ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਪੱਧਰੀ ਪਲਸ ਪੋਲੀ ਮੁਹਿੰਮ ਦੀ ਸ਼ੁਰੂਆਤ ਕੀਤੀ
Published : Nov 1, 2020, 4:42 pm IST
Updated : Nov 1, 2020, 4:42 pm IST
SHARE ARTICLE
State-level Pulse Polio Campaign
State-level Pulse Polio Campaign

ਕੁੱਲ 21143 ਵੈਕਸੀਨੇਟਰ ਦੀ ਕੀਤੀ ਗਈ ਤੈਨਾਤੀ

ਮੁਹਾਲੀ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਤਿੰਨ ਦਿਨਾਂ ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ ਬੱਚਿਆਂ ਨੂੰ ਪੋਲਿਓ ਬੂੰਦਾ ਪਿਆ ਕੇ ਕੀਤੀ ਗਈ। ਇਸ ਸੰਬੰਧੀ ਰਾਜ ਪੱਧਰੀ ਸਮਾਗਮ ਪਿੰਡ ਸੋਹਾਣਾ ਦੀ ਸਰਕਾਰੀ ਡਿਸਪੈਂਸਰੀ ਵਿਖੇ ਕਰਵਾਇਆ ਗਿਆ।

photoState-level Pulse Polio Campaign

ਇਸ ਮੌਕੇ ਤੇ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਸ.ਐਨ.ਆਈ.ਡੀ.) ਮੁਹਿੰਮ ਅਧੀਨ 1 ਨਵੰਬਰ ਤੋਂ 3 ਨਵੰਬਰ ਤੱਕ ਸੂਬਾ ਭਰ ਵਿੱਚ ਬੱਚਿਆਂ ਨੂੰ ਪੋਲੀ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਕੋਰੋਨਾ ਵਾਇਰਸ ਮਹਾਮਾਰੀ ਦੇ ਫੈਲਾਅ ਕਾਰਣ ਇਸ ਮੁਹਿੰਮ ਤਹਿਤ ਸਿਰਫ ਉੱਚ ਜੋਖਮ ਵਾਲੇ ਖੇਤਰ, ਪ੍ਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ ਤੇ ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ।

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪੜਾਅ ਵਿੱਚ ਸੂਬਾ ਭਰ ਵਿੱਚ 5,31,935 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ, ਜਿਸ ਲਈ ਕੁੱਲ 8436 ਸਥਾਨਾਂ ਦੀ ਸ਼ਨਾਖਤ ਕੀਤੀ ਗਈ ਹੈ। ਮੁਹਿੰਮ ਨੂੰ ਸਫਲ ਬਣਾਉਣ ਲਈ ਘਰ-ਘਰ ਜਾ ਕੇ ਦਵਾਈ ਪਿਲਾਉਣ ਵਾਲੀਆਂ ਕੁੱਲ 4180 ਟੀਮਾਂ ਬਣਾਈਆਂ ਗਈਆਂ ਹਨ। ਜਦੋਂ ਕਿ 559 ਮੋਬਾਈਲ ਟੀਮਾਂ ਦੀ ਤੈਨਾਤੀ ਕੀਤੀ ਗਈ ਹੈ।

ਕੁੱਲ 21143 ਵੈਕਸੀਨੇਟਰ ਦੀ ਤੈਨਾਤੀ ਕੀਤੀ ਗਈ ਹੈ ਅਤੇ ਸਮੁੱਚੀ ਮੁਹਿੰਮ ਤੇ ਨਿਗਰਾਨੀ ਰੱਖਣ ਲਈ 802 ਸੁਪਰਵਾਇਜ਼ਰਾਂ ਦੀ ਤੈਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 2734 ਏ.ਐਨ.ਐਮ., 7696 ਆਂਗਨਵਾੜੀ ਵਰਕਰਾਂ, 8965 ਆਸ਼ਾਂ ਵਰਕਰਾਂ ਅਤੇ 2143 ਹੋਰ ਕਰਮਚਾਰੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨਗੇ।

ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਅਹਿਮ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਪੂਰਾ ਸਾਥ ਦੇਣ ਤਾਂ ਜੋ ਪੋਲਿਓ ਨੂੰ ਦੁਬਾਰਾ ਪ੍ਰਵੇਸ਼ ਤੋਂ ਰੋਕਿਆ ਜਾ ਸਕੇ। ਇਸ ਮੌਕੇ ਸਿਹਤ ਮੰਤਰੀ, ਪੰਜਾਬ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਐਸ.ਏ.ਐਸ. ਨਗਰ (ਮੋਹਾਲੀ) ਦੇ ਸਿਵਲ ਸਰਜਨ ਡਾ.ਜੀ.ਬੀ. ਸਿੰਘ, ਸਟੇਟ ਟੀਕਾਕਰਨ ਅਫਸਰ ਡਾ. ਬਲਵਿੰਦਰ ਕੌਰ, ਸਟੇਟ ਪ੍ਰੋਗਰਾਮ ਅਫ਼ਸਰ-ਐਨ.ਪੀ.ਸੀ.ਡੀ.ਸੀ.ਐਸ. ਡਾ. ਸੰਦੀਪ ਸਿੰਘ, ਜਿਲਾ ਟੀਕਾਕਰਨ ਅਫਸਰ ਡਾ. ਵੀਨਾ ਜਰੇਵਾਲ, ਪਿੰਡ ਦੀ ਸਮੂਹ ਪੰਚਾਇਤ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement