ਕੇਂਦਰ ਨੂੰ ਸਿਰਫ਼ ਟਾਡਾ ਅਧੀਨ ਲੰਮੇ ਸਮੇਂ ਤੋਂ ਬੰਦ ਕੈਦੀਆਂ ਦੀ ਸੂਚੀ ਭੇਜੀ ਸੀ : ਕੈਪਟਨ
Published : Oct 1, 2019, 9:39 am IST
Updated : Oct 1, 2019, 9:39 am IST
SHARE ARTICLE
The center sent a long list of detainees under TADA only: Captain
The center sent a long list of detainees under TADA only: Captain

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਤਾਂ ਸਿਰਫ ਕੇਂਦਰ ਸਰਕਾਰ ਨੂੰ ਟਾਡਾ ਅਧੀਨ ਲੰਮੇ ਸਮੇਂ ਤੋਂ ਜੇਲਾਂ ਵਿਚ

ਲੁਧਿਆਣਾ  (ਕੁਲਦੀਪ ਸਿੰਘ ਸਲੇਮਪੁਰੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਤਾਂ ਸਿਰਫ ਕੇਂਦਰ ਸਰਕਾਰ ਨੂੰ ਟਾਡਾ ਅਧੀਨ ਲੰਮੇ ਸਮੇਂ ਤੋਂ ਜੇਲਾਂ ਵਿਚ ਬੰਦ ਕੈਦੀਆਂ ਬਾਰੇ ਸੂਚੀ ਭੇਜੀ ਸੀ ਅਤੇ ਬੇਅੰਤ ਸਿੰਘ ਦੇ ਹਤਿਆਰੇ ਜਾਂ ਕਿਸੇ ਹੋਰ ਵਿਸ਼ੇਸ਼ ਕੈਦੀ ਨੂੰ ਰਿਹਾਅ ਕਰਨ ਬਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਚ ਸੂਬਾ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ।

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਕੀਤੀ ਮੰਗ ਮੁਤਾਬਕ ਪੰਜਾਬ ਵਿਚ ਟਾਡਾ ਅਧੀਨ ਬੰਦ 17 ਕੈਦੀਆਂ ਦੀ ਸੂਚੀ ਭੇਜੀ ਸੀ ਅਤੇ ਕੈਦੀਆਂ ਨੂੰ ਰਿਹਾਅ ਕਰਨ ਬਾਰੇ ਫ਼ੈਸਲਾ ਕੇਂਦਰ ਸਰਕਾਰ ਨੇ ਹੀ ਅਪਣੇ ਤੌਰ 'ਤੇ ਲਿਆ। ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਸੂਬਾ ਸਰਕਾਰ ਨੂੰ ਤਾਂ ਅਜੇ ਤਕ ਨੌਂ ਕੈਦੀਆਂ ਦੇ ਨਾਵਾਂ ਦੀ ਸੂਚੀ ਵੀ ਹਾਸਲ ਨਹੀਂ ਹੋਈ ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਸ਼ੇਸ਼ ਮੁਆਫ਼ੀ ਦੇਣ ਦਾ ਫ਼ੈਸਲਾ ਲਿਆ ਹੈ।

Central GovernmentCentral Government

ਮੁੱਖ ਮੰਤਰੀ ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਮਾਨਵੀ ਆਧਾਰ 'ਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਹਤਿਆਰਾ ਰਾਜੋਆਣਾ ਅਤੇ ਅੱਠ ਹੋਰ ਕੈਦੀਆਂ ਬਾਰੇ ਲਏ ਫ਼ੈਸਲੇ ਸਬੰਧੀ ਮੀਡੀਆ ਵਲੋਂ ਕਾਂਗਰਸ ਪਾਰਟੀ ਦੇ ਸਟੈਂਡ ਬਾਰੇ ਕੀਤੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਦਸਿਆ ਕਿ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਸੌਂਪੀ 17 ਕੈਦੀਆਂ ਦੀ ਸੂਚੀ ਵਿਚ ਰਾਜੋਆਣਾ ਦਾ ਨਾਂ ਵੀ ਸ਼ਾਮਲ ਸੀ ਕਿਉਂਕਿ ਉਹ ਵੀ ਟਾਡਾ ਅਧੀਨ ਕੈਦੀ ਹੈ ਜੋ ਬਾਕੀ ਕੈਦੀਆਂ ਵਾਂਗ 14 ਸਾਲ ਤੋਂ ਵੱਧ ਸਮਾਂ ਜੇਲ ਕੱਟ ਚੁੱਕਾ ਹੈ।

ਮੁੱਖ ਮੰਤਰੀ ਜੋ ਅੱਜ ਦਾਖਾ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਸੰਦੀਪ ਸੰਧੂ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਗਏ ਸਨ। ਉਨ੍ਹਾਂ ਪੂਰੇ ਭਰੋਸੇ ਨਾਲ ਆਖਿਆ ਕਿ ਸੂਬੇ ਵਿਚ ਚਾਰੋ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਹੂੰਝਾ-ਫੇਰ ਜਿੱਤ ਹਾਸਲ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement