ਪੰਜਾਬ ਸੁਰੱਖਿਅਤ ਹੱਥਾਂ ਵਿਚ, ਉਪ ਮੁੱਖ ਮੰਤਰੀ ਰੰਧਾਵਾ ਨੇ ਪ੍ਰਗਟਾਇਆ ਵਿਸ਼ਵਾਸ
Published : Oct 1, 2021, 5:45 pm IST
Updated : Oct 1, 2021, 5:51 pm IST
SHARE ARTICLE
Deputy Chief Minister Randhawa
Deputy Chief Minister Randhawa

ਰੰਧਾਵਾ ਨੇ ਪੰਜਾਬ ਪੁਲਿਸ ਹੈਡਕੁਆਰਟਰ 'ਤੇ ਕੀਤੀ ਅਚਨਚੇਤੀ ਚੈਕਿੰਗ, ਗੈਰਹਾਜ਼ਰ ਕਰਮੀਆਂ ਨੂੰ ਚਿਤਾਵਨੀ ਦੇ ਕੇ ਛੱਡਿਆ

 

ਚੰਡੀਗੜ੍ਹ - ਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਵਿੱਚ ਅਤੇ ਇਸ ਤੋਂ ਬਾਹਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਖਿਲਾਫ ਚਿਤਾਵਨੀ ਦਿੰਦੇ ਹੋਏ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਸੂਬੇ ਦੇ ਲੋਕਾਂ ਦਰਮਿਆਨ ਬੇਲੋੜਾ ਡਰ ਅਤੇ ਅਸਰੁੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ।

ਸੂਬੇ ਵਿੱਚ ਸਰਕਾਰ ਬਦਲਣ ਮਗਰੋਂ ਪਾਕਿਸਤਾਨ ਤੋਂ ਦਰਪੇਸ਼ ਖਤਰੇ ਸਬੰਧੀ ਬਖੇੜਾ ਖੜ੍ਹਾ ਕਰਨ ਵਾਲੇ ਸਮੂਹ ਆਲੋਚਕਾਂ ਨੂੰ ਉਨ੍ਹਾਂ ਕਿਹਾ, ''ਚਿੰਤਾ ਨਾ ਕਰੋ, ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਜਦੋਂ ਵੀ ਲੋੜ ਪਈ ਤਾਂ ਹਰ ਕੁਰਬਾਨੀ ਦਿੱਤੀ ਜਾਵੇਗੀ।'' ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਇਥੇ ਸੈਕਟਰ-9 ਸਥਿਤ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਸਵੇਰੇ 9 ਵਜੇ ਅਚਨਚੇਤੀ ਚੈਕਿੰਗ ਕਰਨ ਉਪਰੰਤ ਕੁਝ ਮੀਡੀਆਂ ਕਰਮੀਆਂ ਨਾਲ ਗੈਰ ਰਸਮੀ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਕਾਰਜਕਾਰੀ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਨਰੇਸ਼ ਅਰੋੜਾ ਅਤੇ ਏ.ਡੀ.ਜੀ.ਪੀ. ਤਕਨੀਕੀ ਸੇਵਾਵਾਂ ਕੁਲਦੀਪ ਸਿੰਘ ਵੀ ਨਾਲ ਸਨ।

Charanjit Singh ChanniCharanjit Singh Channi

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੂਬਾ/ਜ਼ਿਲਾ/ਤਹਿਸੀਲ/ਬਲਾਕ ਪੱਧਰ ਉਤੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸਵੇਰੇ 9 ਵਜੇ ਤੋਂ ਆਪੋ-ਆਪਣੇ ਦਫਤਰਾਂ ਵਿੱਚ ਪਹੁੰਚਣ ਅਤੇ ਦਫਤਰੀ ਸਮੇਂ ਤੱਕ ਆਪਣੇ ਦਫਤਰ ਵਿੱਚ ਮੌਜੂਦ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ ਤੇ ਸੌਖਾਲੀਆ ਦਿੱਤੀਆਂ ਜਾਣ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਇਹ ਸੱਚ ਹੈ ਕਿ ਪਾਕਿਸਤਾਨ ਅਤੇ ਉਸ ਦੀਆਂ ਜਾਸੂਸੀ ਏਜੰਸੀਆਂ ਭਾਰਤ ਅਤੇ ਸਰਹੱਦੀ ਸੂਬੇ ਪੰਜਾਬ ਲਈ ਹਮੇਸ਼ਾ ਖਤਰੇ ਪੈਦਾ ਕਰਦੀਆਂ ਰਹੀਆਂ ਹਨ ਪਰ ਇਸ ਦੇ ਨਾਲ ਹੀ ਪੰਜਾਬੀਆਂ ਨੇ ਆਪਣੀ ਹਿੰਮਤ ਅਤੇ ਹੌਸਲੇ ਨਾਲ ਹਰੇਕ ਚੁਣੌਤੀ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, ''ਇਸ ਖਤਰੇ ਸਬੰਧੀ ਕੁਝ ਵੀ ਨਵਾਂ ਨਹੀਂ ਹੈ, ਸਗੋਂ ਇਹ ਤਾਂ ਪਹਿਲਾਂ ਵੀ ਮੌਜੂਦ ਸੀ ਅਤੇ ਅੱਗੇ ਵੀ ਰਹੇਗਾ।'' ਉਨ੍ਹਾਂ ਸਵਾਲ ਕੀਤਾ, ''ਹੁਣ ਦੋ ਹਫਤਿਆਂ ਵਿੱਚ ਕੀ ਬਦਲ ਗਿਆ?'' ਉਨ੍ਹਾਂ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਕਿਹਾ ਜਿਸ ਨੇ ਹਰ ਫਰੰਟ 'ਤੇ ਦੇਸ਼ ਦੀ ਰੱਖਿਆ ਕੀਤੀ ਹੈ।

Sukhjinder Randhawa Sukhjinder Randhawa

ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਕੀਤੀਆਂ ਕੁਰਬਾਨੀਆਂ ਦਾ ਹਵਾਲਾ ਦਿੰਦੇ ਹੋਏ ਸ. ਰੰਧਾਵਾ ਨੇ ਕਿਹਾ, ''ਇਨ੍ਹਾਂ ਕੁਰਬਾਨੀਆਂ ਤੋਂ ਹਰੇਕ ਕਾਂਗਰਸ ਵਰਕਰ ਨੂੰ ਉਤਸ਼ਾਹ ਮਿਲਿਆ ਹੈ ਅਤੇ ਇਹ ਕੁਰਬਾਨੀਆਂ ਅਜਾਈਂ ਨਹੀਂ ਜਾਣਗੀਆਂ। ਅਸੀਂ ਆਪਣੀਆਂ ਜ਼ਿੰਦਗੀਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਵਾਰੀਆਂ ਹਨ ਜਦੋਂ ਕਿ ਬਾਕੀ ਤਾਂ ਇਕ ਸੁਰੱਖਿਅਤ ਦੂਰੀ 'ਤੇ ਬੈਠ ਕੇ ਮੂਕ ਦਰਸ਼ਨ ਬਣੇ ਰਹੇ ਹਨ।'' ਉਨ੍ਹਾਂ ਇਹ ਵੀ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਸਾਨੂੰ ਕੋਈ ਖਤਰਾ ਦਰਪੇਸ਼ ਹੋਵੇ।

ਉਪ ਮੁੱਖ ਮੰਤਰੀ ਨੇ ਗਿਲਾ ਕੀਤਾ ਕਿ ਸਿਰਫ ਕੁਝ ਰਾਜਸੀ ਵਿਰੋਧੀਆਂ ਵੱਲੋਂ ਬੇਲੋੜੇ ਖੌਫ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਘਬਰਾਹਟ ਫੈਲੇ। ਉਨ੍ਹਾਂ ਪੁੱਛਿਆ, ''ਅਜਿਹੇ ਬੇਲੋੜੇ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਕੇ ਤੁਸੀਂ ਕਿਸ ਦੀ ਮੱਦਦ ਕਰਨਾ ਚਾਹੁੰਦੇ ਹੋ?'' ਉਨ੍ਹਾਂ ਕਿਹਾ ਕਿ ਚੁਣੌਤੀ ਦਾ ਸਾਹਮਣਾ ਕਰਨਾ ਇਕ ਗੱਲ ਹੈ ਜਦੋਂ ਕਿ ਝੂਠੀਆਂ ਸੂਚਨਾਵਾਂ ਰਾਹੀਂ ਅਫਵਾਹ ਫੈਲਾਉਣਾ ਸਰਾਸਰ ਗਲਤ ਹੈ।

Sukhjinder Randhawa Sukhjinder Randhawa

ਗ੍ਰਹਿ ਮੰਤਰੀ ਨੇ ਇਹ ਵੀ ਸਵਾਲ ਕੀਤਾ ਕਿ ਕੁਝ ਹੀ ਦਿਨਾਂ ਦੇ ਵਕਫੇ ਵਿੱਚ ਅਜਿਹਾ ਕੀ ਬਦਲ ਗਿਆ ਕਿ ਇਕ ਹਫਤਾ ਪਹਿਲਾਂ ਪੰਜਾਬ ਬਿਲਕੁਲ ਸੁਰੱਖਿਅਤ ਸੀ ਅਤੇ ਹੁਣ ਅਚਾਨਕ ਹੀ ਇੱਥੇ ਦਾ ਮਾਹੌਲ ਸੁਰੱਖਿਅਤ ਨਹੀਂ ਰਿਹਾ ਜਿਵੇਂ ਕਿ ਆਲੋਚਕਾਂ ਵੱਲੋਂ ਸੁਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, ''ਜੇਕਰ ਪੰਜਾਬ ਇਸ ਸਮੇਂ ਸੱਚਮੁੱਚ ਖਤਰੇ ਵਿੱਚ ਹੈ ਤਾਂ ਇਸ ਦੇ ਬੀਜ ਹਫਤੇ ਪਹਿਲਾ ਨਹੀਂ ਸਗੋਂ ਕਾਫੀ ਸਮਾਂ ਪਹਿਲਾਂ ਬੀਜੇ ਗਏ ਹੋਣਗੇ।'' ਉਨ੍ਹਾਂ ਇਹ ਜਵਾਬ ਵੀ ਮੰਗਿਆ ਕਿ ਇਸ ਖਤਰੇ ਨੂੰ ਨੱਥ ਪਾਉਣ ਲਈ ਕੀ ਕਦਮ ਚੁੱਕੇ ਗਏ।

ਸ. ਰੰਧਾਵਾ ਨੇ ਵਾਅਦਾ ਕਰਦਿਆਂ ਕਿਹਾ, ''ਅੰਤ ਵਿੱਚ ਮੈਂ ਸਾਰਿਆਂ ਜਿਹੜੇ ਪੰਜਾਬ ਦੀ ਸ਼ਾਂਤੀ ਨੂੰ ਲੈ ਕੇ ਚਿੰਤਤ ਹਨ, ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸੂਬੇ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।'' ਉਪ ਮੁੱਖ ਮੰਤਰੀ ਨੇ ਅੱਜ ਪੰਜਾਬ ਪੁਲਿਸ ਹੈਡਕੁਆਰਟਰ 'ਤੇ ਗੈਰਹਾਜ਼ਰ ਰਹਿਣ ਵਾਲੇ ਪੁਲਿਸ ਕਰਮੀਆਂ ਨੂੰ ਇਕ ਵਾਰ ਛੱਡਦਿਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਚੈਕਿੰਗ ਦਾ ਮਕਸਦ ਲੋਕਾਂ ਨੂੰ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਾਗਰਿਕ ਪੱਖੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ।

Sukhjinder Randhawa Sukhjinder Randhawa

ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਸਮੇਂ ਸਿਰ ਆਉਣ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਇਹ ਯਕੀਨੀ ਬਣਾਉਣ ਕਿ ਪੁਲਿਸ ਥਾਣਿਆਂ ਵਿੱਚ ਲੋਕਾਂ ਨੂੰ ਕੋਈ ਖੱਜਲ ਖੁਆਰੀ ਨਾ ਹੋਵੇ। ਸ. ਰੰਧਾਵਾ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੂੰ ਲੋਕਾਂ ਦੀ ਹਿੱਸੇਦਾਰੀ ਖਾਸ ਕਰਕੇ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਉਤੇ ਵੀ ਜ਼ੋਰ ਦਿੱਤਾ।

ਇਸੇ ਦੌਰਾਨ ਉਪ ਮੁੱਖ ਮੰਤਰੀ ਨੇ ਇਹ ਵਿਸ਼ਵਾਸ ਦਿਵਾਇਆ ਕਿ ਸਾਰੇ ਪੁਲਿਸ ਅਮਲੇ ਦੀਆਂ ਤਰੱਕੀਆਂ ਸਮੇਂ ਸਿਰ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 10,000 ਪੁਲਿਸ ਕਰਮੀਆਂ ਦੀ ਭਰਤੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਪੁਲਿਸ ਵਿੱਚ ਖੇਡ ਕੋਟੇ ਦੀਆਂ ਅਸਮੀਆਂ ਸਮਾਂ ਰਹਿੰਦਿਆਂ ਭਰਨ ਉਤੇ ਵੀ ਜ਼ੋਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement