ਕੱਲ੍ਹ ਪੰਜਾਬ ਆਉਣਗੇ ਰਾਹੁਲ ਗਾਂਧੀ, ਦਰਬਾਰ ਸਾਹਿਬ 'ਚ ਟੇਕਣਗੇ ਮੱਥਾ
Published : Oct 1, 2023, 5:25 pm IST
Updated : Oct 1, 2023, 5:25 pm IST
SHARE ARTICLE
Rahul Gandhi
Rahul Gandhi

ਗੁਰੂਘਰ 'ਚ ਕਰਨਗੇ ਸੇਵਾ; ਕਾਂਗਰਸੀ ਆਗੂਆਂ ਨੂੰ ਮਿਲਣ ਦਾ ਕੋਈ ਪ੍ਰੋਗਰਾਮ ਨਹੀਂ

ਅੰਮ੍ਰਿਤਸਰ - ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਦੌਰਾਨ ਉਹ ਕੇਵਲ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਰਾਹੁਲ ਗਾਂਧੀ ਪੰਜਾਬ ਅਜਿਹੇ ਸਮੇਂ ਆ ਰਹੇ ਹਨ ਜਦੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸ-ਆਪ ਨੇਤਾਵਾਂ ਵਿਚਾਲੇ I.N.D.I.A ਗਠਜੋੜ ਨੂੰ ਲੈ ਕੇ ਤਕਰਾਰ ਚੱਲ ਰਹੀ ਹੈ। ਰਾਹੁਲ ਗਾਂਧੀ ਦਾ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਨਿੱਜੀ ਹੈ ਅਤੇ ਪਾਰਟੀ ਨਾਲ ਸਬੰਧਤ ਕਿਸੇ ਵੀ ਮੀਟਿੰਗ ਤੋਂ ਸਾਫ਼ ਇਨਕਾਰ ਕੀਤਾ ਗਿਆ ਹੈ।

ਰਾਹੁਲ ਗਾਂਧੀ ਸੋਮਵਾਰ ਸਵੇਰੇ ਕਰੀਬ 10 ਵਜੇ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਉਹ ਸਿੱਧਾ ਮੱਥਾ ਟੇਕਣ ਲਈ ਜਾਣਗੇ। ਰਾਹੁਲ ਗਾਂਧੀ ਨੇ ਵੀ ਹਰਿਮੰਦਰ ਸਾਹਿਬ ਵਿਚ ਸੇਵਾ ਕਰਨ ਦੀ ਇੱਛਾ ਪ੍ਰਗਟਾਈ ਹੈ। ਅੰਦਾਜ਼ਾ ਹੈ ਕਿ ਉਹ ਹਰਿਮੰਦਰ ਸਾਹਿਬ ਵਿਚ ਲੰਗਰ ਜਾਂ ਬਰਤਨਾਂ ਦੀ ਸੇਵਾ ਕਰਨਗੇ। 

ਰਾਹੁਲ ਗਾਂਧੀ ਨੇ ਆਪਣੇ ਦੌਰੇ ਨੂੰ ਪੂਰੀ ਤਰ੍ਹਾਂ ਨਿੱਜੀ ਰੱਖਿਆ ਹੈ। ਇਸ ਦੌਰਾਨ ਸਿਰਫ਼ ਕੁਝ ਸੀਨੀਅਰ ਆਗੂਆਂ ਨੂੰ ਹੀ ਉਸ ਦੇ ਨਾਲ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਸਾਰੇ ਆਗੂਆਂ ਨੂੰ ਨਿੱਜਤਾ ਦਾ ਹਵਾਲਾ ਦਿੰਦੇ ਹੋਏ ਹਰਿਮੰਦਰ ਸਾਹਿਬ ਜਾਂ ਹਵਾਈ ਅੱਡੇ 'ਤੇ ਆਉਣ ਤੋਂ ਰੋਕ ਦਿੱਤਾ ਗਿਆ ਹੈ। 
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਅੰਮ੍ਰਿਤਸਰ ਆਏ ਸਨ। ਭਾਵੇਂ ਭਾਰਤ ਜੋੜਾ ਯਾਤਰਾ ਦੌਰਾਨ ਅੰਮ੍ਰਿਤਸਰ ਨੂੰ ਉਨ੍ਹਾਂ ਦੇ ਰੂਟ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ, ਪਰ ਫਿਰ ਵੀ ਉਹ ਪੰਜਾਬ ਵਿਚ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਚਾਨਕ ਅੰਮ੍ਰਿਤਸਰ ਪਹੁੰਚ ਗਏ ਸਨ। ਉਦੋਂ ਵੀ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਹੀ ਮੱਥਾ ਟੇਕਿਆ ਸੀ।  

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement