ਪੁਲਿਸ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਕੋਟਪਾ ਲਾਗੂ ਕਰਨਾ ਯਕੀਨੀ ਬਣਾਵਾਂਗੇ: ਬ੍ਰਹਮ ਮਹਿੰਦਰਾ
Published : Nov 1, 2018, 5:39 pm IST
Updated : Nov 1, 2018, 5:39 pm IST
SHARE ARTICLE
Cotpa Act
Cotpa Act

ਅੱਜ ਸੂਬੇ ਵਿੱਚ ਤੰਬਾਕੂ ਰੋਕੂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸੂਬਾ ਸਰਕਾਰ ਵੱਲੋਂ ਸਖ਼ਤ ਨੀਤੀ ਤਹਿਤ ਵਿਦਿਅਕ...

ਚੰਡੀਗੜ੍ਹ (ਸ.ਸ.ਸ) :  ਅੱਜ ਸੂਬੇ ਵਿੱਚ ਤੰਬਾਕੂ ਰੋਕੂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸੂਬਾ ਸਰਕਾਰ ਵੱਲੋਂ ਸਖ਼ਤ ਨੀਤੀ ਤਹਿਤ ਵਿਦਿਅਕ ਸੰਸਥਾਵਾਂ ਦੇ 100 ਗਜ਼ ਘੇਰੇ ਨੂੰ 'ਯੈਲੋ ਲਾਈਨ' ਅਧੀਨ ਲਿਆਂਦਾ ਗਿਆ ਅਤੇ ਇਸ ਖੇਤਰ ਨੂੰ ਤੰਬਾਕੂ ਮੁਕਤ ਜ਼ੋਨ ਐਲਾਨਿਆ ਗਿਆ ਹੈ। ਇਸ 'ਯੈਲੋ ਲਾਈਨ ਮੁਹਿੰਮ' ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੁਖਨਾ ਝੀਲ, ਚੰਡੀਗੜ ਵਿਖੇ 'ਪੰਜਾਬ ਸਟੇਟ ਨੋ ਤੰਬਾਕੂ ਡੇ ਮੌਕੇ ਲਾਂਚ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਇਸ ਸਾਲ ਮਨਾਏ ਜਾਣ ਵਾਲੇ 'ਪੰਜਾਬ ਸਟੇਟ ਨੋ ਤੰਬਾਕੂ ਡੇ ਦਾ ਥੀਮ 'ਤੰਬਾਕੂ ਬ੍ਰੇਕਸ ਹਰਟ' ਰੱਖਿਆ ਗਿਆ ਹੈ।

Cotpa ActCotpa Act

ਇਸ ਸਮਾਗਮ ਦੌਰਾਨ ਸਟੇਟ ਤੰਬਾਕੂ ਕੰਟਰੋਲ ਸੈੱਲ ਅਤੇ ਸਕੂਲਜ਼ ਆਫ਼ ਪਬਲਿਕ ਹੈਲੱਥ, ਪੀ.ਜੀ.ਆਈ.ਐਮ.ਈ.ਆਰ., ਚੰਡੀਗੜ ਦੇ ਸਹਿਯੋਗ ਨਾਲ ਲਿਖਿਆ ਕਿਤਾਬਚਾ ਤੰਬਾਕੂ- ਨਾਨ ਕਮਨੀਓਕੇਬਲ ਡਾਇਜ਼ਿਜ਼ (ਐਨ.ਸੀ.ਡੀ.) ਕੰਟਰੋਲ ਪ੍ਰੋਗਰਾਮ ਵੀ ਰਿਲੀਜ਼ ਕੀਤਾ ਗਿਆ।
ਪ੍ਰਮੁੱਖ ਵਿਸ਼ੇਸ਼ਤਾਵਾਂ ਵਾਲੀ ਇਸ 'ਯੈਲੋ ਲਾਈਨ ਮੁਹਿੰਮ' ਦੀ ਸ਼ੁਰੂਆਤ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦਿਵਸ ਦੇ ਮੌਕੇ 'ਤੇ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਇਸ ਮੁਹਿੰਮ ਨੂੰ ਲਾਗੂ ਕੀਤਾ ਗਿਆ ਜਿਸ ਅਧੀਨ ਨੌਜਵਾਨਾਂ ਨੂੰ ਪੰਜਾਬ ਸੂਬੇ ਦੇ ਬਣਨ ਬਾਰੇ ਅਤੇ ਪੰਜਾਬ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

Cotpa ActCotpa Act

ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਦੂਸ਼ਣ ਮੁਕਤ ਵਾਤਾਵਰਨ ਦੀ ਮਹੱਤਤਾ ਨੂੰ ਘਰ-ਘਰ ਵਿਚ ਪਹੁੰਚਾਉਣ ਲਈ ਸਾਫ-ਸੁਥਰੇ ਵਾਤਾਵਰਨ ਨਾਲ ਭਰਪੂਰ ਚੰਡੀਗੜ ਦੀ ਸੁਖਨਾ ਝੀਲ ਨੂੰ ਚੁਣਿਆ ਗਿਆ।  ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ 100 ਗਜ਼ ਦੇ ਘੇਰੇ ਅਧੀਨ ਆਉਂਦੇ ਰਕਬੇ ਨੂੰ ਤੰਬਾਕੂ ਮੁਕਤ ਜੋਨ ਘੋਸ਼ਿਤ ਕੀਤਾ ਗਿਆ ਹੈ। ਇਸ ਹਫ਼ਤਾਭਰ ਚਲਣ ਵਾਲੀ ਮੁਹਿੰਮ ਵਿੱਚ ਸੂਬੇ ਦੇ ਨਾਲ-ਨਾਲ ਸਾਰੇ ਜ਼ਿਲਾ ਸਿਹਤ ਅਫ਼ਸਰ ਸਿਗਰੇਟ ਐਂਡ ਅਦਰ ਤੰਬਾਕੂ ਪਰੋਡਕਟਜ਼ ਐਕਟ, 2003 ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ ਅਤੇ 1 ਨਵੰਬਰ, 2018 ਤੋਂ 7 ਨਵੰਬਰ, 2018 ਤੱਕ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਸਬੰਧੀ ਜਾਗਰੂਕ ਕਰਕੇ ਤੰਬਾਕੂ ਦੀ ਵਰਤੋਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ। 

Cotpa ActCotpa Act

ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ, ਪੰਜਾਬ ਨੇ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਪ੍ਰਮੁੱਖਤਾ ਦੇ ਆਧਾਰ 'ਤੇ ਲਿਆ ਜਿਸ ਦੇ ਨਤੀਜੇ ਵਜੋਂ ਪੰਜਾਬ ਤੰਬਾਕੂ ਕੰਟਰੋਲ ਕਾਨੂੰਨ ਲਾਗੂ ਕਰਨ ਵਾਲਾ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਗਿਆ ਹੈ। ਉਨਾਂ ਕਿਹਾ ਕਿ ਸਾਲ 2017-18 ਦੌਰਾਨ ਸਿਗਰੇਟ ਐਂਡ ਅਦਰ ਤੰਬਾਕੂ ਪਰੋਡਕਟਜ਼ ਐਕਟ, 2003 (ਕੋਟਪਾ, 2003) ਤਹਿਤ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ 25,139 ਚਲਾਨ ਜਾਰੀ ਕੀਤੇ ਗਏ। ਉਨਾਂ ਅੱਗੇ ਕਿਹਾ ਕਿ ਸੂਬੇ ਦੇ ਸਾਰੇ 22 ਜ਼ਿਲਿਆਂ ਨੂੰ ਤੰਬਾਕੂ ਦੇ ਧੂੰਏ ਤੋਂ ਮੁਕਤ ਘੋਸ਼ਿਤ ਕੀਤਾ ਗਿਆ ਹੈ ਜਿਸ ਅਧੀਨ 2017-18 ਵਿੱਚ ਪਾਸ ਕੀਤੇ ਪ੍ਰਸਤਾਵ ਤਹਿਤ ਸਾਰੇ 730 ਪਿੰਡਾਂ ਨੇ ਆਪਣੇ ਆਪ ਨੂੰ ਤੰਬਾਕੂ ਮੁਕਤ ਪਿੰਡ ਘੋਸ਼ਿਤ ਕੀਤਾ।

Cotpa ActCotpa Act

ਉਨਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਕਾਊਸਲਿੰਗ ਦੇ ਨਾਲ-ਨਾਲ ਇਲਾਜ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਇਸ ਸਾਲ ਸਾਰੇ ਜਿਲਿਆਂ ਵਿੱਚ 'ਤੰਬਾਕੂ ਰੋਕੂ ਕੇਂਦਰ' ਸਥਾਪਤ ਕੀਤੇ ਹਨ। ਇਹਨਾਂ ਸਾਰੇ ਕੇਂਦਰਾਂ ਵਿਚ ਮੁਫ਼ਤ ਕਾਊਂਸਲਿੰਗ ਸੇਵਾਵਾਂ ਦੇ ਨਾਲ ਨਾਲ ਨਿਕੋਟੀਨ ਗਮਜ਼ ਅਤੇ ਤੰਬਾਕੂ ਛੱਡਣ ਲਈ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਜ਼ਿਲੇ ਦੇ ਸਾਰੇ ਹਸਪਤਾਲਾਂ ਵਿਚ ਡੈਂਟਲ ਸਰਜਨਾਂ ਵਲੋਂ ਤੰਬਾਕੂ ਰੋਕੂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਨੌਜਵਾਨਾਂ 'ਤੇ ਧਿਆਨ ਕੇਂਦਰਿਤ ਕਰਕੇ ਈ-ਸਿਗਰਟ ਤੇ ਹੁੱਕਾ-ਬਾਰਾਂ 'ਤੇ ਪਾਬੰਦੀ ਲਗਾਉਣ ਅਤੇ ਕਾਲਜਾਂ/ਯੂਨੀਵਰਸਿਟੀਆਂ ਦੇ ਹੋਸਟਲਾਂ ਨੂੰ ਤੰਬਾਕੂ ਮੁਕਤ ਘੋਸ਼ਿਤ ਕਰਨ ਵਾਲਾ ਮੋਹਰੀ ਸੂਬਾ ਹੈ।

Cotpa ActCotpa Act

ਦੂਜੇ ਪਾਸੇ ਅਸੀਂ ਪੰਜਾਬ ਦੇ ਸੀਮਾਂਤ ਤੇ ਆਰਥਿਕ ਤੌਰ 'ਤੇ ਪਛੜੇ ਲੋਕਾਂ ਦੀ ਭਲਾਈ ਲਈ ਆਪਣਾ ਧਿਆਨ ਕੇਂਦਰਿਤ ਕਰ ਰਹੇ ਹਾਂ। ਇਹਨਾਂ ਖੇਤਰਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਗੂਲਰ ਓਰਲ ਸਕਰੀਨਿੰਗ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵਲੋਂ ਤੰਬਾਕੂ ਨੂੰ  ਜੜੋਂ ਖ਼ਤਮ ਕਰਨ ਲਈ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਤੇ ਬੱਚਿਆਂ ਨੂੰ ਇਸ ਲਾਹਣਤ ਤੋਂ ਦੂਰ ਰੱਖਿਆ ਜਾ ਸਕੇ। ਇਸ ਮੌਕੇ 'ਤੇ 'ਤੰਬਾਕੂ ਬ੍ਰੇਕਸ ਹਰਟਸ' ਦੇ ਥੀਮ 'ਤੇ ਆਧਾਰਿਤ ਇਕ ਪੋਸਟਰ ਮੈਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ ਜਿਸ ਵਿਚ ਸ਼ਿਵਾਲਿਕ ਪਬਲਿਕ ਸਕੂਲ, ਐਸ.ਏ.ਐਸ ਨਗਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਦਿਲੀ ਅਧਾਰਿਤ ਐਨ.ਜੀ.ਓ. 'ਤੰਬਾਕਗੋ' ਦੇ ਕਲਾਕਾਰਾਂ ਵਲੋਂ ਨੁਕੜ ਨਾਟਕ ਵੀ ਖੇਡਿਆ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement