ਗੁਰਪ੍ਰੀਤ ਸਿੰਘ ਬਣਿਆ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ 
Published : Oct 1, 2022, 7:59 pm IST
Updated : Oct 1, 2022, 8:46 pm IST
SHARE ARTICLE
GURPREET SINGH, FIRST FARMER TO RECEIVE PAYMENT OF PADDY FOR KHARIF MARKETING SEASON 2022-23
GURPREET SINGH, FIRST FARMER TO RECEIVE PAYMENT OF PADDY FOR KHARIF MARKETING SEASON 2022-23

4 ਘੰਟਿਆਂ ਦੇ ਅੰਦਰ ਜਾਰੀ ਕੀਤੀ ਗਈ ਭੁਗਤਾਨ ਦੀ ਰਾਸ਼ੀ

ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਲਾਲ ਚੰਦ ਕਟਾਰੂਚੱਕ
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਰਾਜਪੁਰਾ ਵਿਖੇ ਝੋਨੇ ਦੀ ਖਰੀਦ ਸੁਰੂ
ਚੰਡੀਗੜ੍ਹ :
ਪਿੰਡ ਪਿਲਖਣੀ (ਜ਼ਿਲ੍ਹਾ ਪਟਿਆਲਾ) ਦਾ ਗੁਰਪ੍ਰੀਤ ਸਿੰਘ ਅੱਜ ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਕਿਸਾਨ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਉਸ ਦੇ ਖਾਤੇ ਵਿੱਚ ਐਮ.ਐਸ.ਪੀ (ਘੱਟੋ-ਘੱਟ ਸਮਰਥਨ ਮੁੱਲ) ਦੀ ਰਕਮ ਪਹੁੰਚ ਗਈ ਹੈ।

ਇਹ ਪ੍ਰਗਟਾਵਾ ਅੱਜ ਰਾਜਪੁਰਾ ਮੰਡੀ ਵਿਖੇ ਸਾਉਣੀ ਦੇ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) ਦੇ ਹਿੱਸੇ ਵਜੋਂ ਝੋਨੇ ਦੀ ਖਰੀਦ ਸੁਰੂ ਕਰਨ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਪਿਲਖਣੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ 103.875 ਕੁਇੰਟਲ ਝੋਨਾ ਲਿਆਂਦਾ ਸੀ, ਜੋ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਸਾਫ ਕੀਤਾ ਗਿਆ ਅਤੇ ਖਰੀਦਿਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 4 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਨੂੰ ਸਿੱਧੀ ਅਦਾਇਗੀ ਕਰਦਿਆਂ , ਫਸਲ ਦੀ ਬਣਦੀ ਰਕਮ 2.13 ਲੱਖ (2,13, 982.50) ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਅੱਜ ਤੋਂ ਹੀ ਰਾਜਪੁਰਾ ਮੰਡੀ ਵਿੱਚ ਸ਼ੁਰੂ ਹੋ ਜਾਵੇਗੀ। ਮੰਤਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਅਨਾਜ ਦਾ ਦਾਣਾ-ਦਾਣਾ ਖਰੀਦਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement