Punjab News : ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ , ਪਹਿਲੇ ਦਿਨ ਹੀ ਹੋਈ ਅਦਾਇਗੀ
Published : Oct 1, 2024, 10:49 pm IST
Updated : Oct 1, 2024, 10:49 pm IST
SHARE ARTICLE
Lal Chand Kataruchak
Lal Chand Kataruchak

ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ: ਲਾਲ ਚੰਦ ਕਟਾਰੂਚਕ

Punjab News : ਪਟਿਆਲਾ ਜ਼ਿਲ੍ਹੇ ਦਾ ਕਿਸਾਨ ਗੁਰਜੰਟ ਸਿੰਘ ਰਾਜਪੁਰਾ ਸਾਉਣੀ ਸੀਜ਼ਨ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਾਲ ਸਬੰਧਤ ਕਿਸਾਨ ਸ. ਗੁਰਜੰਟ ਸਿੰਘ, ਅੱਜ ਰਾਜਪੁਰਾ ਮੰਡੀ ਵਿੱਚ 58.5 ਕੁਇੰਟਲ ਝੋਨਾ ਲੈ ਕੇ ਆਏ ਸਨ ਅਤੇ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਫ਼ਸਲ ਨੂੰ ਝਾਰਨ ਉਪਰੰਤ ਇਸਦੀ ਖਰੀਦ ਕਰ ਲਈ ਗਈ।

ਉਨ੍ਹਾਂ ਅੱਗੇ ਕਿਹਾ ਕਿ ਖਰੀਦ ਦੇ 4 ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਦੀ ਅਦਾਇਗੀ ਜੋ ਕਿ 1.357 ਲੱਖ (1,35,720/-) ਰੁਪਏ ਬਣਦੀ ਸੀ, ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ 703 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੇਬਰ ਅਤੇ ਟਰਾਂਸਪੋਰਟ ਦੇ ਸਾਰੇ ਠੇਕੇ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਤਰ੍ਹਾਂ ਪੱਕੀ ਅਤੇ ਸੁੱਕੀ ਫ਼ਸਲ ਦੀ ਹੀ ਵਾਢੀ ਕਰਨ ਤਾਂ ਜੋ ਨਮੀ ਨਿਰਧਾਰਤ ਸੀਮਾ ਦੇ ਅੰਦਰ ਹੋਵੇ ਅਤੇ ਮੰਡੀਆਂ ਵਿੱਚ ਲਿਆਉਂਦੇ ਸਾਰ ਹੀ ਉਨ੍ਹਾਂ ਦੀ ਫ਼ਸਲ ਦੀ ਖਰੀਦ ਹੋ ਜਾਵੇ।

ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement