
ਜੇਕਰ ਮਸਲਾ ਹੱਲ ਨਾ ਹੋਇਆ ਤਾਂ ਅੱਜ ਕੋਈ ਤਿੱਖਾ ਐਕਸ਼ਨ ਕੀਤਾ ਜਾਵੇਗਾ।
ਸੰਗਰੂਰ - ਖੇਤੀ ਕਾਨੂੰਨਾਂ ਨੂੰ ਲੈ ਕੇ ਕਾਫੀ ਸਮੇਂ ਤੋਂ ਧਰਨੇ ਚੱਲ ਰਹੇ ਹਨ ਪਰ ਹੁਣ ਕਿਸਾਨ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਧਰਨੇ ਦੇ ਰਹੇ ਹਨ। ਸੰਘਰਸ਼ ਦੌਰਾਨ ਜਾਨ ਗਵਾ ਚੁੱਕੇ ਕਿਸਾਨਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫੀ ਦੀ ਮੰਗ ਲਈ ਡੀਸੀ ਦਫ਼ਤਰ ਸੰਗਰੂਰ ਅਤੇ ਮਾਨਸਾ ਦਾ ਘਿਰਾਓ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਅੱਜ ਗਿਆਰਵੇਂ ਦਿਨ ਵੀ ਕਿਸਾਨਾ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਡੀਸੀ ਦਫ਼ਤਰ ਸੰਗਰੂਰ ਦਾ ਘਿਰਾਓ ਜਾਰੀ ਹੈ।
ਇਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ ਆਗੂ ਸ਼ਾਮਿਲ ਸਨ। ਉਨ੍ਹਾਂ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਅੱਜ ਕੋਈ ਤਿੱਖਾ ਐਕਸ਼ਨ ਕੀਤਾ ਜਾਵੇਗਾ।