ਚੰਡੀਗੜ੍ਹ 'ਚ ਦੀਵਾਲੀ, ਦੁਸ਼ਹਿਰੇ ਤੇ ਗੁਰਪੁਰਬ ਤੇ ਚਲਾ ਸਕੋਗੇ, ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
Published : Oct 1, 2022, 11:28 am IST
Updated : Oct 1, 2022, 11:52 am IST
SHARE ARTICLE
photo
photo

ਸਿਰਫ਼ ਗ੍ਰੀਨ ਪਟਾਕੇ ਹੀ ਜਾਣਗੇ ਚਲਾਏ

 

ਚੰਡੀਗੜ੍ਹ : ਚੰਡੀਗੜ੍ਹ ਵਾਸੀਆਂ ਲਈ ਇਹ ਖੁਸ਼ਖਬਰੀ ਹੈ। ਸ਼ਹਿਰ 'ਚ ਪਿਛਲੇ ਦੋ ਸਾਲਾਂ ਤੋਂ ਪਟਾਕਿਆਂ ਦੀ ਵਿਕਰੀ ਅਤੇ ਸਾੜਨ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਅਜਿਹੇ 'ਚ ਸ਼ਹਿਰ ਦੇ ਲੋਕ ਤਿਉਹਾਰਾਂ 'ਤੇ ਆਤਿਸ਼ਬਾਜ਼ੀ ਕਰ ਸਕਣਗੇ। ਪ੍ਰਸ਼ਾਸਨ ਨੇ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਵਾਰ ਸ਼ਹਿਰ ਦੇ ਲੋਕ ਦੁਸ਼ਹਿਰਾ, ਦੀਪਾਵਲੀ ਅਤੇ ਗੁਰਪੁਰਬ 'ਤੇ ਆਤਿਸ਼ਬਾਜੀ ਕਰਕੇ ਤਿਉਹਾਰ ਮਨਾ ਸਕਣਗੇ ਪਰ ਪ੍ਰਸ਼ਾਸਨ ਨੇ ਸਿਰਫ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹਰੇ ਪਟਾਕੇ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ, ਇਹ ਮਨਜ਼ੂਰੀ ਇੱਕ ਨਿਰਧਾਰਤ ਸਮਾਂ ਸੀਮਾ ਵਿੱਚ ਦਿੱਤੀ ਗਈ ਹੈ। ਇਸ ਸਮਾਂ ਸੀਮਾ ਦੇ ਅੰਦਰ ਪਟਾਕੇ ਚਲਾਏ ਜਾ ਸਕਦੇ ਹਨ।

ਗ੍ਰੀਨ ਸ਼੍ਰੇਣੀ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ। ਦੀਵਾਲੀ ਵਾਲੇ ਦਿਨ ਸ਼ਹਿਰ ਵਾਸੀ ਰਾਤ 8 ਤੋਂ 10 ਵਜੇ ਤੱਕ ਦੋ ਘੰਟੇ ਗਰੀਨ ਪਟਾਕੇ ਚਲਾ ਸਕਣਗੇ। ਦੁਸਹਿਰੇ 'ਤੇ ਪੁਤਲੇ ਫੂਕਣ ਦੀ ਇਜਾਜ਼ਤ ਹੋਵੇਗੀ ਪਰ ਇਨ੍ਹਾਂ 'ਚ ਹਰੇ ਪਟਾਕਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਦੂਜੇ ਪਾਸੇ ਗੁਰਪੁਰਬ 'ਤੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ।

ਪ੍ਰਸ਼ਾਸਕ ਨੇ ਹਰੇ ਪਟਾਕੇ ਚਲਾਉਣ ਦੀ ਇਹ ਪ੍ਰਵਾਨਗੀ ਸੁਪਰੀਮ ਕੋਰਟ ਦੇ 23 ਅਕਤੂਬਰ 2010 ਨੂੰ ਅਰਜੁਨ ਗੋਪਾਲ ਆਦਿ ਦੇ ਫੈਸਲੇ ਦੇ ਮੱਦੇਨਜ਼ਰ ਦਿੱਤੀ ਹੈ। ਇਸ ਹੁਕਮ ਵਿੱਚ ਸੁਪਰੀਮ ਕੋਰਟ ਨੇ ਗ੍ਰੀਨ ਪਟਾਕਿਆਂ ਦੀ ਵਿਕਰੀ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਦੀਵਾਲੀ-ਗੁਰਪੁਰਬ ਵਰਗੇ ਤਿਉਹਾਰਾਂ ਮੌਕੇ ਰਾਤ ਨੂੰ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement