ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ PM ਮੋਦੀ ਨਾਲ ਮੁਲਾਕਾਤ
Published : Oct 1, 2021, 8:48 pm IST
Updated : Oct 1, 2021, 8:48 pm IST
SHARE ARTICLE
CM Charanjit Channi and PM Modi
CM Charanjit Channi and PM Modi

ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਕੇ ਕਿਸਾਨੀ ਸੰਕਟ ਸੁਲਝਾਉਣ ਦੀ ਅਪੀਲ

 

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ 10 ਅਕਤੂਬਰ ਤੱਕ ਝੋਨੇ ਦੀ ਖਰੀਦ ਪ੍ਰਕਿਰਿਆ ਅੱਗੇ ਪਾਉਣ ਦੇ ਮੱਦੇਨਜ਼ਰ ਉਨਾਂ ਨੂੰ ਇਸ ਮਸਲੇ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿੱਤਾ ਹੈ।

ਹੋਰ ਪੜ੍ਹੋ: ਟਾਟਾ ਗਰੁੱਪ ਨਹੀਂ ਹੈ Air India ਦਾ ਮਾਲਕ, ਸਰਕਾਰ ਨੇ ਮੀਡੀਆ ਰਿਪੋਰਟਾਂ ਨੂੰ ਕੀਤਾ ਖਾਰਜ

ਚੰਨੀ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਉਨਾਂ ਦੇ ਸਰਕਾਰੀ ਨਿਵਾਸ ਸਥਾਨ ਵਿਖੇ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਬਣਨ ਮਗਰੋਂ ਇਸ ਪਹਿਲੀ ਫੇਰੀ ਨੂੰ ਰਸਮੀ ਦੱਸਿਆ। ਉਨਾਂ ਕਿਹਾ ਕਿ ਇਹ ਕਿਸੇ ਵੀ ਮੁੱਖ ਮੰਤਰੀ ਦਾ ਫਰਜ਼ ਹੁੰਦਾ ਹੈ ਕਿ ਉਹ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੇ। ਉਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਮੁੱਚੇ ਤੌਰ ’ਤੇ ਮੁਲਾਕਾਤ ਬੇਹੱਦ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿਚ ਹੋਈ।

PHOTOPHOTO

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੂਬੇ ਵਿਚ ਝੋਨੇ ਦੀ ਖਰੀਦ ਲਈ, ਜੋ ਕਿ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ ਪਰ ਹੁਣ ਭਾਰਤ ਸਰਕਾਰ ਦੇ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਦੇ ਹੁਕਮ ਕਾਰਨ ਅੱਗੇ ਪੈ ਗਈ ਹੈ, ਕੀਤੇ ਗਏ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਚੰਨੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨਾਂ ਨੂੰ ਜਾਣਕਾਰੀ ਦਿੱਤੀ ਕਿ ਉਹ ਛੇਤੀ ਹੀ ਖੁਰਾਕ ਮੰਤਰਾਲੇ ਨਾਲ ਗੱਲਬਾਤ ਕਰਕੇ ਇਹ ਮਸਲਾ ਤਰਜੀਹੀ ਆਧਾਰ ’ਤੇ ਹੱਲ ਕਰਵਾਉਣਗੇ।

ਹੋਰ ਪੜ੍ਹੋ: ਦਿੱਲੀ ਸਰਕਾਰ ਵੱਲੋਂ ਹੁਣ ਲੋਕਾਂ ਦੇ ਘਰ ਤੱਕ ਪਹੁੰਚਾਇਆ ਜਾਵੇਗਾ ਰਾਸ਼ਨ, ਦਿੱਲੀ HC ਨੇ ਦਿੱਤੀ ਇਜਾਜ਼ਤ

ਕਰਤਾਰਪੁਰ ਕਾਰੀਡੋਰ ਜਿਸ ਨੂੰ ਕਿ ਬੀਤੇ ਕਈ ਮਹੀਨਿਆਂ ਤੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵੱਧਣ ਕਾਰਨ ਬੰਦ ਕਰ ਦਿੱਤਾ ਗਿਆ ਸੀ, ਬਾਰੇ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਤੁਰੰਤ ਹੀ ਇਹ ਕਾਰੀਡੋਰ ਖੋਲਣ ਦੀ ਅਪੀਲ ਕੀਤੀ ਕਿਉਂ ਜੋ ਕੋਵਿਡ ਦੀ ਸਥਿਤੀ ਵਿਚ ਹੁਣ ਕਾਫੀ ਹੱਦ ਤੱਕ ਸੁਧਾਰ ਹੋ ਚੁੱਕਿਆ ਹੈ। ਉਨਾਂ ਕਿਹਾ ਕਿ ਇਸ ਕਦਮ ਨਾਲ ਸ਼ਰਧਾਲੂ ਗੁਰੂਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਨ ਦੇ ਸਮਰੱਥ ਹੋ ਸਕਣਗੇ।

PHOTOPHOTO

ਮੁੱਖ ਮੰਤਰੀ ਨੇ ਪੀਐਮ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਸਥਾਈ ਹੱਲ ਤਰਜੀਹੀ ਆਧਾਰ ’ਤੇ ਤਲਾਸ਼ਣ ਲਈ ਕਿਹਾ ਕਿਉਂਕਿ ਇਸ ਕਰਕੇ ਖੇਤੀਬਾੜੀ ਪ੍ਰਧਾਨ ਸੂਬੇ ਦੀ ਆਰਥਿਕਤਾ ਵਿਚ ਖੜੋਤ ਆਈ ਹੈ। ਉਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨਾਲ ਤੁਰੰਤ ਹੀ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਇਹ ਖੇਤੀ ਕਾਨੂੰਨ ਰੱਦ ਕੀਤੇ ਜਾ ਸਕਣ ਅਤੇ ਇਸ ਲਈ ਉਨਾਂ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕੀਤੀ।

ਹੋਰ ਪੜ੍ਹੋ: ਕੈਪਟਨ ਦੇ ਬਿਆਨ ’ਤੇ ਹਰੀਸ਼ ਰਾਵਤ ਦਾ ਜਵਾਬ, ‘ਉਹ ਦੋ ਵਾਰ CM ਬਣੇ ਤਾਂ ਅਪਮਾਨ ਕਿਵੇਂ ਹੋਇਆ’

ਆਰਗੇਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਦੀ ਮਦਦ ਮੰਗਦੇ ਹੋਏ, ਮੁੱਖ ਮੰਤਰੀ ਨੇ ਪੀਐਮ ਮੋਦੀ ਨੂੰ ਅਪੀਲ ਕੀਤੀ ਕਿ ਵਾਤਾਵਰਣ ਪੱਖੀ ਖੇਤੀਬਾੜੀ ਦੀ ਇਸ ਵਿਧੀ ਨੂੰ ਜ਼ੋਰਸ਼ੋਰ ਨਾਲ ਪ੍ਰਚਾਰਿਤ ਕਰਕੇ ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ਵਿਚ ਮਦਦ ਕੀਤੀ ਜਾਵੇ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement