
ਗਾਣਾ ਲਾ ਕੇ ਪਾਏ ਮੁਲਾਜ਼ਮਾਂ ਨੇ ਭੰਗੜੇ
ਅੰਮ੍ਰਿਤਸਰ: ਸੋਸ਼ਲ ਮੀਡੀਆ 'ਤੇ ਇਕ ਵੀਡੀਉ ਜਨਤਕ ਹੋ ਰਹੀ ਹੈ ਜਿਸ ਵਿਚ ਪੁਲਿਸ ਮੁਲਾਜ਼ਮਾਂ ਦੀ ਵੱਖਰੀ ਹੀ ਮਹਿਫਲ ਸਜੀ ਹੋਈ ਹੈ। ਇਸ ਵਿਚ ਪਿੱਛੇ ਗਾਣਾ ਚੱਲ ਰਿਹਾ ਹੈ ਤੇ ਮੁਲਾਜ਼ਮ ਵੀ ਖੂਬ ਭੰਗੜਾ ਪਾ ਰਹੇ ਹਨ। ਵੀਡੀਓ ਦੀਵਾਲੀ ਦੀ ਰਾਤ ਦੀ ਦੱਸੀ ਜਾ ਰਹੀ ਹੈ ਜੋ ਹੁਣ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਸਾਹਮਣੇ ਥਾਣਾ ਹੈ ਤੇ ਥਾਣੇ ਸਾਹਮਣੇ ਹੀ ਕਈ ਮੁਲਾਜ਼ਮ ਪੂਰੀ ਮਸਤੀ ਵਿਚ ਨੱਚਦੇ ਦਿਖਾਈ ਦੇ ਰਹੇ ਹਨ।
ਹਲਾਂਕਿ ਵੀਡੀਓ ਸਾਹਮਣੇ ਆਉਂਣ ਤੋਂ ਬਾਅਦ ਪੁਲਿਸ ਦਾ ਕੋਈ ਵੀ ਉਚ ਅਧਿਕਾਰੀ ਕੈਮਰੇ ਅੱਗੇ ਬੋਲਣ ਨੂੰ ਤਿਆਰ ਨਹੀਂ ਪਰ ਉਨਾਂ ਵੱਲੋਂ ਇਸ ਵੀਡੀਓ ਦੀ ਪੁਸ਼ਟੀ ਜਰੂਰ ਕੀਤੀ ਗਈ ਹੈ ਕਿ ਤਸਵੀਰਾਂ ਭਿੰਡੀ ਸੈਦਾ ਥਾਣੇ ਦੀਆਂ ਹੀ ਹਨ। ਫਿਲਾਹਲ ਮਾਮਲੇ ਦੀ ਜਾਂਚ ਜਾਰੀ ਹੈ ਪਰ ਇਸ ਤਰ੍ਹਾਂ ਡਿਊਟੀ ‘ਚ ਕੁਤਾਹੀ ਵਰਤਣ ਵਾਲੇ ਇੰਨਾਂ ਮੁਲਾਜ਼ਮਾਂ ‘ਤੇ ਕੋਈ ਕਾਰਵਾਈ ਹੁੰਦੀ ਹੈ ਜਾਂ ਨਹੀਂ ਜਾਂ ਫਿਰ ਮਾਮਲਾ ਪੁਲਿਸ ਮੁਲਾਜ਼ਮਾਂ ਨਾਲ ਜੁੜਿਆ ਹੋ ਕਰ ਕੇ ਇਸ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਜਾਂਵੇਗਾ ਇਹ ਆਉਂਣ ਵਾਲਾ ਸਮਾਂ ਦੱਸੇਗਾ।
ਦਸ ਦਈਏ ਕਿ ਪੰਜਾਬ ਪੁਲਿਸ ਆਏ ਦਿਨ ਵਿਵਾਦਾਂ ਵਿਚ ਘਿਰੀ ਰਹਿੰਦੀ ਹੈ। ਪੰਜਾਬ ਪੁਲਿਸ ਆਮ ਲੋਕਾਂ ਨਾਲ ਕਿਸ ਤਰ੍ਹਾਂ ਪੇਸ਼ ਆਉਂਦੀ ਹੈ, ਵਾਇਰਲ ਹੋਈ ਇਕ ਵੀਡੀਓ ਨੇ ਇਸ ਦੀ ਤਸਵੀਰ ਕਾਫੀ ਹੱਦ ਤੱਕ ਸਾਫ ਕਰ ਦਿੱਤੀ ਹੈ। ਵੀਡੀਓ ਵਿਚ ਦਿੱਸ ਰਿਹਾ ਹੈ ਕਿ ਬਰਨਾਲਾ ਵਿਚ ਪੁਲਿਸ ਮੁਲਾਜ਼ਮ ਇਕ ਪਰਿਵਾਰ ਨੂੰ ਗਾਲ਼ਾਂ ਕੱਢ ਰਿਹਾ ਹੈ। ਉਹ ਔਰਤਾਂ ਨੂੰ ਵੀ ਨਹੀਂ ਬਖ਼ਸ਼ ਰਿਹਾ।
ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਰਨਾਲਾ ਪੁਲਿਸ ਨੇ ਸਬੰਧਿਤ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਦੋ ਪਰਿਵਾਰਾਂ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਸੀ। ਉੱਧਰ ਪੁਲਿਸ ਮੁਲਾਜ਼ਮਾਂ ਦਾ ਦੋਸ਼ ਹੈ ਕਿ ਵੀਡੀਓ ਵਾਇਰਲ ਕਰਨ ਵਾਲਿਆਂ ਨੇ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ ਤੇ ਵਰਦੀ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।