ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸੂਬੇ ਭਰ ਵਿਚ 40 ਥਾਵਾਂ 'ਤੇ ਨੌਕਰੀ ਮੇਲੇ ਲਾਏ ਜਾਣਗੇ: ਚੰਨੀ
Published : Nov 1, 2018, 6:05 pm IST
Updated : Nov 1, 2018, 6:05 pm IST
SHARE ARTICLE
Charanjit Channi
Charanjit Channi

ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸੂਬੇ ਭਰ ਵਿਚ ਤੀਜੇ ਦੌਰ ਦੇ ਨੌਕਰੀ ਮੇਲੇ ..

ਚੰਡੀਗੜ (ਸ.ਸ.ਸ) : ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸੂਬੇ ਭਰ ਵਿਚ ਤੀਜੇ ਦੌਰ ਦੇ ਨੌਕਰੀ ਮੇਲੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇੱਥੇ ਇੰਨਾਂ ਮੇਲਿਆਂ ਦੀ ਤਿਆਰੀ ਲਈ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਮੰਤਰੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਲਗਾਏ ਜਾ ਰਹੇ ਇੰਨਾਂ ਮੇਲਿਆਂ ਦੌਰਾਨ ਪ੍ਰਾਈਵੇਟ ਖੇਤਰ ਵਿਚ ਸੂਬੇ ਦੇ ਨੌਜਵਾਨਾਂ ਨੂੰ 82000 ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।

Charanjit ChanniCharanjit Channi

ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮੇਲੇ ਸੂਬੇ ਭਰ ਵਿਚ 12 ਨਵੰਬਰ ਤੋਂ 22 ਨਵੰਬਰ ਤੱਕ 40 ਥਾਵਾਂ ਤੱਕ ਲਗਾਏ ਜਾਣਗੇ।ਉਨਾਂ ਦੱਸਿਆ ਕਿ ਰੋਜ਼ਗਾਰ ਉਤਪਤੀ ਅਤੇ ਤਕਨੀਕੀ ਸਿੱਖਿਆ ਵਿਭਾਗ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਦੌਰਾਨ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਾਂਝੇ ਤੌਰ 'ਤੇ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਮੰਤਰੀ ਨੇ ਦੋਵਾਂ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨੌਜ਼ਵਾਨਾਂ ਨੂੰ ਇੰਨਾਂ ਮੇਲਿਆਂ ਪ੍ਰਤੀ ਹੁਨਰਮੰਦ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾਵੇ ਤਾਂ ਜੋ ਉਨਾਂ ਦੇ ਹੁਨਰ ਮੁਤਾਬਕ ਰੋਜ਼ਗਾਰ ਮਿਲ ਸਕੇ।

Charanjit ChanniCharanjit Channi

ਇਸ ਦੇ ਨਾਲ ਹੀ ਉਨਾਂ ਨੇ ਇਨਾਂ ਮੇਲਿਆਂ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਚੌਵੀ ਘੰਟੇ ਚੱਲਣ ਵਾਲੀ ਹੈਲਪਾਈਨ ਸ਼ੁਰੂ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਰੋਜ਼ਗਾਰ ਉਤਪਤੀ ਵਿਭਾਗ ਵਲੋਂ ਚਲਾਏ ਜਾ ਰਹੇ ਆਨਲਾਈਨ ਵੈਬ ਪੋਰਟਲ 'ਤੇ ਹੁਣ ਤੱਕ 2.25 ਲੱਖ ਦੇ ਕਰੀਬ ਨੌਜਵਾਨ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਲਈ ਰਜਿਸਟਰ ਹੋ ਚੁੱਕੇ ਹਨ। ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਸ੍ਰੀ ਡੀ. ਕੇ ਤਿਵਾੜੀ ਸਕੱਤਰ ਤਕਨੀਕੀ ਸਿੱਖਿਆ, ਸ੍ਰੀ ਰਾਹੁਲ ਤਿਵਾੜੀ ਕਮਿਸਨਰ-ਕਮ-ਡਾਇਰੈਕਟਰ ਰੋਜਗਾਰ ਉੱਤਪਤੀ, ਸ੍ਰੀ ਪਰਵੀਨ ਥਿੰਦ ਡਾਇਰੈਕਟਰ ਤਕਨੀਕੀ ਸਿੱਖਿਆ, ਮੋਹਨਬੀਰ ਸਿੰਘ ਸਿੱਧੂ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ, ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਅਤੇ ਰੋਜਗਾਰ ਉੱਤਪਤੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸਾਮਲ ਸਨ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement