‘ਚਰਨਜੀਤ ਚੰਨੀ’ ਦਾ ਵੱਡਾ ਬਿਆਨ ‘ਸੀਐਮ’ ਦੇ ਕਹਿਣ ‘ਤੇ ਦਵਾਂਗਾ ਅਸਤੀਫ਼ਾ
Published : Nov 1, 2018, 11:36 am IST
Updated : Nov 1, 2018, 11:36 am IST
SHARE ARTICLE
Charanjit Channi
Charanjit Channi

ਮੰਤਰੀ ਦੇ ਵਤੀਰੇ ਬਾਰੇ ਆਈਏਐਸ ਅਧਿਕਾਰੀ ਨੇ ਇਕ ਮਹੀਨੇ ਪਹਿਲਾਂ ਪੰਜਾਬ ਸਰਕਾਰ ਦੇ ਸੀਨੀਅਰ ਕਰਮਚਾਰੀ ਨੂੰ...

ਚਮਕੌਰ ਸਾਹਿਬ (ਪੀਟੀਆਈ) : ਮੰਤਰੀ ਦੇ ਵਤੀਰੇ ਬਾਰੇ ਆਈਏਐਸ ਅਧਿਕਾਰੀ ਨੇ ਇਕ ਮਹੀਨੇ ਪਹਿਲਾਂ ਪੰਜਾਬ ਸਰਕਾਰ ਦੇ ਸੀਨੀਅਰ ਕਰਮਚਾਰੀ ਨੂੰ ਸ਼ਿਕਾਇਤ ਕੀਤੀ ਸੀ ਤੇ ਫਿਰ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪਹੁੰਚਿਆ। ਮਹਿਲਾ ਆਈ.ਏ.ਐਸ ਅਧਿਕਾਰੀ ਨੂੰ ਮੈਸੇਜ ਭੇਜਣ ਦੇ ਮਾਮਲੇ ਵਿਚ ਉਲਝੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਨੂੰ ਬੇਵਜ੍ਹਾ ਤੂਲ ਦੇ ਰਿਹਾ ਹੈ, ਮਾਮਲਾ ਹੱਲ ਹੋ ਚੁੱਕਾ ਹੈ। ਮੁੱਖ ਮੰਤਰੀ ਚਾਹੇ ਤਾਂ ਉਨ੍ਹਾਂ ਦਾ ਅਸਤੀਫ਼ਾ ਲੈ ਸਕਦੇ ਹਨ। ਮੁੱਖ ਮੰਤਰੀ ਕਹਿਣਗੇ ਤਾਂ ਮੰਤਰੀ ਅਹੁਦਾ ਛੱਡ ਦੇਵਾਂਗਾ।

Charanjit ChanniCharanjit Channi

ਵਿਦੇਸ਼ ਦੌਰੇ ਤੋਂ ਪਰਤੇ ਚੰਨੀ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਲਈ ਚਮਕੌਰ ਸਾਹਿਬ ਮੰਡੀ ਪੁੱਜੇ ਸਨ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਸੇਜ ਅਸ਼ਲੀਲ ਨਹੀਂ ਸੀ ਅਤੇ ਰੂਟੀਨ ਵਿਚ ਹੀ ਉਨ੍ਹਾਂ ਨੇ ਕਈ ਲੋਕਾਂ ਨੂੰ  ਭੇਜਿਆ ਸੀ। ਇਸ ਦੌਰਾਨ ਗਲਤੀ ਕਾਰਨ ਇਹ ਮਹਿਲਾ ਅਧਿਕਾਰੀ ਨੂੰ ਵੀ ਚਲਾ ਗਿਆ। ਉਨ੍ਹਾਂ ਨੇ ਦੂਜੇ ਹੀ ਦਿਨ ਮਹਿਲਾ ਅਧਿਕਾਰੀ ਨਾਲ ਇਸ ਸਬੰਧ ਵਿਚ ਗਲਤੀ ਮੰਨ ਲਈ ਸੀ ਅਤੇ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਮਾਮਲਾ ਹੱਲ ਹੋ ਗਿਆ ਸੀ।  ਉਨ੍ਹਾਂ ਕਿਹਾ ਕਿ ਮਹਿਲਾ ਅਧਿਕਾਰੀ ਨੇ ਉਨ੍ਹਾਂ ਖ਼ਿਲਾਫ਼ ਕੋਈ ਸ਼ਿਕਾਇਤ ਤੱਕ ਨਹੀਂ ਦਿਤੀ।

Charanjit ChanniCharanjit Channi

ਕਈ ਮਹੀਨਿਆਂ ਬਾਅਦ ਜਾਣ ਬੁੱਝ ਕੇ ਉਸ ਸਮੇਂ ਚੁੱਕਿਆ ਗਿਆ, ਜਦ ਮੁੱਖ ਮੰਤਰੀ ਅਤੇ ਉਹ ਵਿਦੇਸ਼ ਵਿਚ ਸਨ। ਚੰਨੀ ਨੇ ਕਿਹਾ ਕਿ ਉਹ ਮਹਿਲਾਵਾਂ ਦਾ ਸਨਮਾਨ ਕਰਦੇ ਹਨ ਅਤੇ ਉਨ੍ਹਾਂ ਦੇ ਦਫ਼ਤਰ ਵਿਚ ਕਈ ਮਹਿਲਾਵਾਂ ਕੰਮ ਕਰਦੀਆਂ ਹਨ। ਮਹਿਲਾ ਕਮਿਸ਼ਨ ਵੀ ਸਾਫ ਕਰ ਚੁੱਕਾ ਹੈ ਕਿ ਉਨ੍ਹਾਂ ਦੇ ਕੋਲ ਕੋਈ ਸ਼ਿਕਾਇਤ ਨਹੀਂ ਆਈ ਹੈ। ਚੰਨੀ ਨੇ ਕਿਹਾ ਕਿ ਬਰਗਾੜੀ ਕਾਂਡ ਅਤੇ ਦਲਿਤ ਮੁੱਦੇ ਚੁੱਕਣ ਦੇ ਕਾਰਨ ਹੀ ਉਨ੍ਹਾਂ ਅਕਾਲੀ ਦਲ ਵਲੋਂ ਘੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਨੂੰ ਘੇਰਦੇ ਰਹੇ ਹਨ ਅਤੇ ਅੱਗੇ ਵੀ ਉਹ ਇਨ੍ਹਾਂ ਮੁੱਦਿਆਂ ਤੋਂ ਪਿੱਛੇ ਨਹੀਂ ਹਟਣਗੇ।

Charanjit ChanniCharanjit Channi

ਇਕ ਸਵਾਲ ਦੇ ਜਵਾਬ ਵਿਚ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਲਈ ਮੰਤਰੀ ਅਹੁਦੇ ਦੀ ਬਜਾਏ ਹਲਕਾ, ਹਲਕੇ ਦੇ ਲੋਕ ਅਤੇ ਉਨ੍ਹਾਂ ਦੀ ਇਜ਼ਤ ਕਾਫੀ ਅਹਿਮੀਅਤ ਰੱਖਦੀ ਹੈ। ਅਕਾਲੀ ਦਲ ਨੇ ਪਹਿਲਾਂ ਵੀ ਉਨ੍ਹਾਂ 'ਤੇ ਚਾਰ ਵਾਰ ਹਮਲਾ ਕੀਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਪੁਲਿਸ ਕੇਸ ਵੀ ਦਰਜ ਕਰਵਾਏ ਗਏ। ਇਸ ਤੋਂ ਬਾਅਦ ਵੀ ਉਹ ਨਹੀਂ ਡਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement