ਲੋਕਾਂ ਨੇ ਇਕ ਚੋਰ ਨੂੰ ਕਾਬੂ ਕਰ ਕੀਤਾ ਪੁਲਿਸ ਹਵਾਲੇ
ਲੁਧਿਆਣਾ: ਲੁਧਿਆਣਾ ਦੀ ਮਾਂਗਟ ਕਲੋਨੀ ਵਿਚ ਦੇਰ ਰਾਤ ਹੰਗਾਮਾ ਹੋ ਗਿਆ। ਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਘੇਰ ਲਿਆ। ਬਦਮਾਸ਼ਾਂ ਨੇ ਦੋਵਾਂ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਇੱਕ ਨੌਜਵਾਨ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ। ਇਸ ਕਾਰਨ ਉਸ ਦਾ ਸਿਰ ਪਾਟ ਗਿਆ, ਜਦਕਿ ਦੂਜੇ ਨੌਜਵਾਨ ਦੇ ਸਰੀਰ ’ਤੇ ਅੰਦਰੂਨੀ ਸੱਟਾਂ ਲੱਗੀਆਂ।
ਨੌਜਵਾਨਾਂ ਵਲੋਂ ਰੌਲਾ ਪਾਉਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਲੋਕਾਂ ਨੇ ਭੱਜਣ ਵਾਲੇ ਬਦਮਾਸ਼ਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ 'ਚੋਂ ਇਕ ਨੂੰ ਕਾਬੂ ਕਰ ਲਿਆ। ਬਾਅਦ ਵਿਚ ਉਸ ਨੂੰ ਇਕ ਖੰਭੇ ਨਾਲ ਬੰਨ੍ਹ ਦਿਤਾ ਗਿਆ। ਇਲਜ਼ਾਮ ਹੈ ਕਿ ਸੂਚਨਾ ਦੇ ਕਰੀਬ ਇੱਕ ਘੰਟੇ ਬਾਅਦ ਪੁਲਿਸ ਪਹੁੰਚੀ। ਲੋਕਾਂ ਨੇ ਪੁਲਿਸ ਦੇ ਦੇਰੀ ਨਾਲ ਆਉਣ 'ਤੇ ਗੁੱਸਾ ਜ਼ਾਹਰ ਕੀਤਾ ਹੈ।
ਇਹ ਵੀ ਪੜ੍ਹੋ: ਏਸ਼ੀਅਨ ਖੇਡਾਂ 2023: ਕਿਨਾਨ ਚੇਨਈ, ਜ਼ੋਰਾਵਰ ਸਿੰਘ, ਪ੍ਰਿਥਵੀਰਾਜ ਟੋਂਡੇਮਨ ਨੇ ਸ਼ੂਟਿੰਗ 'ਚ ਜਿੱਤਿਆ ਗੋਲਡ ਮੈਡਲ 0
ਜਾਣਕਾਰੀ ਅਨੁਸਾਰ ਕ੍ਰਿਸ਼ਨ ਨੰਦਨ ਅਤੇ ਰਾਮ ਟੇਲਰਿੰਗ ਦਾ ਕੰਮ ਕਰਦੇ ਹਨ। ਉਹ ਰਾਤ ਕਰੀਬ 10.30 ਵਜੇ ਕੰਮ ਖਤਮ ਕਰਕੇ ਸਾਈਕਲ 'ਤੇ ਘਰ ਜਾ ਰਹੇ ਸਨ। ਰਸਤੇ 'ਚ ਉਨ੍ਹਾਂ 'ਤੇ ਲੁਟੇਰਿਆਂ ਨੇ ਹਮਲਾ ਕਰ ਦਿਤਾ। ਜ਼ਖ਼ਮੀ ਕ੍ਰਿਸ਼ਨਾ ਨੰਦਨ ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਜੈਨ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਸੀਐਮਸੀ ਹਸਪਤਾਲ ਰੈਫ਼ਰ ਕਰ ਦਿਤਾ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਵੱਲੋਂ ਦਾਤਰ ਮਾਰਨ ਕਾਰਨ ਕ੍ਰਿਸ਼ਨ ਨੰਦਨ ਦੇ ਸਿਰ ਦੀ ਅੰਦਰਲੀ ਨਾੜ ਪਾੜ ਗਈ ਹੈ। ਇਸ ਕਾਰਨ ਲਗਾਤਾਰ ਖੂਨ ਵਹਿ ਰਿਹਾ ਸੀ ਅਤੇ ਉਸ ਦੀ ਹਾਲਤ ਨਾਜ਼ੁਕ ਹੋ ਗਈ।
ਇਹ ਵੀ ਪੜ੍ਹੋ: ਨਰਮਾ ਚੁੱਗਣ ਲਈ ਖੇਤ ਗਏ ਔਰਤ-ਮਰਦ ਦੀ ਡਿੱਗ ਵਿਚ ਡੁੱਬਣ ਕਾਰਨ ਹੋਈ ਮੌਤ
ਨੌਜਵਾਨਾਂ ਨੇ ਰੌਲਾ ਪਾਇਆ ਤਾਂ ਲੋਕ ਇਕੱਠੇ ਹੋ ਗਏ। ਬਦਮਾਸ਼ਾਂ ਦਾ ਪਿੱਛਾ ਕੀਤਾ। ਲੁਟੇਰਿਆਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਬਾਈਕ ਨਹੀਂ ਸੰਭਾਲ ਸਕੇ। ਕੁਝ ਦੂਰੀ 'ਤੇ ਡਿੱਗ ਗਏ। ਦੋ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ, ਜਦਕਿ ਇੱਕ ਨੂੰ ਲੋਕਾਂ ਨੇ ਕਾਬੂ ਕਰ ਲਿਆ। ਲੋਕਾਂ ਨੇ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਪੁਲਿਸ ਨੂੰ ਸੂਚਿਤ ਕੀਤਾ। ਪੀੜਤ ਕ੍ਰਿਸ਼ਨ ਨੰਦਨ ਦੇ ਭਰਾ ਰਾਮੇਸ਼ਵਰ ਨੇ ਦੱਸਿਆ ਕਿ ਉਸ ਨੇ ਘਟਨਾ ਤੋਂ ਬਾਅਦ ਤੁਰੰਤ 112 ਨੰਬਰ 'ਤੇ ਪੁਲਿਸ ਨੂੰ ਸੂਚਨਾ ਦਿੱਤੀ। ਕਰੀਬ ਇਕ ਘੰਟੇ ਦੇ ਇੰਤਜ਼ਾਰ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ। ਇਲਾਕੇ ਵਿੱਚ ਪੁਲਿਸ ਦੀ ਗਸ਼ਤ ਨਾ ਹੋਣ ਕਾਰਨ ਹਰ ਰੋਜ਼ ਲੋਕਾਂ ਦੀ ਲੁੱਟ ਹੋ ਰਹੀ ਹੈ।