
ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਤੋਂ ਇਲਾਵਾ ਸਰਕਾਰੀ ਇਮਾਰਤਾਂ ਦੀ ਵੀ ਚੌਕਸੀ ਵਧਾਈ
ਅੰਮ੍ਰਿਤਸਰ : ਰਿਫਰੈਂਡਮ 2020 ਦੇ ਸੰਬੰਧੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਕਸਬਾ ਸਨੌਰ ਵਿਖੇ ਲੜਕੀਆਂ ਦੇ ਸਰਕਾਰੀ ਸਕੂਲ ਦੇ ਬਾਹਰ ਖਾਲਿਸਤਾਨੀ ਸਮਰਥਕਾਂ ਵੱਲੋਂ ਰਿਫਰੈਂਡਮ-2020 ਦੇ ਕੇਸਰੀ ਰੰਗ ਦੇ ਬੈਨਰ ਲਾਏ ਜਾਣ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ( ਜੀ. ਐੱਨ. ਡੀ. ਯੂ. ) ਅਤੇ ਖਾਲਸਾ ਕਾਲਜ ਅੰਮ੍ਰਿਤਸਰ ਨੂੰ ਖੁਫੀਆ ਏਜੰਸੀਆਂ ਨੇ ਆਪਣੀ ਨਿਗਰਾਨੀ ਵਿਚ ਲੈ ਲਿਆ ਹੈ ।
Khalsa collage Asr
ਇਸ ਸਬੰਧੀ ਬੇਸ਼ੱਕ ਅਧਿਕਾਰਿਤ ਤੌਰ 'ਤੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਪਰ ਖੁਫੀਆ ਏਜੰਸੀਆਂ ਵੱਲੋਂ ਅੰਮ੍ਰਿਤਸਰ ਦੇ ਸਮੁੱਚੇ ਸਕੂਲਾਂ, ਕਾਲਜਾਂ ਅਤੇ ਉੱਚ ਵਿੱਦਿਅਕ ਅਦਾਰਿਆਂ ਦੀ ਸਖਤ ਨਿਗਰਾਨੀ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਦਿਨਾਂ ਤੋਂ ਟੁੱਟਵੇਂ ਰੂਪ ਵਿਚ ਪੰਜਾਬ ਦੇ ਕਈ ਥਾਵਾਂ ‘ਤੇ ਰਿਫਰੈਂਡਮ 2020 ਸੰਬੰਧੀ ਨਆਰੇ ਲਿਖੇ ਜਾ ਚੁੱਕੇ ਹਨ । ਇਹ ਵੀ ਦੱਸਣ ਯੋਗ ਹੈ ਕਿ 1980 ਤੋਂ ਲੈ ਕੇ 2000 ਤਕ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੀਆਂ ਸਿਖਰ ਸਰਗਰਮੀਆਂ ਦਾ ਕੇਂਦਰ ਰਹੇ ਖਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲ ਖੁਫੀਆ ਏਜੰਸੀਆਂ ਨੇ ਇਨ੍ਹਾਂ ਵਿਦਿਅਕ ਸੰਸਥਾਵਾਂ ਵੱਲ ਵਿਸ਼ੇਸ਼ ਧਿਆਨ ਸ਼ੁਰੂ ਕਰ ਦਿੱਤਾ ਹੈ ।
Referendum 2020
ਤਾਂ ਜੋ ਪੰਜਾਬ ਵਿਚ ਖਾਲਿਸਤਾਨ ਨਾਲ ਸੰਬੰਧਿਤ ਸਰਗਮੀਆਂ ‘ਤੇ ਨਜ਼ਰਸਾਨੀ ਕੀਤੀ ਜਾ ਸਕੇ । ਇਸਦੇ ਨਾਲ ਹੀ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵੱਲੋਂ ਪੂਰੀ ਚੌਕਸੀ ਦਿਖਾਈ ਜਾ ਰਹੀ ਹੈ । ਯੂਨੀਵਰਸਿਟੀ ਦੇ ਮੁੱਖ ਸੁਰੱਖਿਆ ਅਧਿਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਅਤੇ ਹੇਠਲੇ ਪੱਧਰ ਦੇ ਹੋਰਨਾ ਸੁਰੱਖਿਆ ਅਧਿਕਾਰੀਆਂ ਦੀ ਚੁਸਤੀ-ਫੁਰਤੀ ਵੀ ਵੇਖਣ ਨੂੰ ਮਿਲੀ, ਜਦੋਂਕਿ ਯੂਨੀਵਰਸਿਟੀ ਦੇ ਜੀ. ਟੀ. ਰੋਡ ਅਤੇ ਰਾਮ ਤੀਰਥ ਰੋਡ 'ਤੇ ਸਥਿਤ ਗੇਟਾਂ 'ਤੇ ਸੁਰੱਖਿਆ ਅਧਿਕਾਰੀ ਪਹਿਲੇ ਦਿਨਾਂ ਦੇ ਮੁਕਾਬਲੇ ਵੱਧ ਚੁਸਤ-ਫੁਰਤ ਅਤੇ ਸਰਗਰਮ ਵੇਖੇ ਗਏ ।
ਯੂਨੀਵਰਸਿਟੀ ਦੇ ਅੰਦਰ ਆਉਣ-ਜਾਣ ਵਾਲੇ ਦੇ ਆਉਣ ਦੇ ਕਾਰਣ ਦਾ ਪਤਾ ਲਾਉਣ ਤੋਂ ਇਲਾਵਾ ਵਾਹਨਾਂ ਦੀ ਵੀ ਸਮੁੱਚੀ ਜਾਂਚ ਕਰਨ ਦੇ ਨਾਲ-ਨਾਲ ਸ਼ਨਾਖਤੀ ਕਾਰਡਾਂ ਨੂੰ ਵੀ ਚੰਗੀ ਤਰ੍ਹਾਂ ਜਾਂਚਿਆ ਗਿਆ। ਇਸੇ ਤਰ੍ਹਾਂ ਪੁਲਿਸ ਵੱਲੋਂ ਸ਼ਹਿਰ ਵਿਚ ਸਰਕਾਰੀ ਇਮਾਰਤਾਂ ਦੀ ਨਿਗਰਾਨੀ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ।