ਬਾਬਾ ਸਾਹਿਬ ਦੇ ਸੁਫ਼ਨਿਆਂ ਨੂੰ ਕੇਵਲ ਅਰਵਿੰਦ ਕੇਜਰੀਵਾਲ ਹੀ ਪੂਰਾ ਕਰ ਸਕਦੇ ਹਨ: ਹਰਪਾਲ ਚੀਮਾ
Published : Oct 1, 2021, 8:32 pm IST
Updated : Oct 1, 2021, 8:32 pm IST
SHARE ARTICLE
Harpal Cheema
Harpal Cheema

ਦੱਬੇ- ਕੁਚਲੇ ਸਮਾਜ ਲਈ ‘ਆਪ’ ਨੇ ਸ਼ੁਰੂ ਕੀਤੀ ‘ਬਾਬਾ ਸਾਹਿਬ ਦਾ ਸੁਫ਼ਨਾ ਅਧੂਰਾ, ਕੇਜਰੀਵਾਲ ਕਰਨਗੇ ਪੂਰਾ’ ਸੂਬਾ ਪੱਧਰੀ ਮੁਹਿੰਮ

 

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ‘‘ਬਾਬਾ ਸਾਹਿਬ ਦਾ ਸੁਫ਼ਨਾ ਅਧੂਰਾ, ਕੇਜਰੀਵਾਲ ਕਰਨਗੇ ਪੂਰਾ’’ ਨਾਂਅ ’ਤੇ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਹੈ, ਜੋ ਗਰੀਬ ਅਤੇ ਦੱਬੇ - ਕੁਚਲੇ ਸਮਾਜ ਦੇ ਉਥਾਨ ਨੂੰ ਸਮਰਪਿਤ ਹੋਵੇਗੀ। ਇਸ ਮੁਹਿੰਮ ਦੇ ਤਹਿਤ ਆਮ ਆਦਮੀ ਪਾਰਟੀ ਸੂਬੇ ਦੇ ਹਰੇਕ ਪਿੰਡ- ਸ਼ਹਿਰ ਦੇ ਕਸਬੇ, ਮੁਹੱਲੇ ਅਤੇ ਵਾਰਡ ਵਿੱਚ ਘਰ- ਘਰ ਜਾ ਕੇ ਲੋਕਾਂ ਨੂੰ ਦੱਸੇਗੀ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਕਿਸ ਤਰ੍ਹਾਂ ਨਾਲ ਬਾਬਾ ਸਾਹਿਬ ਦੇ ਸੁਫ਼ਨਿਆਂ ਨੂੰ ਸਾਕਾਰ ਕੀਤਾ ਹੈ। 

Harpal CheemaHarpal Cheema

ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਅਤੇ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਲਾਲ ਚੰਦ ਕਟਾਰੂਚੱਕ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਬਾਬਾ ਸਾਹਿਬ ਦਾ ਸੁਫ਼ਨਾ ਸੀ ਕਿ ਸਾਰੇ ਵਰਗਾਂ ਦੇ ਲੋਕਾਂ ਨੂੰ ਬਰਾਬਰ ਹੱਕ ਮਿਲਣ, ਸਾਰਿਆਂ ਨੂੰ ਚੰਗੀ ਸਿੱਖਿਆ, ਇਲਾਜ ਅਤੇ ਇਨਸਾਫ਼ ਮਿਲੇ। ਇਹ ਇਨਸਾਫ਼ ਮਿਲੇਗਾ ਕਿਵੇ? ਜਦੋਂ ਤੱਕ ਸਮਾਜ ਦੇ ਸਾਰੇ ਲੋਕ ਸਿੱਖਿਅਤ ਅਤੇ ਤੰਦਰੁਸਤ ਨਹੀਂ ਹੋ ਜਾਂਦੇ ਅਤੇ ਉਨ੍ਹਾਂ ਨੂੰ ਬਰਾਬਰ ਰੋਜ਼ਗਾਰ ਦੇ ਮੌਕੇ ਨਹੀਂ ਮਿਲਦੇ, ਉਦੋਂ ਤੱਕ ਬਾਬਾ ਸਾਹਿਬ ਦਾ ਸੁਫ਼ਨਾ ਪੂਰਾ ਨਹੀਂ ਹੋਵੇਗਾ।’’ ਚੀਮਾ ਨੇ ਕਿਹਾ ਕਿ ਸਾਲਾਂਬੱਧੀ ਪੰਜਾਬ ਵਿੱਚ ਰਾਜ ਕਰਨ ਵਾਲੀਆਂ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਨੇ ਬਾਬਾ ਸਾਹਿਬ ਦੇ ਸੁਫ਼ਨਿਆ ਦੀ ਆੜ ਵਿੱਚ ਗਰੀਬ ਦਲਿਤਾਂ ਤੇ ਪਿੱਛੜੇ ਵਰਗਾਂ ਦੇ ਲੋਕਾਂ ਦਾ ਸ਼ੋਸ਼ਣ ਕੀਤਾ ਹੈ।

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, ‘‘ਪਾਰਟੀ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਬਰਾਬਰ ਮੌਕੇ ਦਿੱਤੇ ਹਨ। ਮੈਂ ਵੀ ਪਿੱਛੜੇ ਵਰਗ ਤੋਂ ਆਉਂਦਾ ਹਾਂ ਅਤੇ ਪਾਰਟੀ ਨੇ ਮੈਨੂੰ ਵਿਰੋਧੀ ਧਿਰ ਦੇ ਨੇਤਾ ਬਣਾ ਕੇ ਸਾਬਤ ਕਰ ਦਿੱਤਾ ਕਿ ਪੰਜਾਬ ਵਿੱਚ ਹੋਰ ਪਾਰਟੀਆਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਵਿੱਚ ਭੇਦਭਾਵ ਲਈ ਕੋਈ ਥਾਂ ਨਹੀਂ ਹੈ।’’

ਇਸ ਮੌਕੇ ਵਿਧਾਇਕਾਂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ, ‘‘ਆਜ਼ਾਦੀ ਤੋਂ ਬਾਅਦ ਕਿਸੇ ਵੀ ਪਾਰਟੀ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦਾ ਕੰਮ ਨਹੀਂ ਕੀਤਾ, ਪਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਿੱਖਿਆ, ਸਿਹਤ ਦੇ ਨਾਨ- ਨਾਲ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾ ਕੇ ਬਾਬਾ ਸਾਹਿਬ ਦੇ ਸੁਫਨਿਆਂ ਨੂੰ ਪੂਰਾ ਕਰਨ ਦਾ ਕੰਮ ਕੀਤਾ ਹੈ। ਪਿੱਛੜੇ ਸਮਾਜ ਦੇ ਸਾਰੇ ਬੱਚਿਆਂ ਨੂੰ ਦਿੱਲੀ ਵਿੱਚ ਵਜ਼ੀਫ਼ਾ ਮਿਲਦਾ ਹੈ।’’ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ‘ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ’ ਦੇ ਸੁਫ਼ਨੇ ਨੂੰ ਕਾਂਗਰਸ ਅਤੇ ਅਕਾਲੀ ਭਾਜਪਾ ਨੇ ਬੁਰੀ ਤਰ੍ਹਾਂ ਦਬਾਅ ਦਿੱਤਾ ਹੈ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਤਾਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਚਹੇਤੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਰਲਸ਼ਿਪ ’ਚ ਘੋਟਾਲਾ ਕਰਕੇ ਸੈਂਕੜੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ।

Harpal Cheema Harpal Cheema

ਅੱਜ ਸਥਿਤੀ ਇਹ ਹੈ ਕਿ ਦਲਿਤ ਤੇ ਪਿੱਛੜੇ ਵਰਗ ਦੇ ਲੱਖਾਂ ਵਿਦਿਆਰਥੀਆਂ ਲਈ ਪੰਜਾਬ ਦੇ ਕਾਲਜਾਂ ਨੇ ਆਪਣੇ ਦਰਵਾਜੇ ਬੰਦ ਦਿੱਤੇ ਹਨ, ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਵਜ਼ੀਫ਼ਾ ਰਾਸ਼ੀ ਹੀ ਨਹੀਂ ਦਿੱਤੀ। ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਦਲਿਤ ਵਰਗ ਤੋਂ ਆਉਂਦੇ ਹਨ, ਇਸ ਲਈ ਉਹ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਦੇ ਕਰੋੜਾਂ ਰੁਪਏ ਡਕਾਰਨ ਵਾਲੇ ਸਾਧੂ ਸਿੰਘ ਧਰਮਸੋਤ ਐਂਡ ਗੈਂਗ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਣ ਤਾਂ ਕਿ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕੇ। 

Harpal CheemaHarpal Cheema

ਇਸ ਮੌਕੇ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ  ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਗਰੀਬ ਅਤੇ ਦਲਿਤ ਸਮਾਜ ਦੇ ਲੋਕਾਂ ਨੂੰ ਆਪਣੇ ਰਾਜਸੀ ਲਾਭ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਦੀ ਘਾਟ, ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਦੇ ਕਾਰਨ ਸਭ ਤੋਂ ਵੱਡਾ ਨੁਕਸਾਨ ਗਰੀਬ ਅਤੇ ਪਿੱਛੜੇ ਵਰਗ ਦੀ ਜਨਤਾ ਦਾ ਹੋ ਰਿਹਾ ਹੈ। ਅਰਵਿੰਦ ਕੇਜਰੀਵਾਲ ਦਾ ਦਿੱਲੀ ਦੀ ਤਰਜ ’ਤੇ ਪੰਜਾਬ ਦੀ ਜਨਤਾ ਨੂੰ ਪਾਰਟੀ ਦੂਜੀ ਗਰੰਟੀ ਦੇ ਰੂਪ ਵਿੱਚ ਮੁਫ਼ਤ ਸਿਹਤ ਸੇਵਾਵਾਂ ਦੀ ਗਰੰਟੀ ਨਾਲ ਸਭ ਤੋਂ ਜ਼ਿਆਦਾ ਲਾਭ ਪੰਜਾਬ ਦੀ ਗਰੀਬ ਜਨਤਾ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਰੀਬ 32 ਫ਼ੀਸਦੀ ਆਬਾਦੀ ਦਲਿਤ ਹੈ, ਪਰ ਅੱਜ ਵੀ ਉਹ ਸਹੂਲਤਾਂ ਤੋਂ ਸੱਖਣੇ ਹਨ। ਸੰਨ 1984 ਤੋਂ ਲੈ ਕੇ ਅੱਜ ਤੱਕ ਜਿੰਨੀਆਂ ਵੀ ਸਰਕਾਰਾਂ ਨੇ ਪੰਜਾਬ ਵਿੱਚ ਰਾਜ ਕੀਤਾ ਹੈ, ਉਨਾਂ ਦਲਿਤ ਸਮਾਜ ਨੂੰ ਸਹੂਲਤਾਂ ਦੇਣ ਦੀ ਥਾਂ ਇਸ ਦਾ ਇਸਤਮਾਲ ਕੀਤਾ ਹੈ। 

ਕਟਾਰੂਚੱਕ ਨੇ ਵੋਟ ਬੈਂਕ ਦੀ ਰਾਜਨੀਤੀ ਕਰਨ ਵਾਲੀਆਂ ਪਾਰਟੀਆਂ ਨੂੰ ਵੰਗਾਰਿਆ ਕਿ ਜਦੋਂ ਵਿਦਿਆਰਥੀਆਂ ਦਾ ਵਜ਼ੀਫ਼ਾ ਪੰਜਾਬ ਸਰਕਾਰ ਵਿੱਚ ਬੈਠੇ ਮੰਤਰੀਆਂ ਨੇ ਖਾਧਾ ਹੈ ਤਾਂ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਵਿੱਚ ਐਸ.ਸੀ ਸਮਾਜ ਲਈ ਸੰਘਰਸ਼ ਕੀਤਾ ਅਤੇ  ‘ਆਪ’ ਆਗੂ ਭੁੱਖ ਹੜਤਾਲ ਸਮੇਤ ਮਰਨ ਵਰਤ ’ਤੇ ਬੈਠੇ ਸਨ। ਪੰਜਾਬ ਸਰਕਾਰ ਨੂੰ ਆਮ ਆਦਮੀ ਪਾਰਟੀ ਨੇ ਐਸ.ਸੀ ਸਮਾਜ ਦੇ ਬੱਚਿਆਂ ਲਈ ਵਜ਼ੀਫ਼ੇ ਦਾ ਐਲਾਨ ਕਰਨ ਲਈ ਮਜ਼ਬੂਰ ਕਰ ਦਿੱਤਾ, ਪਰ ਇਹ ਲੜਾਈ ਹੁਣ ਵੀ ਜਾਰੀ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰ ਪਰਿਵਾਰ ਨੂੰ ਬਿਜਲੀ ਦੀ ਗਰੰਟੀ ਅਤੇ ਇਸ ਦੇ ਨਾਲ ਹੀ ਮੁਫ਼ਤ ਅਤੇ ਚੰਗਾ ਇਲਾਜ ਮੁਹਈਆ ਕਰਵਾਏਗੀ, ਜਿਸ ਦੀ ਗਰੰਟੀ ਅਰਵਿੰਦ ਕੇਜਰੀਵਾਲ ਨੇ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਕੁੱਝ ਹੋਰ ਗਰੰਟੀਆਂ ਦਾ ਐਲਾਨ ਵੀ ਕੀਤਾ ਜਾਵੇਗਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement