Rail Roko Andolan : ਕਿਸਾਨਾਂ ਵੱਲੋਂ ਦੇਸ਼ ਭਰ 'ਚ 3 ਅਕਤੂਬਰ ਤੋਂ ਚਲਾਇਆ ਜਾਵੇਗਾ ਰੇਲ ਰੋਕੋ ਅੰਦੋਲਨ : ਸਰਵਣ ਸਿੰਘ ਪੰਧੇਰ
Published : Oct 1, 2024, 5:17 pm IST
Updated : Oct 1, 2024, 5:17 pm IST
SHARE ARTICLE
Sarvan singh pandher
Sarvan singh pandher

ਮੰਗਾਂ ਪੂਰੀਆਂ ਨਾ ਹੋਣ ਤੱਕ ਜਾਰੀ ਰਹੇਗਾ ਸੰਘਰਸ਼

Rail Roko Andolan : ਜਲੰਧਰ 'ਚ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਸਰਵਣ ਸਿੰਘ ਪੰਧੇਰ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 3 ਅਕਤੂਬਰ ਤੋਂ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਦੋ ਘੰਟੇ ਲਈ ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਚਲਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 12.30 ਵਜੇ ਤੋਂ 2.30 ਵਜੇ ਤੱਕ ਰੇਲ ਰੋਕਾਂ ਜਾਣਗੀਆਂ। 

ਪੰਧੇਰ ਨੇ ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ 'ਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਗੰਭੀਰ ਆਰੋਪ ਲਗਾਏ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਦੀ ਪ੍ਰੈਸ ਕਾਨਫਰੰਸ ਪੰਜਾਬ ਸਰਕਾਰ ਨੂੰ ਸਿਰਫ਼ ਚੇਤਾਵਨੀ ਹੈ। ਸਾਨੂੰ ਸਾਡਾ 28 ਕਰੋੜ ਰੁਪਏ ਬਕਾਇਆ ਦਿਓ ਨਹੀਂ ਤਾਂ ਅਸੀਂ ਸਖ਼ਤ ਕਦਮ ਚੁੱਕਾਂਗੇ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਅੰਦੋਲਨ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਵਿੱਢਿਆ ਜਾਵੇਗਾ। ਇਸ ਤੋਂ ਇਲਾਵਾ ਬਾਹਰੀ ਸੂਬਿਆਂ ਵਿੱਚ ਅੰਦੋਲਨ ਜ਼ੋਰ ਫੜ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ 3 ਅਕਤੂਬਰ ਨੂੰ ਦੇਸ਼ ਭਰ ਵਿੱਚ ਟਰੇਨਾਂ ਰੋਕਣ ਦਾ ਐਲਾਨ ਕੀਤਾ ਸੀ। ਲਖੀਮਪੁਰ ਖੇੜੀ ਕਾਂਡ ਵਿੱਚ ਵੀ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਿਆ ਕਿਉਂਕਿ ਇਸ ਵਿੱਚ ਇੱਕ ਭਾਜਪਾ ਆਗੂ ਦਾ ਪੁੱਤਰ ਸ਼ਾਮਲ ਸੀ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੇ ਮੋਰਚੇ ਦੀਆਂ 12 ਮੰਗਾਂ ਹਨ। ਜਿਸ ਵਿੱਚ ਐਮਐਸਪੀ ਸਮੇਤ ਕਈ ਮੰਗਾਂ ਹਨ। ਸਰਕਾਰ ਨੂੰ ਇਨ੍ਹਾਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਮਦਦ ਮਿਲ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement