
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ ਸਾਂਝੇ ਤੌਰ 'ਤੇ ਦਿੱਤਾ ਜਾ ਰਿਹਾ ਹੈ ਧਰਨਾ
ਅੰਮ੍ਰਿਤਸਰ: ਰੇਲਵੇ ਟਰੈਕ ਜੰਡਿਆਲਾ ਗੁਰੂ ਨੇੜੇ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਵੱਲੋਂ ਬੀਤੇ 38 ਦਿਨਾਂ ਤੋਂ ਕੇਂਦਰ ਸਰਕਾਰ ਵਿਰੋਧੀ ਅੰਦੋਲਨ ਕੀਤਾ ਜਾ ਰਿਹਾ ਹੈ। ਅੱਜ ਇਹ ਅੰਦੋਲਨ 39ਵੇਂ ਦਿਨ ਵਿਚ ਦਾਖਲ ਹੋ ਗਿਆ ਹੈ।
Farmer protest
ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਸਾਂਝੇ ਤੌਰ 'ਤੇ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
Farmer protest
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਜਾਰੀ ਇਸ ਧਰਨੇ ਦੌਰਾਨ ਕਿਸਾਨਾਂ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਇਹ ਧਰਨਾ ਨਿਰੰਤਰ ਜਾਰੀ ਰਹੇਗਾ।