ਸੰਘਰਸ਼ ਦੀ ਜਿੱਤ: ਕਿਸਾਨਾਂ ਦੀਆਂ ਮੰਗਾਂ ਮੰਨੀਆਂ ਤੇ ਕੇਂਦਰ ਖਿਲਾਫ ਸੰਘਰਸ਼ ਰਹੇਗਾ ਜਾਰੀ
Published : Nov 1, 2020, 5:21 pm IST
Updated : Nov 1, 2020, 5:31 pm IST
SHARE ARTICLE
Picture
Picture

ਪੀੜਤ ਪਰਿਵਾਰ ਨੂੰ 10 ਲੱਖ ਰੁਪਏ, ਨੌਕਰੀ ਅਤੇ ਕਰਜਾ ਮੁਆਫੀ ਦੀ ਮੰਗ ਨੂੰ ਲੈ ਕੇ ਹੋਇਆ ਸਮਝੌਤਾ

ਬੁਢਲਾਡਾ : ਖੇਤੀ ਕਾਨੂੰਨ ਦੇ ਖ਼ਿਲਾਫ਼ ਸੰਘਰਸ਼ ਦੌਰਾਨ ਰੇਲਵੇ ਲਾਈਨ ਤੇ ਤੇਜ ਕੌਰ (70) ਦੀ ਹੋਈ ਮੌਤ ਤੋਂ ਬਾਅਦ ਅੱਜ 22 ਦਿਨਾਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ 10 ਲੱਖ ਰੁਪਏ, ਨੌਕਰੀ ਅਤੇ ਕਰਜਾ ਮੁਆਫੀ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਗਏੇ 21 ਦਿਨਾਂ ਤੇ ਸੰਘਰਸ਼ ਤੋਂ ਬਾਅਦ

PicturePicture
 

ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਸਮੇਤ ਸਹਿਯੋਗੀ ਜੱਥੇਬੰਦੀਆਂ ਨਾਲ ਸਮਝੋਤਾ ਹੋਣ ਤੋਂ ਬਾਅਦ ਤੇਜ਼ ਕੌਰ ਦੀ ਲਾਸ਼ ਪੋਸਟ ਮਾਰਟਮ ਉਪਰੰਤ ਡੀ. ਐੱਸ.ਪੀ. ਬਲਜਿੰਦਰ ਸਿੰਘ ਪੰਨੂੰ ਦੀ ਅਗਵਾਈ 'ਚ ਵਾਰਸਾਂ ਨੂੰ ਸੌਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਮਾਤਾ ਤੇਜ ਕੌਰ ਦਾ ਪਿੰਡ ਬਰ੍ਹੇ ਵਿਖੇ ਸੰਸਕਾਰ ਕਰ ਦਿੱਤਾ ਜਾਵੇਗਾ । ਆਗੂਆਂ ਨੇ ਕਿਹਾ ਕਿ ਇਹ ਕਿਸਾਨੀ ਸੰਘਰਸ਼ ਦੀ ਅੰਸਕ ਜਿੱਤ ਹੈ, ਉਨ੍ਹਾਂ ਕਿਹਾ ਕਿ ਇਸ ਜਿੱਤ ਤੋਂ ਉਤਸ਼ਾਹ ਲੈਂਦੇ ਹੋਏ ਸੰਘਰਸ਼ ਨੂੰ ਵਧਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਮਾਤਾ ਤੇਜ ਕੌਰ ਦੇ ਪਰਿਵਾਰ ਨੂੰ 5 ਲੱਖ ਰੁਪਏ ਸਰਕਾਰ ਵੱਲੋਂ ਅੱਜ ਦਿੱਤੇ  5 ਲੱਖ ਮਾਤਾ ਦੇ ਭੋਗ ਤੇ ਦਿੱਤੇ ਜਾਣਗੇ  ਇੱਕ ਮੈਬਰ ਨੂੰ ਸਰਕਾਰੀ ਨੋਕਰੀ ਮਿਲੇਗੀ ਪਰਿਵਾਰ ਕਰਜਾ ਹੋਵੇਗਾ ਮੁਆਫ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement