
ਕੇਂਦਰ ਸਰਕਾਰ ਵੱਲੋਂ ਜਾਰੀ ਅਨਲੌਕ 5 ਦੀ ਹਿਦਾਇਤਾਂ ਮੁਤਾਬਿਕ ਕੀਤਾ ਜਾ ਰਿ
ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ। ਜਿਸ ਵਿਚ ਹੁਣ ਹੌਲੀ ਹੌਲੀ ਕਰਕੇ ਰਿਆਇਤ ਦਿੱਤੀ ਜਾ ਰਹੀ ਹੈ।
Covid -19
ਕੋਰੋਨਾ ਦੇ ਘੱਟਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲਾਕਡਾਊਨ ਹਟਾਉਣ ਦਾ ਫ਼ੈਸਲਾ ਲਿਆ ਹੈ।
CM Amrinder Singh
ਮੁੱਖ ਮੰਤਰੀ ਨੇ ਡੀ ਜੀ ਪੀ ਪੰਜਾਬ ਨੂੰ ਮਾਸਕ ਪਾਉਣਾ ਤੇ ਹੋਰ ਸੁਰੱਖਿਆ ਦੇ ਕਦਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਵੀ ਹੁਕਮ ਦਿੱਤੇ ਹਨ। ਲਗਾਈਆਂ ਗਈਆਂ ਪਾਬੰਦੀਆਂ ਵਿੱਚ ਹੋਰ ਢਿੱਲ ਦਿੰਦੇ ਹੋਏ ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਵਿਆਹਾਂ ਅਤੇ ਅੰਤਿਮ ਸੰਸਕਾਰ ਵਿੱਚ ਹੁਣ 100 ਲੋਕ ਸ਼ਾਮਲ ਹੋ ਸਕਣਗੇ। ਅਜਿਹਾ ਕੇਂਦਰ ਸਰਕਾਰ ਵੱਲੋਂ ਜਾਰੀ ਅਨਲੌਕ 5 ਦੀ ਹਿਦਾਇਤਾਂ ਮੁਤਾਬਿਕ ਕੀਤਾ ਜਾ ਰਿਹਾ ਹੈ।
Curfew
ਮੁੱਖ ਮੰਤਰੀ ਨੇ ਸਕੂਲਾਂ ਦੇ ਮੁੜ ਖੁੱਲਣ ਦੇ ਮਾਮਲੇ ਤੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਸੂਬਿਆਂ ਉੱਤੇ ਛਡਿਆ ਹੈ ਅਤੇ ਅਨਲੌਕ 5 ਅਧੀਨ 15 ਅਕਤੂਬਰ ਤੋਂ ਬਾਅਦ ਅੰਤਿਮ ਫ਼ੈਸਲਾ ਹੋਮ ਸੇਕ੍ਰੇਟਰੀ ਅਤੇ ਐਜੂਕੇਸ਼ਨ ਵਿਭਾਗ ਵਿੱਚ ਕਰ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਲਿਆ ਜਾਵੇਗਾ।