
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਅਤੇ ਜਲਿਆਂਵਾਲੇ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਹੋਈ ਕਾਫ਼ਲੇ ਦੀ ਸ਼ੁਰੂਆਤ
ਅੰਮ੍ਰਿਤਸਰ: ਪੰਜਾਬ ਵਾਸੀਆਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅੱਜ ਵੱਖ-ਵੱਖ ਬੁੱਧੀਜੀਵੀਆਂ ਵੱਲੋਂ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲੇ ਦੀ ਸ਼ੁਰੂਆਤ ਕੀਤੀ ਗਈ। ਇਸ ਕਾਫ਼ਲੇ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਅਤੇ ਜਲਿਆਂਵਾਲੇ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਹੋਈ।
Akal Takht Sahib
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਤਿੰਨ ਮਹੀਨੇ ਤੱਕ ਜਾਰੀ ਰਹੇਗੀ, ਜਿਸ ਦੇ ਤਹਿਤ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪੰਜਾਬ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਫ਼ਲੇ ਦਾ ਵਿਸਥਾਰ ਵੀ ਕੀਤਾ ਜਾਵੇਗਾ।
Giani Kewal Singh
ਇਸ ਮੌਕੇ ਸਾਬਕਾ ਵਿਧਾਇਕ ਤਰਸੇਮ ਯੋਧਾ, ਜਸਵਿੰਦਰ ਐਡਵੋਕੇਟ ਅਤੇ ਹੋਰ ਬੁਲਾਰੇ ਵੀ ਸ਼ਾਮਲ ਸਨ। ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਦੇ ਵੱਖ-ਵੱਖ ਬੁੱਧੀਜੀਵੀਆਂ ਵਲੋਂ ਪੰਜਾਬ ਸਮੇਤ ਦੇਸ਼ ਦੇ ਬਾਕੀ ਸੂਬਿਆਂ ਨੂੰ ਲੋਕਾਂ ਦੀਆ ਮੰਗਾਂ ਸਬੰਧੀ ਜਾਗਰੂਕ ਕਰਨ ਲਈ 'ਪਿੰਡ ਬਚਾਓ ਪੰਜਾਬ ਬਚਾਓ' ਕਾਫ਼ਲਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ।