ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਘੇਰਿਆ ਤਲਵੰਡੀ ਭਾਈ ਟੋਲ ਪਲਾਜ਼ਾ 
Published : Oct 1, 2020, 2:24 pm IST
Updated : Oct 1, 2020, 2:24 pm IST
SHARE ARTICLE
Farmer protest at Talwandi Bhai toll Plaza
Farmer protest at Talwandi Bhai toll Plaza

ਕਿਸਾਨਾਂ ਵਲੋਂ ਟੋਲ ਉਗਰਾਹੀ ਦੇ ਬੂਥਾਂ 'ਤੇ ਲਗਾਇਆ ਗਿਆ ਧਰਨਾ

ਫਿਰੋਜ਼ਪੁਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਰਾਸ਼ਟਰੀ ਰਾਜ ਮਾਰਗ 54 'ਤੇ ਟੋਲ ਪਲਾਜ਼ਾ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਟੋਲ ਉਗਰਾਹੀ ਦੇ ਬੂਥਾਂ 'ਤੇ ਧਰਨਾ ਲਗਾਏ ਗਏ ਹਨ। ਇਸ਼ ਦੇ ਨਾਲ ਹੀ ਬਿਨਾਂ ਟੋਲ ਅਦਾ ਕੀਤੇ ਵਾਹਨ ਲੰਘਾਏ ਜਾ ਰਹੇ ਹਨ। 

Farmer ProtestFarmer Protest

ਦੇਸ਼ ਭਰ ਵਿਚ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਵੀ ਕਿਸਾਨ ਜਥੇਬੰਦੀਆਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਦੇ ਚਲਦਿਆਂ ਅੱਜ ਬਰਨਾਲਾ ਦੇ ਮਹਿਲ ਕਲਾਂ ਵਿਖੇ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਅਤੇ ਟੋਲ ਬੈਰੀਅਰ ਚੁਕਵਾ ਦਿੱਤਾ ਸੀ। 

Farmer protest at toll Plaza

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੋਂਦਾ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨਰੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਡਕੌਂਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਸਮੇਤ ਹੋਰ ਕਈ ਲੋਕ ਸ਼ਾਮਲ ਸਨ। ਉਹਨਾਂ ਦੱਸਿਆ ਕਿ ਸਥਾਨਕ ਕਿਸਾਨਾਂ ਨੇ ਟੋਲ ਪਲਾਜ਼ਾ ਮਹਿਲ ਕਲਾਂ 'ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜੋ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰੱਖਿਆ ਜਾਵੇਗਾ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement