
ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਏ ਰੱਖਣ ਦੀ ਚੁਕਾਈ ਸਹੁੰ
ਬਰਨਾਲਾ, 31 ਅਕਤੂਬਰ (ਕਮਲਜੀਤ ਸਿੰਘ) : ਆਜ਼ਾਦ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮਨਾਏ ਗਏ 'ਕੌਮੀ ਏਕਤਾ ਦਿਵਸ' ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਸੰਜੀਦਗੀ ਨਾਲ ਪ੍ਰਣ ਲੈਂਦੇ ਹਾਂ ਕਿ ਅਸੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗੇ ਅਤੇ ਆਪਣੇ ਦੇਸ਼ ਵਾਸੀਆਾਂ ਵਿੱਚ ਵੀ ਇਹ ਸੰਦੇਸ਼ ਫੈਲਾਉਣ ਲਈ ਪੂਰੇ ਯਤਨ ਕਰਾਂਗੇ। ਇਸ ਮੌਕੇ ਸ੍ਰੀ ਫੂਲਕਾ ਨੇ ਸਭ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਆਦਰਸ਼ਾਂ ਤੇ ਵਿਚਾਰਧਾਰਾ ਤੋਂ ਸੇਧ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ ਸ੍ਰ੍ਰੀ ਅਸ਼ੋਕ ਕੁਮਾਰ, ਐਸਪੀ (ਹੈਡਕੁਆਰਟਰ) ਹਰਵੰਤ ਕੌਰ, ਡੀਡੀਪੀਓ ਸ੍ਰੀ ਸੰਜੀਵ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।