
ਸਿਧਾਰਥ ਚਟੋਪਾਧਿਆਏ ਦਾ ਨਾਮ ਅੱਗੇ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਦੇ ਮਸਲੇ ਨੂੰ ਸੁਲਝਾਉਣ ਲਈ ਨਵੇਂ ਡੀਜੀਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਇਸ ਸਬੰਧ ਵਿਚ ਯੂਪੀਐਸਸੀ ਨੂੰ ਇੱਕ ਪੈਨਲ ਭੇਜਿਆ ਹੈ, ਜਿਸ ਵਿਚ ਸਿਧਾਰਥ ਚਟੋਪਾਧਿਆਏ ਸਮੇਤ 10 ਸੀਨੀਅਰ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਦੱਸ ਦਈਏ ਕਿ ਫਿਲਹਾਲ ਸਿੱਧੂ ਦੇ ਅਸਤੀਫੇ ਦਾ ਮੁੱਦਾ ਉਲਝਦਾ ਹੀ ਜਾ ਰਿਹਾ ਹੈ। ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਵੀਰਵਾਰ ਨੂੰ ਦੋ ਘੰਟਿਆਂ ਤੱਕ ਚੱਲੀ ਮੀਟਿੰਗ ਵਿਚ ਕੋਈ ਸਹਿਮਤੀ ਨਹੀਂ ਬਣੀ।
ਕਾਂਗਰਸ ਹਾਈਕਮਾਨ ਸੂਬਾ ਕਾਂਗਰਸ ਅਤੇ ਸਰਕਾਰ ਦਰਮਿਆਨ ਵੱਡੇ ਫੈਸਲਿਆਂ 'ਤੇ ਤਾਲਮੇਲ ਕਰਨ ਲਈ ਇੱਕ ਪੈਨਲ ਦਾ ਗਠਨ ਕਰਨ ਜਾ ਰਹੀ ਹੈ। ਇਸ ਪੈਨਲ ਵਿਚ ਸੂਬਾ ਪ੍ਰਧਾਨ ਸਿੱਧੂ, ਮੁੱਖ ਮੰਤਰੀ ਚੰਨੀ ਅਤੇ ਹਾਈਕਮਾਨ ਦਾ ਪ੍ਰਤੀਨਿਧੀ ਸ਼ਾਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦਾ ਕੈਪਟਨ 'ਤੇ ਹਮਲਾ, ਕਹਿ ਦਿੱਤੀ ਵੱਡੀ ਗੱਲ
ਦੱਸ ਦਈਏ ਕਿ ਨਵਜੋਤ ਸਿੱਧੂ ਨੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ 'ਤੇ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਡੀਜੀਪੀ ਸਹੋਤਾ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਜਾਂਚ ਲਈ ਬਣਾਈ ਗਈ ਐਸਆਈਟੀ ਦੇ ਮੁਖੀ ਸਨ। ਸਹੋਤਾ ਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਇਸ ਮਾਮਲੇ ਵਿਚ ਫਸਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦੇ ਦਿੱਤੀ।