ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਹੋਣਗੀਆਂ
Published : Oct 1, 2020, 11:03 pm IST
Updated : Oct 1, 2020, 11:03 pm IST
SHARE ARTICLE
image
image

ਸਕੂਲਾਂ ਵਿਚ 'ਸਵਾਗਤ ਜ਼ਿੰਦਗੀ' ਨਾਂ ਦਾ ਨਵਾਂ ਵਿਸ਼ਾ ਲਾਗੂ

ਚੰਡੀਗੜ੍ਹ, 1 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਕੂਲ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿਖਿਆ ਵਿਭਾਗ ਨੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਨਾਉਣ ਲਈ 'ਸਵਾਗਤ ਜ਼ਿੰਦਗੀ' ਨਾਂ ਦਾ ਨਵਾਂ ਵਿਸ਼ਾ ਲਾਗੂ ਕਰ ਦਿਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਇਹ ਵਿਸ਼ਾ ਸੂਬੇ ਦੇ ਸਾਰੇ ਸਰਕਾਰੀ, ਅਫ਼ਿਲੀਏਟਿਡ, ਐਸੋਸਿਏਟਿਡ, ਏਡਿਡ ਅਤੇ ਅਣ ਏਡਿਡ ਸਕੂਲਾਂ ਵਿਚ ਲਾਗੂ ਕੀਤਾ ਗਿਆ ਹੈ। 'ਸਵਾਗਤ ਜ਼ਿੰਦਗੀ' ਨਾਂ ਦਾ ਇਹ ਨਵਾਂ ਵਿਸ਼ਾ ਚਾਲੂ ਸੈਸ਼ਨ 2020-21 ਤੋਂ ਸ਼ੁਰੂ ਕੀਤਾ ਗਿਆ ਹੈ।

imageimage


ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿਖਿਆ ਦੇਣ ਦੇ ਨਾਲ ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਨਾਉਣਾ ਹੈ ਤਾਂ ਉਹ ਸਮਾਜ ਦੇ ਵਧੀਆ ਨਾਗਰਿਕ ਬਣ ਸਕਣ।


ਬੁਲਾਰੇ ਅਨੁਸਾਰ ਇਹ ਵਿਸ਼ਾ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਹ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ। ਇਸ ਵਿਸ਼ੇ ਦੇ ਕੁੱਲ 100 ਅੰਕ ਹੋਣਗੇ ਜਿਨ੍ਹਾਂ ਵਿਚ 50 ਅੰਕਾਂ ਦਾ ਲਿਖਤੀ ਅਤੇ 50 ਅੰਕ ਦਾ ਪ੍ਰੈਕਟੀਕਲ ਹੋਵੇਗਾ।  ਬੋਰਡ ਦੀਆਂ ਕਲਾਸਾਂ (ਪੰਜਾਵੀਂ, ਅੱਠਵੀਂ ਦਸਵੀਂ ਅਤੇ ਬਾਹ੍ਹਵੀਂ) ਦੇ ਵਾਸਤੇ ਪੇਪਰ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਤਿਆਰ ਕੀਤਾ ਜਾਵੇਗਾ ਜਦਕਿ ਬਾਕੀ ਕਲਾਸਾਂ ਲਈ ਇਸ ਵਿਸ਼ੇ ਦਾ ਮੁਲਾਂਕਣ ਸਕੂਲ ਪੱਧਰ 'ਤੇ ਕੀਤਾ ਜਾਵੇਗਾ। ਸਕੂਲ ਤੋਂ ਪ੍ਰਾਪਤ ਹੋਏ ਅੰਕ ਅਤੇ ਗਰੇਡ ਸਰਟੀਫ਼ਿਕੇਟ ਵਿਚ ਜਿਉਂ ਦੇ ਤਿਉਂ ਦਰਜ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement