ਗੁਰਦਾਸਪੁਰ ਦੇ 5 ਪਿੰਡਾਂ 'ਚ ਪਿਟਬੁੱਲ ਦੀ ਦਹਿਸ਼ਤ, 12 ਲੋਕਾਂ ਅਤੇ ਕਈ ਪਸ਼ੂਆਂ ਨੂੰ ਕੀਤਾ ਜ਼ਖਮੀ
Published : Oct 1, 2022, 12:15 pm IST
Updated : Oct 1, 2022, 12:15 pm IST
SHARE ARTICLE
Pitbull terror in 5 villages of Gurdaspur
Pitbull terror in 5 villages of Gurdaspur

ਪਿਟਬੁੱਲ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਦੀਨਾਨਗਰ ਅਤੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

 

ਗੁਰਦਾਸਪੁਰ: ਜ਼ਿਲ੍ਹੇ ਦੇ ਦੀਨਾਨਗਰ ਇਲਾਕੇ ਦੇ ਨਾਲ ਲੱਗਦੇ 5 ਪਿੰਡਾਂ ਵਿਚ ਇਕ ਪਿਟਬੁਲ ਕੁੱਤੇ ਨੇ ਹਮਲਾ ਕਰਕੇ 12 ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਕੁੱਤੇ ਨੇ ਵੀਰਵਾਰ ਰਾਤ ਤੰਗੋਸ਼ਾਹ ਪਿੰਡ ਤੋਂ ਲੈ ਕੇ ਚੌਹਾਨਾ ਪਿੰਡ ਤੱਕ 5 ਪਿੰਡਾਂ ਵਿਚ ਦਹਿਸ਼ਤ ਪੈਦਾ ਕਰ ਦਿੱਤੀ। ਪਿੰਡ ਤੰਗੋਸ਼ਾਹ ਤੋਂ ਚੌਹਾਣਾ ਦੀ ਦੂਰੀ 15 ਕਿਲੋਮੀਟਰ ਹੈ। ਕੁੱਤੇ ਨੇ ਪਹਿਲਾਂ ਪਿੰਡ ਤੰਗੋਸ਼ਾਹ ਨੇੜੇ ਭੱਠੇ ’ਤੇ ਕੰਮ ਕਰਦੇ ਦੋ ਮਜ਼ਦੂਰਾਂ ਨੂੰ ਕੱਟਿਆ। ਦੋਵਾਂ ਨੇ ਹਿੰਮਤ ਕਰਕੇ ਉਸ ਦੇ ਗਲੇ ਵਿਚ ਪਈ ਚੇਨ ਫੜ ਕੇ ਆਪਣੇ ਆਪ ਨੂੰ ਬਚਾਇਆ।

ਇਸ ਤੋਂ ਬਾਅਦ ਕਿਸੇ ਤਰ੍ਹਾਂ ਕੁੱਤਾ ਨਿਕਲ ਕੇ ਦੁਪਹਿਰ 12.30 ਵਜੇ ਪਿੰਡ ਕੋਠੇ ਰਾਂਝੇ ਦੇ ਕੋਲ ਪਹੁੰਚ ਗਿਆ। ਉਸ ਨੇ ਪਿੰਡ 'ਚ ਆਪਣੀ ਹਵੇਲੀ 'ਚ ਬੈਠੇ 60 ਸਾਲਾ ਦਿਲੀਪ ਕੁਮਾਰ 'ਤੇ ਹਮਲਾ ਕਰ ਦਿੱਤਾ। ਦਲੀਪ ਕੁਮਾਰ ਨੇ ਹਿੰਮਤ ਦਿਖਾਈ ਅਤੇ ਗਰਦਨ ਤੱਕ ਹੱਥ ਰੱਖ ਕੇ ਕੁੱਤੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪਿੰਡ ਦੇ ਲੋਕ ਇਕੱਠੇ ਹੋ ਗਏ ਸਨ ਪਰ ਕਿਸੇ ਨੇ ਦਲੀਪ ਕੁਮਾਰ ਨੂੰ ਪਿਟਬੁੱਲ ਤੋਂ ਛੁਡਾਉਣ ਦੀ ਹਿੰਮਤ ਨਹੀਂ ਕੀਤੀ। ਇਸ ਦੌਰਾਨ ਰਸਤੇ 'ਚ ਦਲੀਪ ਕੁਮਾਰ ਦੇ ਭਰਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਗਲੀ ਤੋਂ ਗੇਟ ਦੇ ਅੰਦਰ ਖਿੱਚ ਕੇ ਉਸ ਦੀ ਜਾਨ ਬਚਾਈ। ਇਸ ਦੌਰਾਨ ਦਲੀਪ ਕੁਮਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਇਸ ਤੋਂ ਬਾਅਦ ਪਿਟਬੁੱਲ ਨੇ ਇਸ ਪਿੰਡ ਦੇ ਰਹਿਣ ਵਾਲੇ ਬਲਦੇਵ ਰਾਜ ਦੇ ਵੱਛੇ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਲੱਤ ਬੁਰੀ ਖਾ ਲਈ। ਉਥੋਂ ਪਿਟਬੁੱਲ ਘਰੋਟਾ ਰੋਡ ਵੱਲ ਭੱਜਿਆ ਅਤੇ ਰਸਤੇ ਵਿਚ ਕਈ ਪਸ਼ੂਆਂ ਨੂੰ ਵੱਢ ਕੇ ਇੱਟਾਂ ਦੇ ਭੱਠੇ ਕੋਲ ਪਹੁੰਚ ਗਿਆ। ਉਸ ਨੇ ਭੱਠੇ 'ਤੇ ਮੌਜੂਦ ਨੇਪਾਲੀ ਚੌਕੀਦਾਰ ਰਾਮਨਾਥ 'ਤੇ ਹਮਲਾ ਕਰ ਦਿੱਤਾ। ਰਾਮਨਾਥ ਨੂੰ ਭੱਠੇ 'ਤੇ ਰਹਿੰਦੇ ਦੋ ਗਲੀ ਦੇ ਕੁੱਤਿਆਂ ਨੇ ਬਚਾਇਆ ਸੀ। ਉਥੋਂ ਪਿੱਟਬੁੱਲ ਛੰਨੀ ਪਿੰਡ ਵੱਲ ਭੱਜਿਆ ਅਤੇ ਉੱਥੇ ਸੁੱਤੇ ਪਏ ਮੰਗਲ ਸਿੰਘ ’ਤੇ ਹਮਾਲ ਕੀਤਾ।

ਇਸ ਤੋਂ ਬਾਅਦ ਸਵੇਰੇ ਪੰਜ ਵਜੇ ਪਿਟਬੁੱਲ ਪਿੰਡ ਕੁੰਡੇ ਪਹੁੰਚਿਆ ਅਤੇ ਉਥੇ ਸਵੇਰ ਦੀ ਸੈਰ ਕਰ ਰਹੇ ਨੰਬਰਦਾਰ ਗੁਲਸ਼ਨ ਕੁਮਾਰ, ਧਰਮ ਚੰਦ ਅਤੇ ਉਸ ਦੀ ਪਤਨੀ ਦਰਸ਼ਨਾ ਦੇਵੀ, ਅਸ਼ੋਕ ਸ਼ਰਮਾ, ਵਿਭੀਸ਼ਨ ਕੁਮਾਰ ਅਤੇ ਗੋਪੀ ਸ਼ਰਮਾ ’ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਪਿਟਬੁੱਲ ਦੌੜਦਾ ਹੋਇਆ ਪਿੰਡ ਚੌਹਾਣਾ ਪਹੁੰਚਿਆ ਅਤੇ ਖੇਤਾਂ 'ਚ ਸੈਰ ਕਰ ਰਹੇ ਸੇਵਾਮੁਕਤ ਫੌਜੀ ਕੈਪਟਨ ਸ਼ਕਤੀ ਸਿੰਘ 'ਤੇ ਹਮਲਾ ਕਰ ਦਿੱਤਾ। ਪਿਟਬੁੱਲ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਦੀਨਾਨਗਰ ਅਤੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਰਨਲ ਕੁੱਟਮਾਰ ਮਾਮਲੇ 'ਚ ਪਤਨੀ ਨੇ ਮੀਡੀਆ ਸਾਹਮਣੇ ਰੱਖ ਦਿੱਤੀਆਂ ਕਿਹੜੀਆਂ ਵੀਡੀਓਜ਼ ? ਦੇਖੋ Live

22 Mar 2025 3:28 PM

Khanauri border ਖੁੱਲਣ ਮਗਰੋਂ ਲੋਕ ਵੰਡ ਰਹੇ ਲੱਡੂ, ਦੇਖੋ ਰਾਹਗੀਰ ਕੀ ਬੋਲੇ ?

22 Mar 2025 3:27 PM

ਖਨੌਰੀ ਬਾਰਡਰ 'ਤੇ ਦੁਪਹਿਰ ਤੋਂ ਬਾਅਦ ਰਸਤਾ ਹੋ ਜਾਵੇਗਾ ਚਾਲੂ! ਪੁਲਿਸ ਮੁਲਾਜ਼ਮ ਟਰੈਕਟਰ ਟਰਾਲੀਆਂ ਹਟਾਉਣ ਦਾ ਕਰ ਰਹੇ ਕੰਮ

20 Mar 2025 3:33 PM

ਕਿਸਾਨਾਂ ਦੀ ਰੁਲ ਰਹੀ ਹੈ ਰਸਦ, ਮੋਰਚੇ 'ਚ ਨਹੀਂ ਰਿਹਾ ਕੋਈ ਕਿਸਾਨਾਂ ਦਾ ਰਾਸ਼ਨ ਸੰਭਾਲਣ ਵਾਲਾ, ਦੇਖੋ ਤਸਵੀਰਾਂ

20 Mar 2025 3:32 PM

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM
Advertisement