ਮੁੱਖ ਮੰਤਰੀ ਵਲੋਂ ਵਾਲਮੀਕਿ ਜੈਅੰਤੀ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
Published : Nov 1, 2020, 12:35 am IST
Updated : Nov 1, 2020, 12:35 am IST
SHARE ARTICLE
image
image

ਮੁੱਖ ਮੰਤਰੀ ਵਲੋਂ ਵਾਲਮੀਕਿ ਜੈਅੰਤੀ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਰਾਮ ਤੀਰਥ ਆਈ.ਟੀ.ਆਈ. ਦਾ ਵਰਚੁਅਲ ਢੰਗ ਨਾਲ ਉਦਘਾਟਨ

  to 
 

ਚੰਡੀਗੜ੍ਹ, 31 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿਚਰਵਾਰ ਨੂੰ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਜਿਸ ਦਾ ਐਲਾਨ ਹਾਲ ਹੀ ਵਿਚ ਕੀਤਾ ਗਿਆ ਸੀ। ਉਨ੍ਹਾਂ ਇਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸ਼ੁਭ ਮੌਕੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰਖਿਆ। ਵਾਲਮੀਕਿ ਜੈਅੰਤੀ ਦੇ ਜਸ਼ਨਾਂ ਵਿਚ ਇਥੋਂ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ ਇਕ ਨਵੀਂ ਆਈ.ਟੀ.ਆਈ. ਦਾ ਵਰਚੁਅਲ ਉਦਘਾਟਨ ਵੀ ਕੀਤਾ ਅਤੇ ਇਸ ਦੇ ਨਾਲ ਹੀ ਮੁਕਾਬਲੇਬਾਜ਼ੀ ਵਾਲੇ ਇਮਤਿਹਾਨਾਂ ਦੀ ਸੁਚੱਜੀ ਤਿਆਰੀ ਸਬੰਧੀ ਦਲਿਤ ਵਿਦਿਆਰਥੀਆਂ ਨੂੰ ਮਦਦ ਕਰਨ ਲਈ ਇਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਵੀ


ਦਿਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਮਹਾਨ ਸ਼ਖ਼ਸੀਅਤ ਦੀ ਯਾਦ ਵਿਚ ਸਾਲਾਨਾ ਛੁੱਟੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਟੀ, ਅੰਮ੍ਰਿਤਸਰ ਵਲੋਂ ਹਰ ਵਰ੍ਹੇ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸੈਮੀਨਾਰ ਵੀ ਕਰਵਾਇਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫ਼ੀਕੇਟ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡੇ ਅਤੇ ਤਕਨੀਕੀ ਸਿਖਿਆ ਅਤੇ ਹੋਰ ਵਿਭਾਗਾਂ ਵਲੋਂ ਸੂਬੇ ਵਿਚ ਦਲਿਤ ਵਰਗ ਦੀ ਭਲਾਈ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖੋ-ਵੱਖ ਸਕੀਮਾਂ ਲਈ ਵਾਲਮੀਕਿ ਸਮਾਜ ਨੂੰ ਵਧਾਈ ਵੀ ਦਿਤੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਲਿਤ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਅੱਗੇ ਦਸਿਆ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗ਼ਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿਖਿਆ ਹਾਸਲ ਕਰ ਸਕਣ ਜਿਸ ਤੋਂ ਕੇ ਭਾਰਤ ਸਰਕਾਰ ਨੇ ਸੂਬੇ ਨੂੰ 800 ਕਰੋੜ ਰੁਪਏ ਦੀ ਕੇਂਦਰੀ ਮਦਦ ਬੇਇਨਸਾਫ਼ੀ ਭਰੇ ਢੰਗ ਨਾਲ ਬੰਦ ਕਰ ਕੇ ਉਨ੍ਹਾਂ ਨੂੰ ਮਹਿਰੂਮ ਕਰ ਦਿਤਾ ਸੀ। ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਵਲੋਂ ਬਿਨਾਂ ਕਿਸੇ ਵਿੱਤੀ ਮਦਦ ਦੇ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਤਹਿਤ ਐਸ.ਸੀ. ਵਿਦਿਆਰਥੀਆਂ ਨੂੰ ਫ਼ੀਸ ਵਿਚ 100 ਫ਼ੀ ਸਦੀ ਛੋਟ ਮਿਲੇਗੀ ਜਿਸ ਨਾਲ ਉਨ੍ਹਾਂ ਨੂੰ 550 ਕਰੋੜ ਰੁਪਏ ਦੀ ਬਚਤ ਹੋਵੇਗੀ।
ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸੰਸਥਾ ਨੂੰ ਅਤਿਆਧੁਨਿਕ ਸੁਵਿਧਾਵਾਂ ਨਾਲ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵਿਧਾਇਕ ਅਤੇ ਭੰਡਾਰਨ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਰਿਕ ਐਸ.ਸੀ. ਸਕਾਲਰਸ਼ਿਪ ਬੰਦ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਅਤੇ ਮੁੱਖ ਮੰਤਰੀ ਦਾ ਧਨਵਾਦ ਕੀਤਾ ਜਿਨ੍ਹਾਂ ਨੇ ਇਸ ਨੁਕਸਾਨ ਦੀ ਭਰਪਾਈ ਲਈ ਵਿਦਿਆਰਥੀਆਂ ਵਾਸਤੇ ਨਵੀਂ ਸੂਬਾਈ ਸਕੀਮ ਸ਼ੁਰੂ ਕੀਤੀ ਹੈ।

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement