ ਦੌਰ ਦੌਰਾਨ ਕੀਤੇ ਅਪਰਾਧਾਂ ਲਈ ਸਜ਼ਾਵਾਂ ਸੁਣਾਈਆਂ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।