
ਖੁਦ 'ਤੇ ਪੈਟਰੋਲ ਛਿੜਕ ਕੇ ਦਿੱਤੀ ਅੱਗ ਲਗਾਉਣ ਦੀ ਚਿਤਾਵਨੀ
ਚੰਡੀਗੜ੍ਹ : ਪਨਬਸ ਦੇ ਚੰਡੀਗੜ੍ਹ ਬੱਸ ਡਿਪੂ ਦੇ ਬਾਹਰ ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਊਟਸੋਰਸ ਭਰਤੀ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਕੁਝ ਵਰਕਰਾਂ ਨੇ ਬੱਸਾਂ 'ਚ ਸਵਾਰ ਹੋ ਕੇ ਖੁਦ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ ਅਤੇ ਜੇਕਰ ਵਿਭਾਗ ਨੇ ਆਊਟਸੋਰਸ ਭਰਤੀ ਦੀ ਪ੍ਰਕਿਰਿਆ ਨੂੰ ਬੰਦ ਨਾ ਕੀਤਾ ਤਾਂ ਖੁਦ ਨੂੰ ਅੱਗ ਲਾਉਣ ਦੀ ਚਿਤਾਵਨੀ ਦਿੱਤੀ।
ਸਬੰਧਤ ਵਿਭਾਗੀ ਅਧਿਕਾਰੀਆਂ ਅਤੇ ਪੁਲਿਸ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ। ਯੂਨੀਅਨ ਵੱਲੋਂ ਮੁਲਾਜ਼ਮਾਂ ਨੂੰ ਵੀ ਕੋਈ ਗਲਤ ਕਦਮ ਨਾ ਚੁੱਕਣ ਦੀ ਅਪੀਲ ਕੀਤੀ ਜਾ ਰਹੀ ਹੈ। ਯੂਨੀਅਨ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ 10 ਸਾਲ ਤੋਂ ਮਹਿਕਮੇ ਵਿੱਚ ਕੰਮ ਕਰਦੇ ਹੋਏ ਠੇਕਾ ਮੁਲਾਜ਼ਮਾਂ ਨੂੰ ਸ਼ਰਤਾਂ ਨਾਲ ਬਾਹਰ ਕੱਢਿਆ ਗਿਆ ਹੈ।
ਯੂਨੀਅਨ ਨੇ ਮੁਲਾਜ਼ਮਾਂ ਦੀ ਬਹਾਲੀ ਦੇ ਨਾਲ-ਨਾਲ ਆਊਟਸੋਰਸਿੰਗ ਭਰਤੀ ਬੰਦ ਕਰਨ ਦੀ ਮੰਗ ਚੁੱਕੀ ਜਾ ਰਹੀ ਹੈ। ਮੁਲਾਜ਼ਮਾਂ ਨੂੰ ਖਦਸ਼ਾ ਹੈ ਕਿ ਜੇਕਰ ਵਿਭਾਗ ਨੇ ਆਊਟਸੋਰਸ ਭਰਤੀ ਕੀਤੀ ਤਾਂ ਉਨ੍ਹਾਂ ਦੀ ਬਹਾਲੀ ਦਾ ਰਾਹ ਬੰਦ ਹੋ ਜਾਵੇਗਾ। ਦੱਸ ਦੇਈਏ ਕਿ ਆਊਟਸੋਰਸ ਭਰਤੀ ਦਾ ਵਿਰੋਧ ਖਰੜ ਤੋਂ ਸ਼ੁਰੂ ਕੀਤਾ ਗਿਆ, ਜਿੱਥੇ ਮੁਲਾਜ਼ਮ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਇਸ ਤੋਂ ਇਲਾਵਾ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਡ ਜਾਮ ਕੀਤਾ ਗਿਆ।