Punjab News: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ 'ਤੇ 15 ਅਕਤੂਬਰ ਤੱਕ ਮੁਕੰਮਲ ਰੋਕ
Published : Oct 1, 2024, 7:28 pm IST
Updated : Oct 1, 2024, 7:44 pm IST
SHARE ARTICLE
Punjab Police Department
Punjab Police Department

ਕੇਵਲ ਵਿਸ਼ੇਸ਼ ਹਾਲਤਾਂ ਵਿੱਚ ਹੀ ਅਧਿਕਾਰੀਆਂ/ਕਰਮਚਾਰੀਆਂ ਦੀ ਛੁੱਟੀ ਮੰਨਜ਼ੂਰ ਕੀਤੀ ਜਾਵੇਗੀ

Punjab News : ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਪੁਲਿਸ ਵਿਭਾਗ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ 'ਤੇ 01 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਮੁਕੰਮਲ ਤੌਰ 'ਤੇ ਰੋਕ ਲਗਾਈ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 

ਜਾਣਕਾਰੀ ਅਨੁਸਾਰ ਪੁਲਿਸ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹੁਣ 01 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਛੁੱਟੀਆਂ ਨਹੀਂ ਲੈ ਸਕਦੇ। ਕੇਵਲ ਵਿਸ਼ੇਸ਼ ਹਾਲਤਾਂ ਵਿੱਚ ਹੀ ਅਧਿਕਾਰੀਆਂ/ਕਰਮਚਾਰੀਆਂ ਦੀ ਛੁੱਟੀ ਮੰਨਜ਼ੂਰ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। 

ਦੱਸ ਦੇਈਏ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ 2024 ਨੂੰ ਹੋਣਗੀਆਂ। ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ 15 ਅਕਤੂਬਰ ਨੂੰ ਹੀ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। 

ਚੋਣ ਕਮਿਸ਼ਨ ਮੁਤਾਬਕ 27 ਸਤੰਬਰ ਤੋਂ 4 ਅਕਤੂਬਰ ਦੁਪਹਿਰੇ 3 ਵਜੇ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਹੋਵੇਗੀ ਅਤੇ 7 ਅਕਤੂਬਰ ਤੱਕ ਉਮੀਦਵਾਰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਸਕਦਾ ਹੈ। ‌

abc

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement