ਚੰਡੀਗੜ੍ਹ ਪੰਜਾਬੀ ਮੰਚ ਨੇ ਮਨਾਇਆ ਕਾਲਾ ਦਿਵਸ
Published : Nov 1, 2018, 9:09 pm IST
Updated : Nov 1, 2018, 9:09 pm IST
SHARE ARTICLE
Chandigarh Punjabi stage Celebrates Black Day
Chandigarh Punjabi stage Celebrates Black Day

ਚੰਡੀਗੜ੍ਹ ਵਿਚ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਸਰਕਾਰੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਲੜਾਈ ਲੜ ਰਹੇ ਸਮੂਹ ਸੰਗਠਨਾਂ ਨੇ ਮਿਲ...

ਚੰਡੀਗੜ੍ਹ(ਸਸਸ):ਚੰਡੀਗੜ੍ਹ ਵਿਚ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਸਰਕਾਰੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਲੜਾਈ ਲੜ ਰਹੇ ਸਮੂਹ ਸੰਗਠਨਾਂ ਨੇ ਮਿਲ ਕੇ ਚੰਡੀਗੜ੍ਹ ਪੰਜਾਬੀ ਮੰਚ ਦੇ ਬੈਨਰ ਹੇਠ ਅੱਜ ਕਾਲਾ ਦਿਵਸ ਮਨਾਉਂਦਿਆਂ ਰੋਸ ਮਾਰਚ ਕੱਢਿਆ।ਕਾਲੀਆਂ ਝੰਡੀਆਂ, ਕਾਲੇ ਕੱਪੜੇ,ਕਾਲੀਆਂ ਪੱਗਾਂ ਤੇ ਕਾਲੀਆਂ ਚੁੰਨੀਆਂ ਲੈ ਕੇ ਨਿਕਲੇ ਪੰਜਾਬੀ ਦਰਦੀ ਅੱਜ ਚੰਡੀਗੜ੍ਹ ਦੀਆਂ ਸੜਕਾਂ ਤੋਂ ਰੋਸ ਮਾਰਚ ਕਰਦੇ ਹੋਏ ਇਕੋ ਮੰਗ ਕਰ ਰਹੇ ਸਨ ਕਿ ਚੰਡੀਗੜ੍ਹ ਦੀ ਪਹਿਲੀ ਤੇ ਸਰਕਾਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ।

Punjabi ManchPunjabi Manchਚੰਡੀਗੜ੍ਹ ਪੰਜਾਬੀ ਮੰਚ ਦੇ ਪ੍ਰਧਾਨ ਸੁਖਦੇਵ ਸਿੰਘ ਸਿਰਸਾ, ਜਨਰਲਸਕੱਤਰ ਦੇਵੀ ਦਿਆਲ ਸ਼ਰਮਾ, ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਪਲਸੌਰਾ, ਜਨਰਲ ਸਕੱਤਰ ਗੁਰਪ੍ਰੀਤ ਸੋਮਲ, ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ, ਸੁਖਜੀਤ ਸਿੰਘ ਸੁੱਖਾ, ਹਰਦੀਪ ਸਿੰਘ ਬੁਟਰੇਲਾ, ਜਥੇਦਾਰ ਤਾਰਾ ਸਿੰਘ, ਰਘੁਵੀਰ ਸਿੰਘ, ਤਰਲੋਚਨ ਸਿੰਘ ਤੇਦੀਪਕ ਸ਼ਰਮਾ ਚਨਾਰਥਲ ਹੁਰਾਂ ਵੱਲੋਂ ਉਲੀਕੇ ਗਏ

 ਇਸ 'ਕਾਲਾ ਦਿਵਸ ਰੋਸ ਮਾਰਚ' ਵਿਚ ਜਿੱਥੇ 1 ਹਜ਼ਾਰ ਤੋਂ ਵੱਧ ਪੰਜਾਬੀ ਦਰਦੀਆਂ ਨੇ ਸੈਕਟਰ 30 ਏ ਮੱਖਣ ਸ਼ਾਹ ਲੁਬਾਣਾ ਭਵਨ ਤੋਂ ਪੈਦਲ ਤੁਰ ਕੇ ਸੈਕਟਰ 20-21 ਹੁੰਦੇ ਹੋਏ ਉਜਾੜੇ ਪਿੰਡ ਰੁੜਕੀ ਤੇ ਮੌਜੂਦਾ ਸੈਕਟਰ 21-17 ਵਾਲੇ ਚੌਕ 'ਤੇਪਹੁੰਚ ਕੇ ਇਸ ਰੋਸ ਰੈਲੀ ਨੂੰ ਸਮਾਪਤ ਕੀਤਾ, ਉਥੇ ਹੀ ਇਸ ਕਾਲਾ ਦਿਵਸ ਰੋਸ ਮਾਰਚ ਵਿਚ ਉਚੇਚੇ ਤੌਰ 'ਤੇ ਪੰਜਾਬੀ ਕਲਾ ਪਰਿਸ਼ਦ ਦੇ ਚੇਅਰਮੈਨ ਪਦਮਸ੍ਰੀ  ਡਾ. ਸੁਰਜੀਤ ਪਾਤਰ, ਸੰਸਦ ਮੈਂਬਰ ਧਰਮਵੀਰ ਗਾਂਧੀ, ਡਾ. ਲਖਵਿੰਦਰ ਜੌਹਲ, ਸਤਨਾਮ ਸਿੰਘ ਮਾਣਕ ਤੇ ਸਾਬਕਾ ਕੇਂਦਰੀ ਮੰਤਰੀਬਲਵੰਤ ਸਿੰਘ ਰਾਮੂਵਾਲੀਆ, ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਸੰਘੇੜਾ ਨੇ ਹਾਜ਼ਰੀ ਭਰੀ। 

Black DayBlack Dayਇਸੇ ਤਰ੍ਹਾਂ ਵੱਖੋ-ਵੱਖ ਸਿਆਸੀ ਦਲਾਂ ਦੇ ਆਗੂ ਤੇ ਨੁਮਾਇੰਦੇ ਵੀ ਇਸ ਰੋਸ ਮਾਰਚ ਵਿਚ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਮਾਂ ਬੋਲੀ ਦੇ ਹੱਕ ਲਈ ਤੇ ਸਨਮਾਨ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਚੰਡੀਗੜ੍ਹ ਪੰਜਾਬੀ ਮੰਚ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਪੇਂਡੂ ਸੰਘਰਸ਼ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ, ਕੇਂਦਰੀ ਪੰਜਾਬੀ ਲੇਖਕ ਸਭਾ ਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹਸਣੇ ਹੋਰ ਜਥੇਬੰਦੀਆਂ ਤੇ ਸੰਗਠਨਾਂ ਦੇ ਨੁਮਾਇੰਦੇ ਵੀ ਮਾਰਚ ਵਿਚ ਸ਼ਾਮਲ ਹੋਏ। 

ਵੱਖੋ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਇਕੋ ਗੱਲ ਦੁਹਰਾਈ ਕਿ ਹਰੇਕ ਖਿੱਤੇ ਵਿਚ ਉਥੋਂ ਦੀ ਭਾਸ਼ਾ ਨੂੰ ਪਹਿਲ ਦੇਣਾ ਲਾਜ਼ਮੀ ਬਣਦਾ ਹੈ।      ਇਸ ਲਈ ਚੰਡੀਗੜ੍ਹ ਪੰਜਾਬੀ ਖਿੱਤਾ ਹੈ, ਪੰਜਾਬੀ ਪਿੰਡ ਉਜਾੜ ਕੇਵਸਾਇਆ ਤਾਂ ਇਸ ਦੀ ਵੀ ਪਹਿਲੀ ਤੇ ਸਰਕਾਰੀ ਭਾਸ਼ਾ ਪੰਜਾਬੀ ਹੋਣੀ ਚਾਹੀਦੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੁਰਜੀਤ ਪਾਤਰ ਨੇ ਆਖਿਆ ਕਿ ਅਸੀਂ ਸਾਰੀਆਂ ਭਾਸ਼ਾਵਾਂ ਦਾ ਸਨਮਾਨ ਕਰਦੇ ਹਾਂ, ਹਰ ਇਕ ਦੀ ਮਾਂ ਬੋਲੀ ਉਚੀ ਤੇ ਸੁੱਚੀ ਹੈ 

ਪਰ ਹਰ ਇਕ ਨੂੰ ਅਧਿਕਾਰ ਹੈ ਕਿ ਉਸ ਦੇ ਘਰਉਸ ਦੀ ਹੀ ਮਾਂ ਬੋਲੀ ਸਭ ਤੋਂ ਮੂਹਰੇ ਹੋਵੇ, ਸਭ ਤੋਂ ਉਤੇ ਹੋਵੇ ਤੇ ਇਸੇ ਸੰਵਿਧਾਨਕ ਅਧਿਕਾਰ ਦੇ ਤਹਿਤ ਅਸੀਂ ਮੰਗ ਕਰਦੇ ਹਾਂ ਕਿ ਚੰਡੀਗੜ੍ਹ ਵਿਚ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਤੇ ਸਰਕਾਰੀ ਭਾਸ਼ਾ ਦਾ ਦਰਜਾ ਬਹਾਲ ਹੋਵੇ। ਸਤਨਾਮ ਸਿੰਘ ਮਾਣਕ ਤੇ ਲਖਵਿੰਦਰ ਜੌਹਲ ਹੁਰਾਂ ਨੇ ਆਪਣੇ ਸੰਬੋਧਨਵਿਚ ਸਰਕਾਰਾਂ ਨੂੰ ਜਿੱਥੇ ਆਪਣਾ ਜ਼ਿੱਦੀ ਰਵੱਈਆ ਤਿਆਗਣ ਦੀ ਅਪੀਲ ਕੀਤੀ ਉਥੇ ਹੀ ਪੰਜਾਬੀ ਦਰਦੀਆਂ ਦੀ ਹਿੰਮਤ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਸੰਘਰਸ਼ ਲੰਬਾ ਹੋ ਸਕਦਾ ਹੈ ਪਰ ਹੱਕ ਤੇ ਸੱਚ ਲਈ ਲੜਨ ਵਾਲਿਆਂ ਦੀ ਜਿੱਤ ਯਕੀਨੀ ਹੁੰਦੀ ਹੈ।

 ਹੋਰਨਾਂ ਬੁਲਾਰਿਆਂ ਨੇ ਵੀ ਅਹਿਦ ਲਿਆ ਕਿਇਹ ਸੰਘਰਸ਼ ਮਾਂ ਬੋਲੀ ਦੇ ਸਨਮਾਨ ਤੱਕ ਜਾਰੀ ਰਹੇਗਾ। ਧਿਆਨ ਰਹੇ ਕਿ 1 ਨਵੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਯੂਟੀ ਸਥਾਪਨਾ ਦਿਵਸ ਦੇ ਜਸ਼ਨ ਮਨਾ ਰਿਹਾ ਸੀ ਤੇ ਦੂਜੇ ਪਾਸੇ ਪੰਜਾਬੀ ਦਰਦੀ ਮਾਂ ਬੋਲੀ ਦੇ ਉਜਾੜੇ ਨੂੰ ਲੈ ਕਾਲਾ ਦਿਵਸ ਮਨਾਉਂਦਿਆਂ ਰੋਸ ਮਾਰਚ ਕਰ ਰਹੇ ਸਨ।                              

                   ਇਸ ਮੌਕੇ ਮੌਜੂਦ ਵੱਡੀ ਗਿਣਤੀ ਵਿਚ ਪੰਜਾਬੀ ਦਰਦੀਆਂ ਵਿਚ ਗੁਰਨਾਮ ਸਿੰਘਸਿੱਧੂ, ਡਾ. ਸਰਬਜੀਤ ਸਿੰਘ, ਸੁਸ਼ੀਲ ਦੁਸਾਂਝ, ਜੋਗਿੰਦਰ ਸਿੰਘ ਬੁੜੈਲ, ਸਿਰੀਰਾਮ ਅਰਸ਼, ਗੁਰਨਾਮ ਕੰਵਰ, ਮਨਜੀਤ ਕੌਰ ਮੀਤ, ਕਸ਼ਮੀਰ ਕੌਰ ਸੰਧੂ, ਡਾ. ਗੁਰਮੇਲ ਸਿੰਘ ਸਿੱਧੂ, ਹਰਮਿੰਦਰ ਕਾਲੜਾ, ਬਲਵਿੰਦਰ ਜੰਮੂ, ਜਗਤਾਰ ਸਿੱਧੂ, ਪਾਲ ਅਜਨਬੀ, ਊਸ਼ਾ ਕੰਵਰ, ਤੇਜਾ ਸਿੰਘ ਥੂਹਾ, ਭਗਤਰਾਮ ਰੰਘਾੜਾ, ਸੇਵੀ ਰਾਇਤ, ਅਮਰਜੀਤ ਕੌਰ ਹਿਰਦੇ, ਮਲਕੀਅਤ ਬਸਰਾ, ਲਾਭ ਸਿੰਘ ਖੀਵਾ, ਰਮਨ ਸੰਧੂ, ਮਨਜੀਤ ਕੌਰ ਮੋਹਾਲੀ, ਨੀਤੂ ਸ਼ਰਮਾ ਸਣੇ ਵੱਡੀ ਗਿਣਤੀ ਵਿਚ ਨੌਜਵਾਨ ਤੇ ਮਹਿਲਾਵਾਂ ਇਸ ਰੋਸ ਮਾਰਚ ਵਿਚ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement