ਰਾਜਾ ਵੜਿੰਗ ਨੇ ਖ਼ੁਦ ਮੰਨਿਆ ਕਿ ਧੜੱਲੇ ਨਾਲ ਚੱਲ ਰਿਹਾ ਟਰਾਂਸਪੋਰਟ ਮਾਫ਼ੀਆ: ਮੀਤ ਹੇਅਰ
Published : Oct 1, 2021, 5:24 pm IST
Updated : Oct 1, 2021, 5:24 pm IST
SHARE ARTICLE
Meet Hayer
Meet Hayer

-ਕਿਹਾ, ਟਰਾਂਸਪੋਰਟ ਮਾਫ਼ੀਆ ’ਚ ਰਜ਼ੀਆ ਸੁਲਤਾਨਾ ਦੀ ਹਿੱਸੇਦਾਰੀ ਬਾਰੇ ਸਪੱਸ਼ਟ ਕਰਨ ਮੁੱਖ ਮੰਤਰੀ

 

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਸਰਕਾਰ ’ਤੇ ਲਾਏ ਦੋਸ਼ਾਂ ਉਤੇ ਜਨਤਕ ਮੋਹਰ ਲਾ ਦਿੱਤੀ ਹੈ ਕਿ ਸੂਬੇ ’ਚ ਟਰਾਂਸਪੋਰਟ ਮਾਫ਼ੀਆ ਪਿਛਲੀ ਬਾਦਲ ਸਰਕਾਰ ਵਾਂਗ ਹੀ ਚੱਲ ਰਿਹਾ ਹੈ। ਮੀਤ ਹੇਅਰ ਨੇ ਰਾਜਾ ਵੜਿੰਗ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਪੁੱਛਿਆ ਕਿ ਉਹ (ਕਾਂਗਰਸ ਸਰਕਾਰ) ਦੱਸਣ ਕਿ ਪਿਛਲੇ 15 ਸਾਲਾਂ ਤੋਂ ਟਰਾਂਸਪੋਰਟ ਮਾਫ਼ੀਆ ਚਲਾ ਰਹੇ ਮੰਤਰੀਆਂ, ਅਫ਼ਸਰਾਂ ਅਤੇ ਹੋਰ ਹਿੱਸੇਦਾਰ ਸਿਆਸਤਦਾਨਾਂ ਵਿਰੁੱਧ ਕਦੋਂ ਅਤੇ ਕੀ ਕਾਰਵਾਈ ਕੀਤੀ ਜਾ ਰਹੀ ਹੈ?

Raja Warring

Raja Warring

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਮੀਤ ਹੇਅਰ ਨੇ ਸੂਬੇ ਦੇ ਸਰਗਰਮ ਟਰਾਂਸਪੋਰਟ ਮਾਫ਼ੀਆ ਬਾਰੇ ਰਾਜਾ ਵੜਿੰਗ ਦੇ ਇਕਬਾਲੀਆ ਬਿਆਨ ਦਾ ਸਖ਼ਤ ਨੋਟਿਸ ਲਿਆ। ਮੀਤ ਹੇਅਰ ਮੁਤਾਬਿਕ, ‘‘ਰਾਜਾ ਵੜਿੰਗ ਵੱਲੋਂ ਜਨਤਕ ਤੌਰ ’ਤੇ ਇਹ ਕਹਿਣਾ ਕਿ ਰਾਜਾ ਵੜਿੰਗ 15 ਦਿਨਾਂ ਦੇ ਅੰਦਰ- ਅੰਦਰ ਟਰਾਂਸਪੋਰਟ ਮਾਫ਼ੀਆ ਖ਼ਤਮ ਕਰ ਦੇਵੇਗਾ, ਅਸਲ ਵਿੱਚ ਸਪੱਸ਼ਟ ਕਬੂਲਨਾਮਾ ਹੈ ਕਿ ਕਾਂਗਰਸ ਦੇ ਰਾਜ ਦੌਰਾਨ ਵੀ ਪੰਜਾਬ ’ਚ ਟਰਾਂਸਪੋਰਟ ਮਾਫ਼ੀਆ ਧੜੱਲੇ ਨਾਲ ਜਾਰੀ ਹੈ।’’

Razia Sultana resignsRazia Sultana resigns

ਮੀਤ ਹੇਅਰ ਨੇ ਕਿਹਾ ਕਿ ਰਾਜਾ ਵੜਿੰਗ ਦੀ ਟਿੱਪਣੀ ਨੇ ਸਾਬਤ ਕਰ ਦਿੱਤਾ ਹੈ ਕਿ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਮੌਜੂਦਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾਂ ਵੀ ਟਰਾਂਸਪੋਰਟ ਮਾਫ਼ੀਆ ਦਾ ਹਿੱਸਾ ਸੀ, ਜਿਸ ਕਰਕੇ ਕਾਂਗਰਸ ਦੀ ਸਰਕਾਰ ਵੀ ਟਰਾਂਸਪੋਰਟ ਮਾਫ਼ੀਆ ਨੂੰ ਨੱਥ ਨਹੀਂ ਪਾ ਸਕੀ। ਮੀਤ ਹੇਅਰ ਨੇ ਕਿਹਾ ਕਿ ਬੇਸ਼ੱਕ ਰਜ਼ੀਆ ਸੁਲਤਾਨਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਬਤੌਰ ਕੈਬਨਿਟ ਮੰਤਰੀ ਤੋਂ ਅਸਤੀਫ਼ਾ ਦੇ ਦਿੱਤਾ (ਜਿਸ ਨੂੰ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ), ਪ੍ਰੰਤੂ ਸਵਾਲ ਇਹ ਹੈ ਕਿ ਟਰਾਂਸਪੋਰਟ ਮਾਫ਼ੀਆ ਦੀ ਭਾਗੀਦਾਰ ਰਹੀ ਰਜ਼ੀਆ ਸੁਲਤਾਨਾ ਨੂੰ ਦੁਬਾਰਾ ਫਿਰ ਕੈਬਨਿਟ ’ਚ ਕਿਸ ਆਧਾਰ ’ਤੇ ਸ਼ਾਮਲ ਕੀਤਾ ਗਿਆ?

Charanjit Singh ChanniCharanjit Singh Channi

ਮੀਤ ਹੇਅਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਦਿਆਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਰੇਤ ਅਤੇ ਹੋਰ ਮਾਫ਼ੀਆ ਨੂੰ ਹੱਥ ਜੋੜ ਕੇ ਬੇਨਤੀਆਂ ਕਰ ਰਹੇ ਹਨ ਕਿ ਉਸ (ਮੁੱਖ ਮੰਤਰੀ) ਨੂੰ ਮਿਲਣ ਦੀ ਕੋਸ਼ਿਸ਼ ਨਾ ਕਰਨ, ਦੂਜੇ ਪਾਸੇ ਰਾਣਾ ਗੁਰਜੀਤ ਸਿੰਘ ਅਤੇ ਰਜ਼ੀਆ ਸੁਲਤਾਨਾ ਵਰਗੇ ਰੇਤ ਅਤੇ ਟਰਾਂਸਪੋਰਟ ਮਾਫ਼ੀਆ ਦੇ ਨੁਮਾਇੰਦਿਆਂ ਨੂੰ ਕੈਬਨਿਟ ’ਚ ਨਾਲ ਬੈਠਾ ਰੱਖਿਆ ਹੈ। ਇਸ ਕਰਕੇ ਕਾਂਗਰਸ ਕੋਲੋਂ ਮਾਫ਼ੀਆ ਰਾਜ ਦੇ ਖ਼ਾਤਮੇ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ। 

Meet HayerMeet Hayer

ਮੀਤ ਹੇਅਰ ਨੇ ਕਿਹਾ ਕਾਂਗਰਸ ਅਤੇ ਕੁਰੱਪਸ਼ਨ (ਭ੍ਰਿਸ਼ਟਾਚਾਰ) ਇੱਕੋ ਸਿੱਕੇ ਦੇ 2 ਪਹਿਲੂ ਹਨ। ਇਸ ਲਈ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨੂੰ ਖ਼ਤਮ ਕਰਨ ਲਈ ਕਾਂਗਰਸ ਨੂੰ ਵੀ ਉਸੇ ਤਰ੍ਹਾਂ ਸੱਤਾ ਤੋਂ ਲਾਂਭੇ ਕਰਨਾ ਪਵੇਗਾ, ਜਿਵੇਂ 2017 ’ਚ ਬਾਦਲਾਂ ਨੂੰ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਆਮ ਆਦਮੀ ਪਾਰਟੀ ਹੀ ਮਾਫ਼ੀਆ ਰਾਜ ਅਤੇ ਭ੍ਰਿਸ਼ਟਾਚਾਰ ਤੋਂ ਨਿਜਾਤ ਦਿਵਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement