ਝੋਨੇ ਦੀ ਖ਼ਰੀਦ ਅੱਗੇ ਪਾਉਣ ਦਾ ਫ਼ੈਸਲਾ ਵਾਪਸ ਲਵੇ ਕੇਂਦਰ ਸਰਕਾਰ : CM ਚੰਨੀ
Published : Oct 1, 2021, 8:16 am IST
Updated : Oct 1, 2021, 8:16 am IST
SHARE ARTICLE
Charanjit Singh Channi
Charanjit Singh Channi

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਪਹਿਲਾਂ ਹੀ ਨਿਰਧਾਰਤ ਸਮੇਂ ਅਨੁਸਾਰ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਲਈ ਤਿਆਰ ਹੈ

ਚੰਡੀਗੜ੍ਹ (ਜਸਪਾਲ ਸਿੰਘ): ਪੰਜਾਬ ਲਈ ਸਾਉਣੀ ਮੰਡੀਕਰਨ ਸੀਜ਼ਨ 2021-22 ਵਾਸਤੇ ਝੋਨੇ ਦੀ ਖ਼ਰੀਦ ਮੁਲਤਵੀ ਕਰਨ ਬਾਰੇ ਭਾਰਤ ਸਰਕਾਰ ਦੇ  ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਪੱਤਰ ਦਾ ਤੁਰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਦੇ ਨਿਜੀ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਕੇਂਦਰੀ ਮੰਤਰਾਲੇ ਨੂੰ ਅਪਣਾ ਪੱਤਰ ਤੁਰਤ ਵਾਪਸ ਲੈਣ ਦੀ ਸਲਾਹ ਦੇ ਕੇ ਸੂਬੇ ਨੂੰ ਝੋਨੇ ਦੀ ਖ਼ਰੀਦ 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇਣ।

Charanjit Singh ChanniCharanjit Singh Channi

ਹੋਰ ਪੜ੍ਹੋ: ਸੰਪਾਦਕੀ: ਕੇਜਰੀਵਾਲ ਵਲੋਂ ਪੰਜਾਬ ਨੂੰ ਨਵੀਆਂ ਗਰੰਟੀਆਂ ਕਾਂਗਰਸੀਆਂ ਤੇ ਅਕਾਲੀਆਂ ਲਈ ਵੱਡੀ ਚੁਣੌਤੀ

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ 30 ਸਤੰਬਰ, 2021 ਦੇ ਐਫ਼.ਸੀ.ਆਈ. ਦੇ ਪੱਤਰ ਦੇ ਜਵਾਬ ਵਿਚ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਰਾਜਾਂ ਵਿਚ ਹਾਲ ਹੀ ਵਿਚ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪੱਕਣ ਵਿਚ ਦੇਰੀ ਹੋਈ ਹੈ ਅਤੇ ਇਸ ਵੇਲੇ ਫ਼ਸਲ ਦੀ ਤਾਜ਼ਾ ਆਮਦ ਵਿਚ ਨਮੀ ਦੀ ਮਾਤਰਾ ਮਨਜ਼ੂਰਸ਼ੁਦਾ ਸੀਮਾ ਤੋਂ ਜ਼ਿਆਦਾ ਹੈ।

Paddy procurement in Punjab starts from tomorrowPaddy procurement in Punjab 

ਹੋਰ ਪੜ੍ਹੋ: ਅੱਜ ਦਾ ਹੁਕਮਨਾਮਾ (1 ਅਕਤੂਬਰ 2021)

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਪਹਿਲਾਂ ਹੀ ਨਿਰਧਾਰਤ ਸਮੇਂ ਅਨੁਸਾਰ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਲਈ ਤਿਆਰ ਹੈ ਅਤੇ ਹੁਣ ਇਹ ਨਿਰਦੇਸ਼ ਕਿਸਾਨਾਂ ਦੇ ਮਨਾਂ ਵਿਚ ਬੇਲੋੜੀ ਉਲਝਣ ਅਤੇ ਅਨਿਸ਼ਚਿਤਤਾ ਪੈਦਾ ਕਰਨਗੇ, ਜੋ ਰਾਜ ਭਰ ਦੀਆਂ ਵੱਖ -ਵੱਖ ਮੰਡੀਆਂ ਵਿਚ ਕਲ ਤੋਂ ਅਪਣੀ ਫ਼ਸਲ ਲਿਆਉਣਾ ਦੀ ਤਿਆਰੀ ਸ਼ੁਰੂ ਕਰ ਚੁੱਕੇ ਹਨ। ਚੰਨੀ ਨੇ ਕਿਹਾ ਕਿ ਆਖਰੀ ਮੌਕੇ ਖ਼ਰੀਦ ਮੁਲਤਵੀ ਕਰਨ ਦੇ ਫ਼ੈਸਲੇ ਨਾਲ ਕਿਸਾਨਾਂ ਵਿਚ ਨਾਰਾਜ਼ਗੀ ਪੈਦਾ ਹੋਵੇਗੀ, ਜੋ ਪਹਿਲਾਂ ਹੀ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement