ਪੁਲਿਸ ਮੁਲਾਜ਼ਮ ਸਤਨਾਮ ਸ਼ਰਮਾ ਨੇ ਤੋੜਿਆ ਦਮ, ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਹੋਏ ਸਨ ਸ਼ਿਕਾਰ
Published : Oct 1, 2022, 3:01 pm IST
Updated : Oct 1, 2022, 3:01 pm IST
SHARE ARTICLE
Policeman Satnam Sharma died in a road accident
Policeman Satnam Sharma died in a road accident

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਸਤਨਾਮ

 

ਬਰਨਾਲਾ: ਬਰਨਾਲਾ ਪੁਲਿਸ ਦੇ ਹੌਲਦਾਰ ਸਤਨਾਮ ਰਾਏ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸਤਨਾਮ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਕਿ ਬਰਨਾਲਾ ਦੇ ਥਾਣਾ ਸਿਟੀ ਵਿੱਚ ਪੀ.ਸੀ.ਆਰ. ਵਿੱਚ ਸੇਵਾ ਨਿਭਾ ਰਿਹਾ ਸੀ।

20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਆ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ।

ਸਤਨਾਮ ਦੇ ਇਲਾਜ ਲਈ ਸੋਸ਼ਲ ਮੀਡੀਆ 'ਤੇ ਵੀ ਮਦਦ ਦੀ ਅਪੀਲ ਕੀਤੀ ਗਈ ਅਤੇ ਜਿੱਥੇ ਲੋਕਾਂ ਨੇ ਸਤਨਾਮ ਦੇ ਇਲਾਜ ਲਈ ਵੱਡੀ ਪੱਧਰ 'ਤੇ ਮਦਦ ਕੀਤੀ, ਉਥੇ ਹੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਵੀ ਟਵੀਟ ਕਰਕੇ ਸਤਨਾਮ ਦੇ ਇਲਾਜ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਪਰ ਅੱਜ ਇਲਾਜ ਦੌਰਾਨ ਸਤਨਾਮ ਦੀ ਮੌਤ ਹੋ ਗਈ, ਉਸ ਦੀ ਮੌਤ ਦੀ ਖ਼ਬਰ ਨਾਲ ਬਰਨਾਲਾ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement