
ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈਚਾਰੇ ਦੇ ਲੋਕਾਂ ਦੀ ਮਦਦ ਲਈ ਅਪੀਲ ਕੀਤੀ ਜਾਵੇਗੀ।
ਫਤਿਗਹੜ੍ਹ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ਵ ਰਬਾਬ ਭਾਈ ਮਰਦਾਨਾ ਜੀ ਵੈੱਲਫ਼ੇਅਰ ਸੁਸਾਇਟੀ ਦੇ ਆਗੂਆਂ ਵੱਲੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਪੈਂਦੇ ਪਿੰਡ ਦਭਾਲੀ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਦੇ ਮਰਦਾਨਾ ਭਾਈਚਾਰੇ ਨਾਲ ਜੁੜੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ।
Bhai Mardana Ji
ਇਸ ਮੌਕੇ ਬੋਲਦਿਆਂ ਸੁਸਾਇਟੀ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਬਿੱਟੂ ਨੇ ਆਖਿਆ ਕਿ ਮਰਦਾਨਾ (ਡੂਮ ਜਾਂ ਮਰਾਸੀ) ਭਾਈਚਾਰੇ ਨਾਲ ਜੁੜੇ ਪੰਜਾਬ ਦੇ ਸਮੂਹ ਭਾਈਚਾਰੇ ਵੱਲੋਂ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅਤੇ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਇਸ ਭਾਈਚਾਰੇ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਸਰਕਾਰ ਕੋਲੋਂ ਮੰਗ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈਚਾਰੇ ਦੇ ਲੋਕਾਂ ਦੀ ਮਦਦ ਲਈ ਅਪੀਲ ਕੀਤੀ ਜਾਵੇਗੀ। ਮੀਟਿੰਗ ਵਿਚ ਜੀਤ ਖ਼ਾਨ ਗੋਰੀਆ, ਗੁਲਜ਼ਾਰ ਮੁਹੰਮਦ, ਮੁਖ਼ਤਿਆਰ ਸਿੰਘ, ਸ਼ਿੰਗਾਰ ਖ਼ਾਨ, ਸਰਦਾਰਾ ਖ਼ਾਨ, ਦਰਬਾਰ ਖ਼ਾਨ, ਲਖਵੀਰ ਸ਼ਾਹ, ਕ੍ਰਿਸ਼ਨ ਖ਼ਾਂ, ਗੁਰਤੇਜ ਖਾਂ, ਬੰਟੀ ਖਾਂ ਤੋਂ ਇਲਾਵਾ ਭਾਈਚਾਰੇ ਨਾਲ ਸਬੰਧਤ ਔਰਤਾਂ ਵੀ ਸ਼ਾਮਲ ਹੋਈਆਂ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।