3 ਦਿਨ ਬਾਅਦ ਮਿਲੀ ਨਹਿਰ 'ਚ ਡੁੱਬੇ ਨੌਜਵਾਨ ਦੀ ਲਾਸ਼, ਬੇਰੁਜ਼ਗਾਰ ਹੋਣ ਕਰ ਕੇ ਰਹਿੰਦਾ ਸੀ ਪਰੇਸ਼ਾਨ 
Published : Oct 1, 2023, 3:19 pm IST
Updated : Oct 1, 2023, 3:19 pm IST
SHARE ARTICLE
Gurmukh Singh
Gurmukh Singh

ਥਾਣਾ ਸਿਟੀ ਜਗਰਾਉਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਲੁਧਿਆਣਾ - ਲੁਧਿਆਣਾ ਦੇ ਜਗਰਾਓਂ 'ਚ 3 ਦਿਨਾਂ ਤੋਂ ਲਾਪਤਾ ਨੌਜਵਾਨ ਗੁਰਮੁੱਖ ਸਿੰਘ ਦੀ ਲਾਸ਼ ਅਖਾੜਾ ਨਹਿਰ 'ਚੋਂ ਬਰਾਮਦ ਹੋਈ ਹੈ। ਗੋਤਾਖੋਰ ਨੌਜਵਾਨ ਦੀ ਲਗਾਤਾਰ ਭਾਲ ਕਰ ਰਹੇ ਸਨ। ਥਾਣਾ ਸਿਟੀ ਜਗਰਾਉਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕ ਗੁਰਮੁੱਖ ਸਿੰਘ ਦੇ ਪਿਤਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਬੇਰੁਜ਼ਗਾਰ ਹੋਣ ਕਰ ਕੇ ਪ੍ਰੇਸ਼ਾਨ ਰਹਿੰਦਾ ਸੀ। ਤਿੰਨ ਦਿਨ ਪਹਿਲਾਂ ਉਹ ਇੱਕ ਹਜ਼ਾਰ ਰੁਪਏ ਲੈ ਕੇ ਘਰੋਂ ਚਲਾ ਗਿਆ ਸੀ। ਉਸ ਨੇ 3 ਦਿਨ ਪਹਿਲਾਂ ਰੂਮੀ 'ਚ ਕਿਰਾਏ 'ਤੇ ਕਮਰਾ ਲਿਆ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ। 

ਉਨ੍ਹਾਂ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਨੇ ਦੱਸਿਆ ਸੀ ਕਿ ਗੁਰਮੁੱਖ ਸਿੰਘ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ਜਦੋਂ ਉਸ ਦੀ ਭਾਲ ਕੀਤੀ ਗਈ ਤਾਂ ਨਹਿਰ ਦੇ ਕਿਨਾਰੇ ਤੋਂ ਇਕ ਸ਼ਰਾਬ ਦੀ ਬੋਤਲ ਅਤੇ ਉਸ ਦੇ ਕੱਪੜੇ ਬਰਾਮਦ ਹੋਏ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ। ਬੰਟੀ ਗੋਤਾਖੋਰ ਨੇ ਦੱਸਿਆ ਕਿ ਉਸ ਦੇ ਸਾਥੀ ਗੋਤਾਖੋਰ 3 ਦਿਨਾਂ ਤੋਂ ਪਾਣੀ ਵਿਚ ਘੁੰਮ ਰਹੇ ਹਨ।

ਗੁਰਮੁੱਖ ਸਿੰਘ ਦੀ ਲਾਸ਼ ਗਰਿੱਡ ਨੇੜੇ ਫਸੀ ਹੋਈ ਮਿਲੀ। ਬੇਰੁਜ਼ਗਾਰੀ ਕਾਰਨ ਹਰ ਰੋਜ਼ ਨੌਜਵਾਨ ਨਹਿਰਾਂ ਵਿਚ ਛਾਲ ਮਾਰ ਰਹੇ ਹਨ। ਸਰਕਾਰ ਨੂੰ ਬੇਰੁਜ਼ਗਾਰੀ ਘਟਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਨਹਿਰਾਂ ਵਿਚੋਂ ਲਾਸ਼ਾਂ ਆਦਿ ਕੱਢਣ ਵਾਲਿਆਂ ਨੂੰ ਵੀ ਕੋਈ ਸਰਕਾਰੀ ਭੱਤਾ ਆਦਿ ਨਹੀਂ ਮਿਲਦਾ। ਉਹ ਪਿਛਲੇ 15 ਸਾਲਾਂ ਤੋਂ ਲੋਕਾਂ ਦੀ ਸੇਵਾ ਕਰ ਰਹੇ ਹਨ। 

Tags: #punjab

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement