ਬਹਿਬਲ ਕਲਾਂ ਗੋਲੀਕਾਂਡ ਵਿਰੁਧ 14 ਅਕਤੂਬਰ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇ : ਖਹਿਰਾ
Published : Oct 1, 2019, 8:13 pm IST
Updated : Oct 1, 2019, 8:13 pm IST
SHARE ARTICLE
October 14 celebrated as Black Day : Sukhpal Singh Khaira
October 14 celebrated as Black Day : Sukhpal Singh Khaira

ਸੋਨਾ ਚੋਰੀ ਦੇ ਮਾਮਲੇ ਵਿਚ ਐਸ.ਐਚ.ਓ. ਖੇਮ ਚੰਦ ਪਰਾਸ਼ਰ ਨੂੰ ਵੀ ਘੇਰਿਆ

ਬਰਗਾੜੀ : ਪੰਜਾਬ ਏਕਤਾ ਪਾਰਟੀ ਪ੍ਰਧਾਨ ਅਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਅਪਣੇ ਸਾਥੀਆਂ ਸਮੇਤ ਬਰਗਾੜੀ ਦੀ ਦਾਣਾ ਮੰਡੀ ਵਿਖੇ ਪਹੁੰਚੇ ਜਿਥੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਪੰਜਾਬ ਸਰਕਾਰ ਵਿਰੁਧ ਧਰਨਾ ਲਗਾਇਆ ਸੀ ਤੇ ਖਹਿਰੇ ਨੇ ਕਿਹਾ ਕਿ ਹੁਣ ਇਸ ਜਗ੍ਹਾਂ 'ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਭਾਰਤ-ਪਾਕਿਸਤਾਨ ਬਾਰਡਰ ਵਾਂਗ ਬਰਗਾੜੀ ਮੰਡੀ ਦੇ ਆਲੇ ਦੁਆਲੇ ਸਿਰਫ਼ ਇਹ ਸੁਨੇਹਾ ਦੇਣ ਲਈ ਕੰਡਿਆਲੀ ਤਾਰ ਲਗਾ ਦਿਤੀ ਹੈ ਕਿ ਕਿਸੇ ਨੂੰ ਵੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਬਹਿਬਲ ਕਲਾਂ ਕਤਲਾਂ ਵਾਸਤੇ ਇਨਸਾਫ਼ ਮੰਗਣ ਦਾ ਹੱਕ ਨਹੀਂ ਹੈ।

Behbal Kalan Goli KandBehbal Kalan Goli Kand

ਇਥੇ ਉਨ੍ਹਾਂ ਨੇ ਬਰਗਾੜੀ ਬੇਅਦਬੀ ਮਾਮਲੇ 'ਚ ਇਲਜਾਮ ਲਗਾਉਂਦਿਆ ਕਿਹਾ ਕਿ ਬਰਗਾੜੀ ਬੇਅਦਬੀ ਮਾਮਲਿਆਂ ਅਤੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਪੁਲਿਸ ਫ਼ਾਇਰਿੰਗ ਵਿਚ ਦੋ ਸਿੱਖ ਨੋਜਵਾਨਾਂ ਦੇ ਮਾਰੇ ਜਾਣ ਦੀ ਜਾਂਚ ਦੇ ਮੁੱਦੇ ਉਪਰ ਪੰਜਾਬ ਦੇ ਲੋਕਾਂ ਅਤੇ ਵਿਸ਼ੇਸ਼ ਤੌਰ ਉਪਰ ਸਿੱਖਾਂ ਨੂੰ ਦੁਚਿੱਤੀ ਵਿਚ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਵਾਰ ਆਪਸ ਵਿਚ ਰਲੇ ਹੋਏ ਹਨ।

Behbal Kalan firingBehbal Kalan firing

ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੋਨੋਂ ਹੀ ਅਸਲ ਦੋਸ਼ੀਆਂ ਨੂੰ ਫੜਣ ਦੇ ਚਾਹਵਾਨ ਹੀ ਨਹੀਂ ਹਨ ਕਿਉਂਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਡੀ.ਆਈ.ਜੀ ਰਣਬੀਰ ਸਿੰਘ ਖਟੜਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀਆਂ ਦੋ ਐਸ.ਆਈ.ਟੀ ਜਾਂਚਾਂ ਵਿਚ ਬਾਦਲ ਪਰਵਾਰ ਅਤੇ ਡੇਰਾ ਸੱਚਾ ਸੋਦਾ ਦੇ ਆਗੂਆਂ ਦੇ ਨਾਮ ਉੱਭਰ ਕੇ ਸਾਹਮਣੇ ਆਏ ਹਨ। ਸੁਖਪਾਲ ਸਿੰਘ ਖਹਿਰਾ ਨੇ ਇਨਸਾਫ਼ ਪਸੰਦ ਲੋਕਾਂ ਅਤੇ ਸਿੱਖ ਸੰਗਠਨਾਂ ਨੂੰ ਅਪੀਲ ਕੀਤੀ ਕਿ 14 ਅਕਤੂਬਰ ਵਾਲੇ ਦਿਨ ਨੂੰ ਕਾਲੇ ਦਿਵਸ ਵਜੋਂ ਮਨਾ ਕੇ ਪੰਜਾਬ ਸਰਕਾਰ ਵਿਰੁਧ ਰੋਸ ਜਾਹਰ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement