ਖ਼ਬਰਾਂ |

ਤਾਜ਼ਾ |

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਪੱਧਰੀ ਪੰਜਾਬੀ ਪ੍ਰੀਖਿਆ 29 ਤੋਂ
Published : Oct 1, 2019, 10:07 am IST
Updated : Oct 1, 2019, 10:07 am IST
SHARE ARTICLE
PSEB
PSEB

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੈਸ਼ਨ 2019-20 ਦੀ ਤੀਜੀ ਤਿਮਾਹੀ ਵਿੱਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਸਪੈਸ਼ਲ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੈਸ਼ਨ 2019-20 ਦੀ ਤੀਜੀ ਤਿਮਾਹੀ ਵਿੱਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਦੱਸਿਆ ਕਿ ਸਾਲ 2019-20 ਦੀ ਤੀਜੀ ਤਿਮਾਹੀ ਵਿਚ ਲਈ ਜਾਣ ਵਾਲੀ ਪੰਜਾਬੀ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ 29 ਅਤੇ 30 ਅਕਤੂਬਰ ਨੂੰ ਲਈ ਜਾਵੇਗੀ। 

PSEBPSEB

ਪੰਜਾਬੀ ਪੇਪਰ-ਏ ਦੀ ਪ੍ਰੀਖਿਆ 29 ਅਕਤੂਬਰ ਅਤੇ ਪੰਜਾਬੀ ਪੇਪਰ-ਬੀ ਦੀ ਪ੍ਰੀਖਿਆ 30 ਅਕਤੂਬਰ ਨੂੰ ਹੋਵੇਗੀ। ਜਿਹੜੇ ਪ੍ਰੀਖਿਆਰਥੀ ਇਹ ਪ੍ਰੀਖਿਆ ਦੇਣੀ ਚਾਹੁੰਦੇ ਹਨ,ਉਨ੍ਹਾਂ ਲਈ ਪ੍ਰੀਖਿਆ ਫ਼ਾਰਮ ਬੋਰਡ ਦੀ ਵੈੱਬਸਾਈਟ 'ਤੇ ਪਹਿਲੀ ਅਕਤੂਬਰ ਤੋਂ ਉਪਲੱਬਧ ਹੋਣਗੇ। ਸ਼੍ਰੀ ਤਈਅਬ ਨੇ ਇਹ ਵੀ ਦੱਸਿਆ ਕਿ ਹਰ ਪੱਖੋਂ ਮੁਕੰਮਲ ਪ੍ਰੀਖਿਆ ਫ਼ਾਰਮ 18 ਅਕਤੂਬਰ ਤੱਕ ਮੁੱਖ ਦਫ਼ਤਰ ਮੋਹਾਲੀ ਵਿਖੇ ਫ਼ਾਰਮ ਸੈਕਸ਼ਨ, ਪ੍ਰੀਖਿਆ ਸ਼ਾਖਾ ਦਸਵੀਂ ਰਾਹੀਂ ਪ੍ਰਾਪਤ ਕੀਤੇ ਜਾਣਗੇ। 

PSEBPSEB

ਇਸ ਪ੍ਰੀਖਿਆ ਲਈ ਰੋਲ ਨੰਬਰ ਪਹਿਲਾਂ ਵਾਂਗ ਹੀ ਆਨਲਾਈਨ ਜਾਰੀ ਕੀਤੇ ਜਾਣਗੇ, ਜੋ ਬੋਰਡ ਦੀ ਵੈੱਬਸਾਈਟ ’ਤੇ 24 ਅਕਤੂਬਰ ਤੋਂ ਉਪਲੱਬਧ ਹੋਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement