ਅੱਜ ਸ਼ਾਮ 4 ਵਜੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਸੀਐੱਮ ਚੰਨੀ
Published : Oct 1, 2021, 1:47 pm IST
Updated : Oct 1, 2021, 1:47 pm IST
SHARE ARTICLE
Charanjit Singh Channi
Charanjit Singh Channi

ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਤੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ‘ਤੇ ਵਿਚਾਰ ਚਰਚਾ ਹੋ ਸਕਦੀ ਹੈ

 

ਚੰਡੀਗੜ੍ਹ -ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਵਿਚ ਅਚਾਨਕ 10 ਦਿਨ ਦੀ ਦੇਰੀ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਹੋ ਗਈ ਹੈ। ਹਾਲਾਂਕਿ ਮੁੱਖ ਮੰਤਰੀ ਚੰਨੀ ਨੇ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿਚ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ  ਪਰ ਝੋਨੇ ਦੀ ਖਰੀਦ ਵਿਚ ਦੇਰੀ ਕਾਰਨ ਕਿਸਾਨਾਂ ਵਿਚ ਹੋਰ ਗੁੱਸਾ ਦੇਖਿਆ ਜਾ ਰਿਹਾ ਹੈ।

Charanjit Singh Channi, PM Modi Charanjit Singh Channi, PM Modi

ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਦਿੱਲੀ ਲਈ ਰਵਾਨਾ ਹੋਏ ਹਨ ਤੇ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮ 4 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਤੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ‘ਤੇ ਵਿਚਾਰ ਚਰਚਾ ਹੋ ਸਕਦੀ ਹੈ। ਦੱਸ ਦਈਏ ਕਿ ਇਸ ਵਾਰ ਸੂਬੇ ਵਿਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।

Paddy procurement in Punjab starts from tomorrowPaddy procurement in Punjab

ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ ਅਤੇ ਖਰੀਦ ਸ਼ੁਰੂ ਹੋਣ ਵਾਲੀ ਸੀ। ਇਸ ਦੌਰਾਨ ਵੀਰਵਾਰ ਦੇਰ ਸ਼ਾਮ ਹੁਕਮ ਆਇਆ ਕਿ ਹੁਣ 11 ਅਕਤੂਬਰ ਤੋਂ ਖਰੀਦ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਕਾਰਨ ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਹੋਈ ਬਾਰਿਸ਼ ਦੇ ਕਾਰਨ ਝੋਨੇ ਵਿੱਚ ਨਮੀ ਹੈ ਅਤੇ ਇਸ ਨੂੰ ਖਰੀਦਿਆ ਨਹੀਂ ਜਾ ਸਕਦਾ। ਜਦੋਂ ਕਿ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਮੀਂਹ ਦਾ ਅਜਿਹਾ ਕੋਈ ਪ੍ਰਭਾਵ ਨਹੀਂ ਹੈ।
ਹੈ।

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement