ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
Published : Oct 1, 2021, 6:16 pm IST
Updated : Oct 1, 2021, 6:16 pm IST
SHARE ARTICLE
Warm Farewell to Dr. Ajit Kanwal Singh Hamdard
Warm Farewell to Dr. Ajit Kanwal Singh Hamdard

ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਕਰੀਬ ਢਾਈ ਦਹਾਕੇ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਕੀਤੀ ਭਰਪੂਰ ਸ਼ਲਾਘਾ

 

ਚੰਡੀਗੜ੍ਹ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਿਭਾਗ ਦੇ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਉਹਨਾਂ ਨੇ ਵਿਭਾਗ ਵਿਚ ਤਕਰੀਬਨ 25 ਸਾਲ ਸੇਵਾਵਾਂ ਨਿਭਾਈਆਂ। 

ਹੋਰ ਪੜ੍ਹੋ: ਟਾਟਾ ਗਰੁੱਪ ਨਹੀਂ ਹੈ Air India ਦਾ ਮਾਲਕ, ਸਰਕਾਰ ਨੇ ਮੀਡੀਆ ਰਿਪੋਰਟਾਂ ਨੂੰ ਕੀਤਾ ਖਾਰਜ

ਪੰਜਾਬ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੁਮੀਤ ਜਾਰੰਗਲ ਅਤੇ ਹੋਰਨਾਂ ਨੇ ਡਾ. ਹਮਦਰਦ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਡਾ. ਹਮਦਰਦ ਵਿਭਾਗ ਲਈ ਬਹੁਤ ਅਹਿਮ ਸਨ ਅਤੇ ਉਨ੍ਹਾਂ ਦੀ ਸੇਵਾਮੁਕਤੀ ਨੇ ਇੱਕ ਖਲਾਅ ਪੈਦਾ ਕਰ ਦਿੱਤਾ ਹੈ ਜਿਸ ਨੂੰ ਭਰਨਾ ਮੁਸ਼ਕਲ ਹੋਵੇਗਾ।

PHOTOPHOTO

ਉਨ੍ਹਾਂ ਨੇ ਡਾ. ਹਮਦਰਦ ਨੂੰ ਆਪਣਾ ਲੰਮਾ ਪੇਸ਼ੇਵਰ ਕਰੀਅਰ ਸਫ਼ਲਤਾਪੂਰਵਕ ਮੁਕੰਮਲ ਕਰਨ ਲਈ ਵਧਾਈ ਦਿੱਤੀ। ਡਾ. ਹਮਦਰਦ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਅਧਿਕਾਰੀਆਂ ਨੇ ਉਮੀਦ ਜਾਹਿਰ ਕੀਤੀ ਕਿ ਉਹ ਆਉਣ ਵਾਲੇ ਦਿਨਾਂ ਵਿਚ ਆਪਣੇ ਸਾਹਿਤਕ ਕਾਰਜਾਂ ਨੂੰ ਜਾਰੀ ਰੱਖਣਗੇ ਅਤੇ ਸਮਾਜ ਦੀ ਭਲਾਈ ਵਿਚ ਵੀ ਯੋਗਦਾਨ ਦੇਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ।

PHOTOPHOTO

ਆਪਣੇ ਸੰਬੋਧਨ ਵਿਚ ਡਾ. ਹਮਦਰਦ ਨੇ ਵਿਭਾਗ ਵਿਚ ਆਪਣੇ ਪੇਸ਼ੇਵਰ ਤਜ਼ਰਬੇ ਨੌਜਵਾਨ ਅਧਿਕਾਰੀਆਂ ਨਾਲ ਸਾਂਝੇ ਕੀਤੇ ਅਤੇ ਆਪਣੇ ਕਰੀਅਰ ਦੌਰਾਨ ਮਾਰਗ ਦਰਸ਼ਨ ਕਰਨ ਲਈ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਹਮਦਰਦ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

PHOTOPHOTO

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਡਾ. ਸੇਨੂ ਦੁੱਗਲ, ਜੁਆਇੰਟ ਡਾਇਰੈਕਟਰ (ਐਡਮਿਨ) ਗੋਪਾਲ ਸਿੰਘ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ ਤੋਂ ਇਲਾਵਾ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ, ਆਈ.ਪੀ.ਆਰ.ਓਜ਼, ਡੀ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement