
ਵਿਆਜ ਮਾਫ਼ੀ ਯੋਜਨਾ ਵਿਚੋਂ ਕਿਸਾਨਾਂ ਨੂੰ ਬਾਹਰ ਰੱਖਣਾ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਹੋਣ ਦਾ ਸਬੂਤ : ਬਲਬੀਰ ਸਿੱਧੂ
ਚੰਡੀਗੜ, 31 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਅਪਣੀ ਵਿਆਜ਼ ਮਾਫ਼ੀ ਯੋਜਨਾ ਵਿਚੋਂ ਕਿਸਾਨੀ ਕਰਜ਼ਿਆਂ ਨੂੰ ਬਾਹਰ ਰੱਖ ਕੇ ਅਪਣਾ ਕਿਸਾਨ ਵਿਰੋਧੀ ਚਿਹਰਾ ਇਕ ਵਾਰੀ ਫਿਰ ਨੰਗਾ ਕਰ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਭੋਰਾ ਵੀ ਸ਼ੱਕ ਨਹੀਂ ਰਹਿ ਗਿਆ ਕਿ ਪ੍ਰਧਾਨ ਮੋਦੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕਿਸਾਨ, ਮਜ਼ਦੂਰ ਅਤੇ ਗ਼ਰੀਬ ਵਿਰੋਧੀ ਫ਼ੈਸਲੇ ਕਰ ਰਹੇ ਹਨ।
ਸ. ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਕਾਰਪੋਰੇਟ ਘਰਾਣਿਆਂ ਨੂੰ ਅੱਠ ਲੱਖ ਕਰੋੜ ਰੁਪਏ ਦੀ ਕਰਜ਼ਾ ਮਾਫ਼ੀ ਦਿਤੀ ਹੈ ਜਦੋਂ ਕਿ ਕਰਜ਼ੇ ਦੇ ਬੋਝ ਹੇਠ ਦੱਬ ਕੇ ਖ਼ੁਦਕਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਕਿਸਾਨਾਂ ਦਾ ਇਕ ਪੈਸਾ ਵੀ ਮਾਫ਼ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅਜੋਕੀ ਵਿਆਜ਼ ਮੁਆਫ਼ੀimage ਯੋਜਨਾ ਵਿਚੋਂ ਕਿਸਾਨਾਂ ਨੂੰ ਬਾਹਰ ਰੱਖ ਕੇ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਤਬਕੇ ਦਾ ਗਲ ਘੁੱਟਿਆ ਹੈ।