ਪੰਜਾਬ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਲਿਖੀ ਚਿੱਠੀ,
ਚੰਡੀਗੜ੍ਹ: ਪੰਜਾਬ ਦੇ ਆਬਕਾਰੀ ਵਿਭਾਗ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਨਾਜਾਇਜ਼ ਸ਼ਰਾਬ ਤਸਕਰੀ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ।
ਉਨ੍ਹਾਂ ਲਿਖਿਆ ਕਿ ਪਿਛਲੇ 5 ਮਹੀਨਿਆਂ ਦੌਰਾਨ 184 ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ ਲਗਭਗ 3000 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਪੱਤਰ 'ਚ ਚੰਡੀਗੜ੍ਹ ਤੋਂ ਪੰਜਾਬ 'ਚ ਹੋ ਰਹੀ ਨਾਜਾਇਜ਼ ਸ਼ਰਾਬ ਦੀ ਤਸਕਰੀ 'ਤੇ ਚਿੰਤਾ ਪ੍ਰਗਟਾਈ ਗਈ ਹੈ। ਜਾਣਕਾਰੀ ਅਨੁਸਾਰ ਤਰਕੀਬਨ ਅੱਧੀ ਦਰਜਨ ਕੰਪਨੀਆਂ ਦੀ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸ਼ਨ ਨੂੰ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।