ਪੰਜਾਬ ਨੂੰ ਸਮਝਣਾ ਪਵੇਗਾ ਕਿ ਇਹ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਲਈ ਚੋਣ ਹੈ ਨਾ ਕਿ ਪੰਜਾਬ ਦਾ ਮੁੱਖ ਮੰਤਰੀ।
ਮੁਹਾਲੀ : ਕਾਂਗਰਸ ਅਤੇ 'ਆਪ' ਵਿਚਾਲੇ ਚੱਲ ਰਹੀ ਖਿੱਚੋਤਾਣ ਦੌਰਾਨ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸੁਝਾਅ ਦਿੱਤੇ ਹਨ। ਸਿੱਧੂ ਦਾ ਇਹ ਸੁਝਾਅ ਪੰਜਾਬ 'ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਪੈਦਾ ਹੋਏ ਵਿਵਾਦ ਦਰਮਿਆਨ ਆਇਆ ਹੈ। ਸਿੱਧੂ ਨੇ ਆਪਣੇ ਬਿਆਨ ਵਿੱਚ I.N.D.I.A ਗਠਜੋੜ ਨੂੰ ਉੱਚਾ ਪਹਾੜ ਦੱਸਿਆ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਲੁਟੇਰਿਆਂ ਦੀ ਦਹਿਸ਼ਤ, ਲੁੱਟ ਦਾ ਵਿਰੋਧ ਕਰਦੇ ਨੌਜਵਾਨ ਦਾ ਪਾੜਿਆ ਸਿਰ
ਸਿੱਧੂ ਨੇ ਆਪਣੇ ਟਵੀਟ ਵਿੱਚ ਕਿਹਾ- I.N.D.I.A ਗਠਜੋੜ ਇੱਕ ਉੱਚੇ ਪਹਾੜ ਵਾਂਗ ਖੜ੍ਹਾ ਹੈ। ਇੱਥੇ ਅਤੇ ਉੱਥੇ ਤੂਫਾਨ ਇਸਦੀ ਸ਼ਾਨ ਨੂੰ ਪ੍ਰਭਾਵਿਤ ਨਹੀਂ ਕਰਨਗੇ। ਸਾਡੇ ਲੋਕਤੰਤਰ ਦੀ ਰੱਖਿਆ ਲਈ ਇਸ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕੋਸ਼ਿਸ਼ ਨਾਕਾਮ ਸਾਬਤ ਹੋਵੇਗੀ। ਪੰਜਾਬ ਨੂੰ ਸਮਝਣਾ ਪਵੇਗਾ ਕਿ ਇਹ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਲਈ ਚੋਣ ਹੈ ਨਾ ਕਿ ਪੰਜਾਬ ਦਾ ਮੁੱਖ ਮੰਤਰੀ।
ਇਹ ਵੀ ਪੜ੍ਹੋ: ਹਾਫਿਜ਼ ਸਈਦ ਦੇ ਬੇਟੇ ਦਾ ਕਤਲ! 4 ਦਿਨਾਂ ਤੋਂ ਸੀ ਲਾਪਤਾ, ISI ਵੀ ਹਾਰੀ
ਸਿੱਧੂ ਨੇ ਸਪੱਸ਼ਟ ਕਿਹਾ ਕਿ ਖਹਿਰਾ ਦੀ ਗ੍ਰਿਫਤਾਰੀ 'ਚ I.N.D.I.A ਗਠਜੋੜ ਨੂੰ ਨਹੀਂ ਲਿਆਉਣਾ ਚਾਹੀਦਾ। ਪਾਰਟੀ ਆਗੂਆਂ ਨੂੰ ਸਮਝਣਾ ਹੋਵੇਗਾ ਕਿ ਇਹ ਗਠਜੋੜ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣਾਂ ਲਈ ਬਣਿਆ ਹੈ ਨਾ ਕਿ ਮੁੱਖ ਮੰਤਰੀ ਦੇ ਅਹੁਦੇ ਲਈ। ਇਸ ਲਈ ਬਿਹਤਰ ਹੋਵੇਗਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗਠਜੋੜ ਨੂੰ ਪ੍ਰਭਾਵਿਤ ਨਾ ਕੀਤਾ ਜਾਵੇ ਅਤੇ ਨਾ ਹੀ ਸੂਬੇ ਦੇ ਮੁੱਦਿਆਂ ਵਿੱਚ I.N.D.I.A ਗਠਜੋੜ ਦਾ ਜ਼ਿਕਰ ਕੀਤਾ ਜਾਵੇ।
ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ 'ਚ 'ਆਪ'-ਕਾਂਗਰਸ ਵਿਚਾਲੇ ਵਿਵਾਦ ਫਿਰ ਸ਼ੁਰੂ ਹੋ ਗਿਆ ਹੈ। ਖਹਿਰਾ ਨੂੰ ਪੰਜਾਬ ਪੁਲਿਸ ਨੇ ਵੀਰਵਾਰ ਨੂੰ 2015 ਦੇ ਡਰੱਗ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।