ਬਲਬੀਰ ਸਿੱਧੂ ਨੇ NCD ਪ੍ਰੋਗਰਾਮ ਤਹਿਤ ਦੋ ਵਿਸ਼ੇਸ਼ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Published : Nov 1, 2020, 6:13 pm IST
Updated : Nov 1, 2020, 6:13 pm IST
SHARE ARTICLE
Balbir Sidhu flagged off two special awareness vans under NCD program
Balbir Sidhu flagged off two special awareness vans under NCD program

ਇਸੇ ਲੜੀ ਦੇ ਤਹਿਤ ਗੈਰ ਸੰਚਾਰਿਤ ਬਿਮਾਰੀਆਂ ਸੰਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ

ਚੰਡੀਗੜ੍ਹ/ਐਸ.ਏ.ਐਸ. ਨਗਰ - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਸੋਹਾਨਾ ਦੀ ਸਰਕਾਰੀ ਡਿਸਪੈਂਸਰੀ ਵਿਖੇ ਨਾਨ-ਕਮਿਊਨੀਕੇਬਲ ਡਿਸੀਜਿਜ਼ (ਐਨ.ਸੀ.ਡੀ.) ਪੋ੍ਰਗਰਾਮ ਤਹਿਤ ਦੋ ਵਿਸ਼ੇਸ਼ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਤੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤੰਦਰੁਸਤ ਪੰਜਾਬ ਤੇ ਕੋਰੋਨਾ ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਸਿਹਤ ਖੇਤਰ ਵਿੱਚ ਸੁਧਾਰ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ।

Balbir SidhuBalbir Sidhu

ਇਸੇ ਲੜੀ ਦੇ ਤਹਿਤ ਗੈਰ ਸੰਚਾਰਿਤ ਬਿਮਾਰੀਆਂ ਸੰਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਅਧੀਨ 2 ਵਿਸ਼ੇਸ਼ ਜਾਗਰੂਕਤਾ ਵੈਨਾਂ ਤਿਆਰ ਕੀਤੀਆਂ ਗਈਆਂ ਹਨ, ਜਿਸ ਵਿੱਚ ਆਡਿਓ-ਵਿਡੀਓ ਸਿਸਟਮ ਤੇ ਜਾਗਰੂਕਤਾ ਸਮੱਗਰੀ ਪ੍ਰਕਾਸ਼ਿਤ ਕੀਤੀ ਗਈ ਹੈ। ਇਹ ਵੈਨਾਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਗੈਰ ਸੰਚਾਰਿਤ ਬਿਮਾਰੀਆਂ ਜਿਵੇਂ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਅਧਰੰਗ, ਕੈਂਸਰ ਆਦਿ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਬਲੱਡ ਪ੍ਰੈਸ਼ਰ ਤੇ ਸ਼ੂਗਰ ਦਾ ਟੈਸਟ ਮੁਫ਼ਤ ਕੀਤਾ ਜਾਵੇਗਾ।

Corona Virus Corona Virus

ਇਸ ਕੋਰੋਨਾ ਮਹਾਂਮਾਰੀ ਦੇ ਸਮੇਂ ਵਿੱਚ ਬਜੁਰਗਾਂ ਤੇ ਗੈਰ ਸੰਚਾਰਿਤ ਬਿਮਾਰੀਆਂ ਵਾਲੇ ਮਰੀਜਾਂ ਨੂੰ ਜਿਆਦਾ ਖਤਰਾ ਰਹਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਾਸੀ ਵੱਧ ਤੋਂ ਵੱਧ ਇਸ ਮੁਹਿੰਮ ਦਾ ਲਾਭ ਉਠਾਉਣ ਤੇ ਗੈਰ ਸੰਚਾਰਿਤ ਬਿਮਾਰੀਆਂ ਬਾਰੇ ਜਾਗਰੂਕ ਰਹਿਣ ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ। ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਮਰੀਜਾਂ ਦੇ ਨਾਮ ਤੇ ਵਿਸ਼ੇਸ਼ ਚਿੱਠੀਆਂ ਭੇਜੀਆ ਹਨ, ਜਿਸ ਵਿੱਚ ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਆਪਣੀ ਬਚਾਅ ਕਰਨ ਤੇ ਸਮੇਂ ਸਿਰ ਇਲਾਜ ਕਰਵਾਉਣ ਸੰਬੰਧੀ ਅਪੀਲ ਕੀਤੀ ਹੈ।

Captain Amarinder Singh Captain Amarinder Singh

ਉਨ੍ਹਾਂ ਦੱਸਿਆ ਕਿ ਗੈਰ ਸੰਚਾਰਿਤ ਬਿਮਾਰੀਆਂ ਤੋਂ ਬਚਣ ਲਈ ਫਾਸਟ ਫੂਡ, ਬਜਾਰੀ ਖਾਣੇ, ਸ਼ਰਾਬ, ਤੰਬਾਕੂ ਤੇ ਹੋਰ ਨਸ਼ੇ ਦੇ ਪਦਾਰਥਾਂ ਤੋਂ ਪਰਹੇਜ਼ ਕੀਤਾ ਜਾਵੇ ਅਤੇ ਆਪਣੇ ਭਾਰ ਨੂੰ ਕਾਬੂ ਵਿੱਚ ਰੱਖਿਆ ਜਾਵੇ ਅਤੇ ਰੋਜਾਨਾ ਸ਼ਰੀਰਕ ਕਸਰਤ ਕੀਤੀ ਜਾਵੇ। ਇਸ ਦੇ ਨਾਲ-ਨਾਲ ਸਮੇਂ ਸਮੇਂ ਤੇ ਡਾਕਟਰੀ ਜਾਂਚ ਕਰਵਾ ਕੇ ਆਪਣਾ ਇਲਾਜ ਕਰਵਾਇਆ ਜਾਵੇ। ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸ਼ੂਗਰ ਤੇ ਬਲੱਡ ਪ੍ਰੈਸ਼ਰ ਟੈਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਅਤੇ ਕੈਂਸਰ ਦਾ ਇਲਾਜ ਕਰਨ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਫੰਡ ਅਧੀਨ 1.50 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾਇਆ ਜਾਂਦਾ ਹੈ।

Balbir Sidhu Balbir Sidhu

ਇਸ ਮੌਕੇ ਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ, ਸਿਵਲ ਸਰਜਨ ਐਸ.ਏ.ਐਸ. ਨਗਰ (ਮੋਹਾਲੀ) ਡਾ. ਜੀਬੀ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ-ਐਨ.ਪੀ.ਸੀ.ਡੀ.ਸੀ.ਐਸ. ਡਾ. ਸੰਦੀਪ ਸਿੰਘ ਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਐਸ.ਏ.ਐਸ. ਨਗਰ ਸ਼੍ਰੀ ਹਰਕੇਸ਼ ਸ਼ਰਮਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਉਨ੍ਹਾਂ ਦੇ ਨਾਲ ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨਾ ਜਰੇਵਾਲ, ਸਟੇਟ ਪ੍ਰੋਗਰਾਮ ਅਫ਼ਸਰ ਸ਼੍ਰੀ ਸ਼ਿਵਿੰਦਰ ਸਹਿਦੇਵ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ. ਹਰਚਰਨ ਸਿੰਘ ਬਰਾੜ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement