
5 ਨਵੰਬਰ ਨੂੰ ਕੀਤੇ ਜਾ ਰਹੇ ਚੱਕਾ ਜਾਮ ਵਿਚ ਲੋਕਾਂ ਨੂੰ ਕੀਤੀ ਪਹੁੰਚਣ ਦੀ ਅਪੀਲ
ਸੰਗਰੂਰ : ਅੱਜ ਦੇ ਰੋਸ ਧਰਨੇ ਨੂੰ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ,ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਸਕੱਤਰ ਜਰਨੈਲ ਸਿੰਘ ਜਨਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ, ਬੀਕੇਯੂ ਡਕੌਂਦਾ ਦੇ ਆਗੂ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਆਗੂ ਕਰਨੈਲ ਸਿੰਘ ਕਾਕੜਾ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, ਬੀ ਕੇ ਯੂ ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਰੋਹੀ ਸਿੰਘ ਮੰਗਵਾਲ,ਬੀ ਕੇ ਯੂ ਕਾਦੀਆਂ ਦੇ ਜ਼ਿਲਾ ਮੀਤ ਪ੍ਰਧਾਨ ਵਰਿੰਦਰਪਾਲ ਸਿੰਘ, ਕਿਸਾਨ ਆਗੂ ਅਤਵਾਰ ਸਿੰਘ ਬਾਦਸ਼ਾਹਪੁਰ ਨੇ ਸੰਬੋਧਨ ਕਰਦਿਆਂ ਦੱਸਿਆ
Protestਕਿ ਕੇਂਦਰ ਸਰਕਾਰ ਝੋਨੇ ਦੀ ਪਰਾਲੀ ਦੇ ਮਸਲੇ ਤੇ ਕਾਨੂੰਨ ਬਣਾ ਕੇ,ਮਾਲ ਗੱਡੀਆਂ ਬੰਦ ਕਰਕੇ ,ਦਿਹਾਤੀ ਵਿਕਾਸ ਫੰਡ ਰੋਕ ਕੇ ਅਤੇ ਵਿਆਜ ਮਾਫੀ ਚ ਕਟੌਤੀ ਕਰਕੇ ਕੇਂਦਰ ਸਰਕਾਰ ਕਿਸਾਨਾਂ ਤੇ ਦਬਾਅ ਪਾਉਣਾ ਚਾਹੁੰਦੀ ਹੈ ਕਿ ਕਿਸਾਨ ਸੰਘਰਸ਼ ਦੇ ਰਾਹ ਤੋਂ ਪਿੱਛੇ ਮੁੜ ਜਾਣ ਪਰ ਇਸ ਤਰੀਕੇ ਨਾਲ ਸੰਘਰਸ਼ ਹੋਰ ਵੀ ਪ੍ਰਚੰਡ ਹੋਵੇਗਾ ਤੇ ਇਨ੍ਹਾਂ ਲੋਕ ਵਿਰੋਧੀ ਕੇਂਦਰੀ ਨੀਤੀਆਂ ਖ਼ਿਲਾਫ਼ ਸਮੁੱਚੇ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ 5 ਨਵੰਬਰ ਦੇ ਚੱਕਾ ਜਾਮ ਦੇ ਸੱਦੇ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਪਿੰਡ ਪੱਧਰ ‘ਤੇ ਤਿਆਰੀ ਮੁਹਿੰਮ ਭਖਾਈ ਜਾਵੇ । ਰੋਸ ਧਰਨੇ ਵਿਚ ਕਿਸਾਨ ਆਗੂ ਰਾਮ ਸਿੰਘ ਸੋਹੀਆਂ, ਸੁਖਦੇਵ ਸਿੰਘ ਘਰਾਚੋਂ ,ਜਸਦੀਪ ਸਿੰਘ ਬਹਾਦਰਪੁਰ ,ਨਿਰਮਲ ਸਿੰਘ ਬਟੜਿਆਣਾ, ਸੁਖਪਾਲ ਕੌਰ ਛਾਜਲੀ ,ਚਮਕੌਰ ਸਿੰਘ ਸੰਗਰੂਰ ਨੇ ਵੀ ਸੰਬੋਧਨ ਕੀਤਾ ।