ਕਿਸਾਨ ਅੰਦੋਲਨ ’ਚ ਪੰਜਾਬ ਅੰਦਰ ਪੱਕੇ ਮੋਰਚਿਆਂ ਨੂੰ ਹੋਇਆ ਇਕ ਸਾਲ ਪੂਰਾ
Published : Oct 1, 2021, 12:43 am IST
Updated : Oct 1, 2021, 12:43 am IST
SHARE ARTICLE
image
image

ਕਿਸਾਨ ਅੰਦੋਲਨ ’ਚ ਪੰਜਾਬ ਅੰਦਰ ਪੱਕੇ ਮੋਰਚਿਆਂ ਨੂੰ ਹੋਇਆ ਇਕ ਸਾਲ ਪੂਰਾ

ਨਵੀਂ ਦਿੱਲੀ, 30 ਸਤੰਬਰ (ਸੁਖਰਾਜ ਸਿੰਘ): ਪੰਜਾਬ ਵਿਚ ਪੱਕੇ ਮੋਰਚੇ ਸਥਾਪਤ ਕੀਤੇ ਜਾਣ ਤੋਂ ਬਾਅਦ ਅੱਜ ਕਿਸਾਨ ਅੰਦੋਲਨ ਨੂੰ ਇਕ ਵਰ੍ਹਾਂ ਪੂਰਾ ਹੋ ਗਿਆ ਹੈ। ਪਿਛਲੇ 12 ਮਹੀਨਿਆਂ ਦੌਰਾਨ ਕਿਸਾਨ ਅੰਦੋਲਨ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ, ਬਿਜਲੀ ਸੋਧ ਬਿੱਲ ਅਤੇ ਦਿੱਲੀ ਦੇ ਹਵਾ ਪ੍ਰਦੂਸ਼ਣ ਨਾਲ ਸਬੰਧਤ ਕਾਨੂੰਨ ਦੇ ਵਿਰੁਧ ਕਿਸਾਨਾਂ ਦੇ ਵਿਰੋਧ ਤੋਂ ਇਕ ਇਤਿਹਾਸਕ ਅੰਦੋਲਨ ਬਣ ਗਿਆ ਹੈ,ਜਿਸ ਨੂੰ ਸਾਰੇ ਵਰਗਾਂ ਦਾ ਸਮਰਥਨ ਅਤੇ ਏਕਤਾ ਪ੍ਰਾਪਤ ਹੋਈ ਹੈ। 
ਐਸ.ਕੇ.ਐਮ ਨੇ ਕਿਹਾ ਕਿ ਇਕ ਸਾਲ ਪਹਿਲਾਂ ਪੰਜਾਬ ਵਿਚ ਪੱਕੇ ਮੋਰਚੇ ਨਾਲ ਸ਼ੁਰੂ ਹੋਈ ਲਹਿਰ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਇਕ ਸਾਂਝੇ ਮਕਸਦ ਲਈ ਲੜਨ ਲਈ ਇੱਕਜੁਟ ਕੀਤਾ ਹੈ। ਅੱਜ ਪੰਜਾਬ ਵਿਚ 108 ਤੋਂ ਵੱਧ ਸਰਗਰਮ ਮੋਰਚੇ ਹਨ। ਅੰਦੋਲਨ ਲਗਾਤਾਰ ਵਧਦਾ ਜਾ ਰਿਹਾ ਹੈ, ਖ਼ਤਮ ਨਹੀਂ ਹੋਵੇਗਾ ਅਤੇ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਇਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਭਾਜਪਾ ਤੇ ਸਹਿਯੋਗੀ ਪਾਰਟੀਆਂ ਦੇ ਨੇਤਾਵਾਂ ਨੂੰ ਕਈ ਰਾਜਾਂ ’ਚ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਨਾਲ ’ਚ ਭਾਜਪਾ ਨੂੰ ਅਪਣਾ ਪ੍ਰੋਗਰਾਮ ਰੱਦ ਕਰਨਾ ਪਿਆ, ਜਿਸ ਵਿਚ ਇਸ ਦੇ ਜ਼ਿਲ੍ਹਾ ਮੁੱਖੀ ਯੋਗਿੰਦਰ ਰਾਣਾ ਅਤੇ ਸਾਬਕਾ ਵਿਧਾਇਕ ਬਖਸ਼ੀਸ਼ ਸਿੰਘ ਵਿਰਕ ਸ਼ਾਮਲ ਹੋਣ ਵਾਲੇ ਸਨ, ਜਦੋਂ ਕਿਸਾਨਾਂ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਵਿਰੋਧ ਕਰਨਾ ਸ਼ੁਰੂ ਕਰ ਦਿਤਾ। ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਬਖਸ਼ੀਸ਼ ਸਿੰਘ ਵਿਰਕ ਦੇ ਪੁਤਲੇ ਵੀ ਫ਼ੂਕੇ। 
ਐਸ.ਕੇ.ਐਮ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਸਾਰੇ ਪ੍ਰੋਗਰਾਮਾਂ ਦਾ ਵਿਰੋਧ ਕਰੇਗੀ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement